Harbhajan Singh: 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਲਿਆ ਭਗਵੰਤ ਮਾਨ ਦੀ ਮੁਹਿੰਮ ਖਿਲਾਫ ਸਟੈਂਡ, ਬੋਲੇ...ਕਿਸੇ ਦਾ ਘਰ ਢਾਹੁਣਾ ਠੀਕ ਨਹੀਂ...
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ 'ਯੁੱਧ ਨਸ਼ਿਆਂ ਵਿਰੱਧ' ਮੁਹਿੰਮ ਸਬੰਧੀ ਪਾਰਟੀ ਦੀ ਵਿਚਾਰਧਾਰਾ ਤੋਂ ਵੱਖਰਾ ਬਿਆਨ ਦਿੱਤਾ ਹੈ। ਹਰਭਜਨ ਸਿੰਘ ਨੇ ਕਿਹਾ ਹੈ ਕਿ ਜੇਕਰ ਕੋਈ ਨਸ਼ੇ ਵੇਚਦਾ..

AAP MP Harbhajan Singh: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਮੁਲਜ਼ਮਾਂ ਦੇ ਘਰ ਢਾਹੁਣ ਦੀ ਛੇੜੀ ਮੁਹਿੰਮ ਵਿਰੁੱਧ ਪਾਰਟੀ ਅੰਦਰੋਂ ਹੀ ਆਵਾਜ਼ ਉੱਠਣ ਲੱਗੀ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ 'ਯੁੱਧ ਨਸ਼ਿਆਂ ਵਿਰੱਧ' ਮੁਹਿੰਮ ਸਬੰਧੀ ਪਾਰਟੀ ਦੀ ਵਿਚਾਰਧਾਰਾ ਤੋਂ ਵੱਖਰਾ ਬਿਆਨ ਦਿੱਤਾ ਹੈ। ਹਰਭਜਨ ਸਿੰਘ ਨੇ ਕਿਹਾ ਹੈ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦਾ ਘਰ ਢਾਹ ਦਿਓ। ਮੈਂ ਇਸ ਦੇ ਹੱਕ ਵਿੱਚ ਨਹੀਂ ਹਾਂ।
ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਜੋ ਚੀਜ਼ ਬਣੀ ਹੋਈ ਹੈ। ਕਿਸੇ ਦੇ ਸਿਰ 'ਤੇ ਛੱਤ ਹੈ। ਇਸ ਲਈ ਮੈਨੂੰ ਲੱਗਦਾ ਹੈ ਕਿ ਘਰ ਨੂੰ ਢਾਹੁਣਾ ਇੱਕ ਸਹੀ ਵਿਕਲਪ ਨਹੀਂ ਹੈ। ਇਸ 'ਤੇ ਕਿਸੇ ਹੋਰ ਚੀਜ਼ ਵਾਂਗ ਕੰਮ ਕੀਤਾ ਜਾ ਸਕਦਾ ਹੈ। ਜੇਕਰ ਕੋਈ ਸਰਕਾਰੀ ਜ਼ਮੀਨ 'ਤੇ ਕਾਬਜ਼ ਹੈ ਤਾਂ ਅਜਿਹੀ ਕਾਰਵਾਈ ਜਾਇਜ਼ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਅੱਗੇ ਕਿਹਾ ਕਿ ਕੋਸ਼ਿਸ਼ ਇਹ ਹੋਣੀ ਚਾਹੀਦੀ ਹੈ ਕਿ ਜੇਕਰ ਕਿਸੇ ਨੇ ਘਰ ਬਣਾਇਆ ਹੈ ਤਾਂ ਉਸ ਨੂੰ ਉਸ ਘਰ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ। ਘਰ ਢਾਹੁਣਾ ਇੱਕ ਚੰਗਾ ਵਿਕਲਪ ਨਹੀਂ। ਕਿਸੇ ਵਿਅਕਤੀ ਨੇ ਪਤਾ ਨਹੀਂ ਕਿਵੇਂ ਘਰ ਬਣਾਇਆ ਹੋਵੇਗਾ।
ਅਹਿਮ ਗੱਲ਼ ਹੈ ਕਿ ਹਰਭਜਨ ਸਿੰਘ ਦਾ ਇਹ ਬਿਆਨ ਠੀਕ ਉਸੇ ਵੇਲੇ ਆਇਆ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਦੇ ਹਾਜ਼ਾਰੀ ਵਿੱਚ ਐਲਾਨ ਕੀਤਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਾਪ ਦੀ ਕਮਾਈ ਨਾਲ ਬਣਾਏ ਮਹਿਲ ਢਹਿ-ਢੇਰੀ ਹੋਣਗੇ।
ਨਸ਼ੇ ਖਿਲਾਫ਼ ਐਕਸ਼ਨ ਲੈਣ ਲਈ ਅਸੀਂ 2 ਸਾਲਾਂ ਵਿੱਚ ਰੋਡਮੈਪ ਤਿਆਰ ਕੀਤਾ, ਜਿਸ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਐਕਸ਼ਨ ਲੈਣ ਦੇ ਨਾਲ-ਨਾਲ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਠੀਕ ਕਰਨ ਵੱਲ ਵੀ ਧਿਆਨ ਦਿੱਤਾ ਗਿਆ। ਪਾਪ ਦੀ ਕਮਾਈ ਨਾਲ ਬਣਾਏ ਮਹਿਲ ਢਹਿ-ਢੇਰੀ ਹੋਣਗੇ।
— Bhagwant Mann (@BhagwantMann) March 18, 2025
........
नशे के खिलाफ एक्शन लेने के लिए हमने 2… pic.twitter.com/kxnIOIlyeU
ਦੱਸ ਦਈਏ ਕਿ ਪੰਜਾਬ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਸੀ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕਮਾਈ ਕਰਕੇ ਬਣਾਈ ਜਾਇਦਾਦ ਨੂੰ ਪੁਲਿਸ ਵੱਲੋਂ ਢਾਹ ਦਿੱਤਾ ਜਾਵੇਗਾ ਤੇ ਉਨ੍ਹਾਂ 'ਤੇ ਬੁਲਡੋਜ਼ਰ ਚਲਾਇਆ ਜਾਵੇਗਾ। ਉਕਤ ਕਾਰਵਾਈ ਸਬੰਧੀ ਪੰਜਾਬ ਸਰਕਾਰ ਵੱਲੋਂ ਚਾਰ ਮੰਤਰੀਆਂ ਦਾ ਇੱਕ ਪੈਨਲ ਗਠਿਤ ਕੀਤਾ ਗਿਆ ਸੀ। ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੂੰ ਪੈਨਲ ਦਾ ਮੁਖੀ ਬਣਾਇਆ ਗਿਆ। ਇਸ ਸਬੰਧੀ ਕਾਫ਼ੀ ਸਮੇਂ ਤੋਂ ਕਾਰਵਾਈ ਚੱਲ ਰਹੀ ਹੈ। ਇੱਕ ਮਹੀਨੇ ਵਿੱਚ 60 ਤੋਂ ਵੱਧ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ।
ਉਧਰ, ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ 'ਤੇ ਕੀਤੀ ਜਾ ਰਹੀ ਬੁਲਡੋਜ਼ਰ ਕਾਰਵਾਈ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ (HC) ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਇਸ ਵਿੱਚ ਇਹ ਦਲੀਲ ਦਿੱਤੀ ਗਈ ਸੀ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਉਚਿਤ ਹੈ, ਪਰ ਇਸ ਨੂੰ ਢਾਹੁਣਾ ਕਿਸੇ ਵੀ ਪੱਧਰ 'ਤੇ ਸਹੀ ਨਹੀਂ। ਸਰਕਾਰ ਦੀ ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਵੀ ਕਿਹਾ ਗਿਆ ਹੈ।






















