Harish Rawat Meet Rahul Gandhi: ਨਵਜੋਤ ਸਿੱਧੂ ਦੇ ਤਾਜ਼ਾ ਬਿਆਨ ਤੋਂ ਬਾਅਦ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਹਰੀਸ਼ ਰਾਵਤ
Navjot Singh Sidhu: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਰਾਹੁਲ ਗਾਂਧੀ ਨੂੰ ਮਿਲਣ ਆਏ ਹਨ। ਕੱਲ੍ਹ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
Punjab Congress: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਅਮਰਿੰਦਰ ਸਿੰਘ ਦਰਮਿਆਨ ਟਕਰਾਅ ਅਜੇ ਵੀ ਜਾਰੀ ਹੈ। ਕੱਲ੍ਹ ਸਿੱਧੂ ਨੇ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਮੈਨੂੰ ਫੈਸਲੇ ਲੈਣ ਦੀ ਆਜ਼ਾਦੀ ਨਹੀਂ ਮਿਲੀ ਤਾਂ ਮੈਂ ਇੱਟ ਨਾਲ ਇੱਟ ਖਡਕਾ ਦਿਆਂਗਾ। ਅਗਲੇ ਹੀ ਦਿਨ ਪੰਜਾਬ ਇੰਚਾਰਜ ਹਰੀਸ਼ ਰਾਵਤ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ।
ਦੱਸ ਦਈਏ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਪਹਿਲਾਂ ਉਨ੍ਹਾਂ ਨੇ ਮੀਡੀਆ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉਸ ਨੂੰ ਕੀ ਕਰਨਾ ਹੈ। ਹਰ ਕਿਸੇ ਦਾ ਆਪਣਾ ਤਰੀਕਾ ਹੁੰਦਾ ਹੈ। ਬਗਾਵਤ ਕਰਨਾ ਠੀਕ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਹਰੀਸ਼ ਰਾਵਤ ਸੋਨੀਆ ਗਾਂਧੀ ਨੂੰ ਵੀ ਮਿਲ ਸਕਦੇ ਹਨ।
There is nothing like that, all of them are polite. They know what to do. Everyone has a style of speaking, it will be wrong to call it a rebellion: Punjab Congress in-charge Harish Rawat on Punjab Congress chief Navjot Singh Sidhu pic.twitter.com/5u399WJtVK
— ANI (@ANI) August 28, 2021
ਸਿੱਧੂ ਦੇ ਇਸ ਬਿਆਨ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ ਹੁਣ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਇਸ 'ਤੇ ਸਪਸ਼ਟੀਕਰਨ ਦਿੱਤਾ ਹੈ। ਰਾਵਤ ਨੇ ਸਿੱਧੂ ਦੇ ਬਿਆਨ ਬਾਰੇ ਕਿਹਾ ਕਿ ਸਾਰੇ ਲੋਕ ਸੱਭਿਅਕ ਹਨ ਅਤੇ ਉਹ ਜਾਣਦੇ ਹਨ ਕਿ ਕੀ ਕਰਨਾ ਹੈ। ਹਰ ਕਿਸੇ ਕੋਲ ਬੋਲਣ ਦਾ ਢੰਗ ਹੁੰਦਾ ਹੈ ਇਸ ਲਈ ਉਸਨੂੰ ਬਾਗੀ ਨਹੀਂ ਕਿਹਾ ਜਾ ਸਕਦਾ।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਹਰੀਸ਼ ਰਾਵਤ ਨੇ ਪਾਰਟੀ ਹਾਈਕਮਾਨ ਸੋਨੀਆ ਗਾਂਧੀ ਨੂੰ ਪੰਜਾਬ ਦੇ ਹਾਲਾਤਾਂ ਤੋਂ ਜਾਣੂ ਕਰਵਾਇਆ ਸੀ। ਮੀਟਿੰਗ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਨਾਲ ਜੁੜੇ ਮਾਮਲਿਆਂ 'ਤੇ ਚਰਚਾ ਕੀਤੀ ਅਤੇ ਇੰਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣ ਦੀ ਅਪੀਲ ਕੀਤੀ। ਰਾਵਤ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਮਨ ਵਿੱਚ ਹੈ ਕਿ ਉਹ ਲੀਡਰਸ਼ਿਪ ਨੂੰ ਪੰਜਾਬ ਵਿਧਾਨ ਸਭਾ ਚੋਣਾਂ 'ਤੇ ਧਿਆਨ ਕੇਂਦਰਤ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੀ ਜ਼ਿੰਮੇਵਾਰੀ ਤੋਂ ਮੁਕਤ ਹੋਣ ਦੀ ਅਪੀਲ ਕਰਨਗੇ।
ਇਹ ਵੀ ਪੜ੍ਹੋ: ਅਜਗਰ ਨੇ ਨਿਗਲੀ ਸਾਰੀ ਗਾਂ, ਖਾਣ ਤੋਂ ਬਾਅਦ ਜਿਉਂਦਾ ਨਹੀਂ ਬਚ ਸਕਿਆ ਜਾਣੋ ਆਖਰ ਕੀ ਹੋਇਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin