ਪੜਚੋਲ ਕਰੋ

ਪੰਜਾਬ ਕਾਂਗਰਸ 'ਚ ਧਮਾਕੇ ਦੇ ਆਸਾਰ, ਵੱਡੀਆਂ ਤਬਦੀਲੀਆਂ ਦੀ ਤਿਆਰੀ!

ਰਾਵਤ ਦਾ ਕਹਿਣਾ ਕਿ ਪੰਜਾਬ 'ਚ ਬੇਸ਼ੱਕ ਸਾਡੀ ਸਰਕਾਰ ਹੈ ਪਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਜਾਣਾ ਚਾਹੀਦਾ ਸੀ, ਉਹ ਨਹੀਂ ਕੀਤਾ ਗਿਆ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡੇ ਧਮਾਕੇ ਦੇ ਆਸਾਰ ਹਨ। ਪਾਰਟੀ ਸੰਗਠਨ ਅੰਦਰ ਵੱਡੀਆਂ ਤਬਦੀਲੀਆਂ ਹੋ ਸਕਦੀਆਂ ਹਨ। ਇਸ ਦੇ ਸੰਕੇਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀਆਂ ਟਿੱਪਣੀਆਂ ਤੋਂ ਮਿਲ ਰਹੇ ਹਨ। ਉਹ ਸੁਨੀਲ ਜਾਖੜ ਅਧੀਨ ਪਾਰਟੀ ਸੰਗਠਨ ਦੇ ਕੰਮਕਾਜ ਨੂੰ ਲੈ ਕੇ ਨਿਰਾਸ਼ ਦਿਖਾਈ ਦੇ ਰਹੇ ਹਨ। ਉਂਝ, ਉਨ੍ਹਾਂ ਨੂੰ ਉਮੀਦ ਹੈ ਕਿ 2022 ਤੱਕ ਸਭ ਠੀਕ ਹੋ ਜਾਏਗਾ।

ਦਰਅਸਲ ਨਵਜੋਤ ਸਿੱਧੂ ਦੀ ਵਕਾਲਤ ਤੋਂ ਮਗਰੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਸੰਗਠਨ ਦੇ ਕੰਮਕਾਜ ਨੂੰ ਲੈ ਕੇ ਨਿਰਾਸ਼ ਦਿਖਾਈ ਦਿੱਤੇ। ਇੱਕ ਹਿੰਦੀ ਅਖਬਾਰ ਨਾਲ ਇੰਟਰਵਿਊ ਦੌਰਾਨ ਰਾਵਤ ਨੇ ਅਸਿੱਧੇ ਤੌਰ 'ਤੇ ਸੁਨੀਲ ਜਾਖੜ 'ਤੇ ਨਿਸ਼ਾਨਾ ਵੀ ਸਾਧਿਆ। ਰਾਵਤ ਦਾ ਕਹਿਣਾ ਕਿ ਪੰਜਾਬ 'ਚ ਬੇਸ਼ੱਕ ਸਾਡੀ ਸਰਕਾਰ ਹੈ ਪਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਜੋ ਕੰਮ ਕੀਤਾ ਜਾਣਾ ਚਾਹੀਦਾ ਸੀ, ਉਹ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਪੰਜਾਬ 'ਚ ਕਾਂਗਰਸ ਦੀ ਤਾਕਤ ਕੰਮ ਨਹੀਂ ਕਰ ਰਹੀ। ਸਗੋਂ ਦੂਜਿਆਂ ਦੀਆਂ ਕਮਜ਼ੋਰੀਆਂ 'ਤੇ ਕਾਂਗਰਸ ਨਿਰਭਰ ਹੈ। ਹਰੀਸ਼ ਰਾਵਤ ਨੇ ਕਿਹਾ ਸਰਕਾਰ ਤੇ ਸੰਗਠਨ ਦੋਵੇਂ ਹੀ ਮਹੱਤਵਪੂਰਨ ਹੁੰਦੇ ਹਨ। ਬੇਸ਼ੱਕ ਸੂਬੇ 'ਚ ਕਾਂਗਰਸ ਦੀ ਸਰਕਾਰ ਹੈ ਪਰ ਸੰਗਠਨ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਪਰ ਅਫਸੋਸ ਸੰਗਠਨ ਵੱਲ ਧਿਆਨ ਨਹੀਂ ਦਿੱਤਾ ਗਿਆ।

ਕਿਸਾਨਾਂ ਦਾ ਰੋਹ ਹੋਰ ਭਖਿਆ. ਪੰਜਾਬ 'ਚ 12 ਤੋਂ 2 ਚੱਕਾ ਜਾਮ

ਉਨ੍ਹਾਂ ਕਿਹਾ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਸੰਗਠਨ ਦਾ ਢਾਂਚਾ ਤਿਆਰ ਕੀਤਾ ਜਾਵੇਗਾ ਤੇ ਕਰੀਬ ਦੋ ਮਹੀਨੇ ਦਾ ਸਮਾਂ ਹੋਰ ਲੱਗ ਸਕਦਾ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤੇ ਕਿ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਸਾਬਕਾ ਇੰਚਾਰਜ ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਵੱਲੋਂ ਤਿਆਰ ਕੀਤੀ ਸੂਚੀ 'ਚ ਬਦਲਾਅ ਵੀ ਕੀਤਾ ਜਾ ਸਕਦਾ ਹੈ।

ਹਰੀਸ਼ ਰਾਵਤ ਪਹਿਲਾਂ ਵੀ ਕਹਿ ਚੁੱਕੇ ਹਨ ਕਿ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਮਤਭੇਦ ਦੂਰ ਕਰਨ ਦਾ ਲੋਕਲ ਲੀਡਰਸ਼ਿਪ ਵੱਲੋਂ ਕੋਈ ਯਤਨ ਨਹੀਂ ਕੀਤਾ ਗਿਆ। ਜੇਕਰ ਕੋਸ਼ਿਸ਼ ਕੀਤੀ ਜਾਂਦੀ ਤਾਂ ਇਹ ਠੀਕ ਕੀਤਾ ਜਾ ਸਕਦਾ ਸੀ।

ਬਾਠ ਜੋੜੇ ਮਗਰੋਂ ਕੈਨੇਡਾ 'ਚ ਚਾਰ ਹੋਰ ਵੱਡੇ ਕਾਰੋਬਾਰੀਆਂ 'ਤੇ ਡਿੱਗੀ ਇਮੀਗ੍ਰੇਸ਼ਨ ਧੋਖਾਧੜੀ ਦੀ ਗਾਜ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਮਗਰੋਂ DIG ਦਾ ਅਹਿਮ ਬਿਆਨ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
Punjab News : 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਕਿਸਾਨ ਦੀ ਲਾਸ਼, ਪਰਿਵਾਰ ਨੂੰ ਸੌਂਪੀ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget