Harbhajan Singh: ਸਾਂਸਦ ਹਰਭਜਨ ਸਿੰਘ ਦੀ ਨੇਕ ਪਹਿਲਕਦਮੀ, ਤਨਖ਼ਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਤੇ ਭਲਾਈ 'ਤੇ ਕੀਤੀ ਜਾਵੇਗੀ ਖਰਚ
ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਤੋਂ ਮਿਲਣ ਵਾਲੀ ਤਨਖ਼ਾਹ ਨੂੰ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਤੇ ਭਲਾਈ ਲਈ ਖਰਚ ਕਰਨਗੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਤੋਂ ਮਿਲਣ ਵਾਲੀ ਤਨਖ਼ਾਹ ਨੂੰ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਤੇ ਭਲਾਈ ਲਈ ਖਰਚ ਕਰਨਗੇ। ਹਰਭਜਨ ਭੱਜੀ ਨੇ ਕਿਹਾ ਕਿ ਉਹ ਦੇਸ਼ ਦੀ ਬਿਹਤਰੀ ਲਈ ਜੋ ਵੀ ਕਰ ਸਕਦੇ ਹਨ ਉਹ ਜ਼ਰੂਰ ਕਰਨਗੇ। ਦੱਸ ਦਈਏ ਕਿ ਹਰਭਜਨ ਸਿੰਘ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ।
ਹਰਭਜਨ ਦਾ ਟਵੀਟ
As a Rajya Sabha member, I want to contribute my RS salary to the daughters of farmers for their education & welfare. I've joined to contribute to the betterment of our nation and will do everything I can. Jai Hind 🇮🇳🇮🇳
— Harbhajan Turbanator (@harbhajan_singh) April 16, 2022
ਆਮ ਆਦਮੀ ਪਾਰਟੀ ਵੱਲੋਂ ਹਰਭਜਨ ਸਿੰਘ ਨੂੰ ਪੰਜਾਬ ਤੋਂ ਸੰਸਦ ਮੈਂਬਰ ਬਣਾਉਣ ਲਈ ਉਸ ਵੇਲੇ ਕਾਫੀ ਹੰਗਾਮਾ ਹੋਇਆ ਸੀ। ਕਿਸਾਨ ਅੰਦੋਲਨ ਨੂੰ ਲੈ ਕੇ ਭੱਜੀ ਦੀ ਭੂਮਿਕਾ 'ਤੇ ਵੀ ਸਵਾਲ ਉੱਠ ਰਹੇ ਸੀ ਕਿ ਉਨ੍ਹਾਂ ਨੇ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਨਹੀਂ ਕੀਤਾ। ਭੱਜੀ ਫਿਲਹਾਲ IPL 2022 'ਚ ਕੁਮੈਂਟਰੀ ਕਰ ਰਹੇ ਹੈ।
ਭੱਜੀ ਨੇ 23 ਸਾਲ ਖੇਡਿਆ ਕ੍ਰਿਕਟ
ਹਰਭਜਨ ਸਿੰਘ ਨੇ ਆਪਣਾ ਪਹਿਲਾ ਟੈਸਟ ਮੈਚ 1998 'ਚ ਆਸਟ੍ਰੇਲੀਆ ਖਿਲਾਫ ਖੇਡਿਆ ਸੀ। ਉਨ੍ਹਾਂ ਨੇ ਆਪਣਾ ਆਖਰੀ ਟੈਸਟ 2015 ਵਿੱਚ ਸ਼੍ਰੀਲੰਕਾ ਖਿਲਾਫ ਖੇਡਿਆ ਸੀ। ਇਸ ਦੇ ਨਾਲ ਹੀ ਭੱਜੀ ਨੇ ਆਪਣਾ ਪਹਿਲਾ ਵਨਡੇ ਮੈਚ 1998 'ਚ ਨਿਊਜ਼ੀਲੈਂਡ ਖਿਲਾਫ ਖੇਡਿਆ ਸੀ। ਉਨ੍ਹਾਂ ਦਾ ਆਖਰੀ ਵਨਡੇ ਮੈਚ 2015 'ਚ ਦੱਖਣੀ ਅਫਰੀਕਾ ਖਿਲਾਫ ਸੀ।
ਭੱਜੀ ਦੇ ਨਾਂ ਨਾਲ ਮਸ਼ਹੂਰ ਹਰਭਜਨ ਸਿੰਘ ਨੇ ਟੀਮ ਇੰਡੀਆ ਲਈ 103 ਟੈਸਟ ਮੈਚ ਖੇਡੇ ਹਨ। ਉਸ ਦੇ ਨਾਂਅ 417 ਵਿਕਟਾਂ ਹਨ। ਵਨਡੇ 'ਚ ਉਨ੍ਹਾਂ ਨੇ 236 ਮੈਚਾਂ 'ਚ 269 ਵਿਕਟਾਂ ਲਈਆਂ ਹਨ। ਭੱਜੀ ਨੇ ਟੀ-20 'ਚ ਭਾਰਤ ਲਈ 28 ਮੈਚ ਖੇਡੇ ਹਨ। ਇਸ 'ਚ ਉਨ੍ਹਾਂ ਨੇ 25 ਵਿਕਟਾਂ ਲਈਆਂ। 2016 ਵਿੱਚ ਹਰਭਜਨ ਨੇ ਏਸ਼ੀਆ ਕੱਪ ਵਿੱਚ ਯੂਏਈ ਦੇ ਖਿਲਾਫ ਆਪਣਾ ਆਖਰੀ ਟੀ-20 ਮੈਚ ਖੇਡਿਆ ਸੀ। ਇਹ ਦਾ ਆਖਰੀ ਅੰਤਰਰਾਸ਼ਟਰੀ ਮੈਚ ਵੀ ਸੀ। ਇਸ ਦੇ ਨਾਲ ਹੀ ਆਈਪੀਐਲ ਵਿੱਚ ਹਰਭਜਨ ਨੇ 163 ਮੈਚਾਂ ਵਿੱਚ 150 ਵਿਕਟਾਂ ਹਾਸਲ ਕੀਤੀਆਂ।