Harbhajan on Rajya Sabha: ਮੁੱਖ ਮੰਤਰੀ ਬਣਦੇ ਹੀ ਭਗਵੰਤ ਮਾਨ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ।ਸੂਤਰਾਂ ਮੁਤਾਬਿਕ ਆਪ ਸਰਕਾਰ ਪੰਜਾਬ ਦੇ ਮਸ਼ਹੂਰ ਕ੍ਰਿਕੇਟ ਖਿਡਾਰੀ ਹਰਭਜਨ ਸਿੰਘ ਦਾ ਨਾਮ ਰਾਜ ਸਭਾ ਲਈ ਭੇਜਣ ਦੀ ਤਿਆਰੀ ਵਿੱਚ ਹੈ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਆਪ ਸਰਕਾਰ ਪਹਿਲੇ ਹੀ ਦਿਨ ਆਪਣੀ ਸਪੋਰਟਸ ਗਰੰਟੀ ਨੂੰ ਪੂਰਾ ਕਰਨ 'ਚ ਲਗੇ ਹਨ।
ਇਥੇ ਤੁਹਾਨੂੰ ਦੱਸ ਦੇਈਏ ਕਿ ਸਪੋਰਟਸ ਪ੍ਰੇਮੀ ਭਗਵੰਤ ਮਾਨ ਨੇ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਉਣ ਦਾ ਵਾਅਦਾ ਕੀਤਾ ਹੈ।ਹਰਭਜਨ ਸਿੰਘ ਇਸ ਸਪੋਰਟਸ ਯੂਨੀਵਰਸਿਟੀ ਦੀ ਵੀ ਕਮਾਨ ਸੰਭਾਲ ਸਕਦੇ ਹਨ।ਪੰਜਾਬ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਵੱਡਾ ਫੈਸਲਾ ਹੈ।
ਭਗਵੰਤ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਖਟਕੜ ਕਲਾਂ ਸਹੁੰ ਚੁੱਕ ਸਮਾਗਮ ’ਚ ਪਹੁੰਚੇ। ਇਸ ਮੌਕੇ ਬਸੰਤੀ ਰੰਗ ਦਾ ਹੜ੍ਹ ਆਇਆ ਹੋਇਆ ਸੀ। ਸਮਾਗਮ 'ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੋ ਨਵੀਂ ਸਰਕਾਰ ਬਣੀ ਹੈ, ਉਸ ਤੋਂ ਲੱਗਦਾ ਹੈ ਕਿ ਹਰ ਕੋਈ ਆਮ ਆਦਮੀ ਹੈ। ਪਾਰਟੀ ਸਾਂਝੀ ਹੈ ਪਰ ਸੋਚ ਖ਼ਾਸ ਹੈ। ਪੰਜਾਬ ਨੂੰ ਖ਼ੁਸ਼ ਰੱਖਣਾ ਚਾਹੀਦਾ ਹੈ, ਖ਼ੁਸ਼ੀ ਸ਼ਾਂਤੀ ਹੈ।
ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਹੋਣਗੇ। ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦਾ ਮਾਣ ਪ੍ਰਕਾਸ਼ ਸਿੰਘ ਬਾਦਲ ਹਨ ਕੋਲ ਹੈ ਜੋ 1970 ਵਿੱਚ 43 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸਨ।
ਇਸ ਤੋਂ ਬਾਅਦ ਖਟਕੜ ਕਲਾਂ 'ਚ ਸਹੁੰ ਚੁੱਕਦੇ ਹੀ ਭਗਵੰਤ ਮਾਨ 49 ਸਾਲ ਦੀ ਉਮਰ 'ਚ ਸੀਐਮ ਬਣੇ ਹਨ। ਹਾਲ ਹੀ ਵਿੱਚ ਮੁੱਖ ਮੰਤਰੀ ਵਜੋਂ ਦੋ ਸੀਟਾਂ ਤੋਂ ਚੋਣ ਹਾਰਨ ਵਾਲੇ ਚਰਨਜੀਤ ਚੰਨੀ 58 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸੀ। ਇਸ ਦੇ ਨਾਲ ਹੀ 2002 'ਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਕੈਪਟਨ ਅਮਰਿੰਦਰ ਸਿੰਘ ਦੀ ਉਮਰ 60 ਸਾਲ ਸੀ।