ਪੜਚੋਲ ਕਰੋ
Advertisement
ਰਾਵਤ ਤੇ ਸਿੱਧੂ ਦੀ ਹੋਈ ਮੁਲਾਕਾਤ, ਮੁੜ ਰਾਜਨੀਤੀ 'ਚ ਐਕਟਿਵ ਹੋਏ ਸਿੱਧੂ, ਵੱਡੀ ਜ਼ਿੰਮੇਦਾਰੀ ਮਿਲਣ ਦੀ ਸੰਭਾਵਨਾ
ਬੀਤੀ ਰਾਤ ਕਾਂਗਰਸ ਤੋਂ ਨਾਰਜ਼ ਚਲ ਰਹੇ ਨਵਜੋਤ ਸਿੰਘ ਸਿੱਧੂ, ਅਤੇ ਪੰਜਾਬ ਸੂਬਾ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਹਰੀਸ਼ ਰਾਵਤ ਨੂੰ ਮਿਲੇ। ਜਿਸ ਤੋਂ ਬਾਅਦ ਸਿਆਸੀ ਸਰਮਰਗੀਆਂ ਤੇਜ਼ ਹੋ ਗਈਆਂ ਹਨ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਅੰਮ੍ਰਿਤਸਰ: ਵੀਰਵਾਰ ਨੂੰ ਪੰਜਾਬ ਸੂਬਾ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅੰਮ੍ਰਿਤਸਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿੱਚ ਮੱਥਾ ਟੇਕਿਆ। ਇਸ ਤੋਂ ਬਾਅਦ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸਰਕਟ ਹਾਊਸ ਵਿਖੇ ਉਨ੍ਹਾਂ ਨੂੰ ਮਿਲਣ ਪਹੁੰਚੇ। ਸਿੱਧੂ ਨੇ ਰਾਵਤ ਨਾਲ ਕੁਝ ਸਮਾਂ ਗੱਲਬਾਤ ਕੀਤੀ ਅਤੇ ਰਾਵਤ ਨੂੰ ਡਿਨਰ ਦਾ ਸੱਦਾ ਦਿੱਤਾ। ਜਿਸ ਤੋਂ ਬਾਅਦ ਹਰੀਸ਼ ਰਾਵਤ ਸਿੱਧੂ ਦੇ ਘਰ ਗਏ। ਇਸ ਦੌਰਾਨ ਦੋਵਾਂ ਦਰਮਿਆਨ ਕਰੀਬ ਡੇਢ ਘੰਟਾ ਗੱਤਬਾਤ ਹੋਈ।
ਸ੍ਰੀ ਹਰਿਮੰਦਰ ਸਾਹਿਬ ਤੋਂ ਨਿਕਲਣ ਤੋਂ ਬਾਅਦ ਹਰੀਸ਼ ਰਾਵਤ ਨੇ ਹਾਥਰਸ ਵਿਚ ਹਏ ਸਮੂਹਿਕ ਬਲਾਤਕਾਰ ਦੇ ਖਿਲਾਫ ਐਨਐਸਯੂਆਈ ਵਲੋਂ ਆਯੋਜਿਤ ਕੀਤੇ ਕੈਂਡਲ ਮਾਰਚ 'ਚ ਵੀ ਹਿੱਸਾ ਲਿਆ। ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਧੂ ਜਲਦੀ ਹੀ ਪੰਜਾਬ, ਸਮਾਜ ਅਤੇ ਕਾਂਗਰਸ ਲਈ ਕੰਮ ਕਰਦੇ ਦਿਖਾਈ ਦੇਣਗੇ।
ਇਸ ਦੇ ਨਾਲ ਹੀ ਰਾਵਤ ਨੇ ਕਿਹਾ ਕਿ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ ਲੋਕਾਂ ਨੂੰ ਵੀ ਮਿਲਣਗੇ। ਕਾਂਗਰਸ ਕਿਸਾਨੀ ਅਤੇ ਖੇਤੀ ਨੂੰ ਬਚਾਉਣ ਲਈ ਕਾਨੂੰਨੀ ਲੜਾਈ ਲੜਨ ਦੇ ਨਾਲ-ਨਾਲ ਸੜਕਾਂ 'ਤੇ ਉਤਰੇਗੀ।
ਇਹ ਪਹਿਲਾਂ ਮੌਕਾ ਨਹੀਂ ਜਦੋਂ ਹਰੀਸ਼ ਨੇ ਸਿੱਧੂ ਲਈ ਕੁਝ ਅਜਿਹਾ ਕਿਹਾ ਜਿਸ ਨਾਲ ਸੰਕੇਤ ਮਿਲ ਦੇ ਹਨ ਕੀ ਸਿੱਧੂ ਜਲਦੀ ਹੀ ਆਪਣੇ ਪੁਰਾਣੇ ਅੰਦਾਜ਼ 'ਚ ਨਜ਼ਰ ਆ ਸਕਦੇ ਹਨ। ਇਸ ਤੋਂ ਪਹਿਲਾਂ ਵੀ ਹਰੀਸ਼ ਰਾਵਤ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦਾ ਭਵਿੱਖ ਹਨ। ਸਿੱਧੂ ਨੂੰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮਿਲ ਕੇ ਦੇਸ਼ ਵਿਚ ਜਮਹੂਰੀ ਤਾਕਤਾਂ ਨੂੰ ਇਕਜੁੱਟ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਸਿੱਧੂ ਸਿਰਫ ਪਾਰਟੀ ਦੀਆਂ ਸਰਗਰਮੀਆਂ ਵਿਚ ਸਰਗਰਮ ਨਹੀਂ ਹੋਣਗੇ ਬਲਕਿ ਅਗਵਾਈ ਵੀ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਵਿਸ਼ਵ
Advertisement