ਬਿਜਲੀ ਮੰਤਰੀ ਦਾ ਐਲਾਨ, ਲੋਕਾਂ 'ਤੇ ਨਹੀਂ ਪਏਗਾ ਬੋਝ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸਰਕਾਰ ਚੁੱਕੇਗੀ
New electricity tariff: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।
New electricity tariff: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਦਾ ਪਟਿਆਲਾ ਨੂੰ ਵੱਡਾ ਤੋਹਫਾ, ਨਵੇਂ ਬੱਸ ਸਟੈਂਡ 'ਤੇ 45 ਕਾਊਂਟਰਾਂ ਤੋਂ ਚੱਲਣਗੀਆਂ 1500 ਬੱਸਾਂ
ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ।
ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..
— Bhagwant Mann (@BhagwantMann) May 15, 2023
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹੁਣ ਨਹੀਂ ਲੁੱਟ ਸਕਣਗੇ ਡਾਕਟਰ, ਸਰਕਾਰ ਦੀ ਚੇਤਾਵਨੀ, ਜੈਨਰਿਕ ਦਵਾਈ ਨਾ ਲਿਖੀ ਤਾਂ ਤਿਆਰ ਰਹੋ ਨਤੀਜੇ ਭੁਗਤਣ ਲਈ
ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।