ਦੋਰਾਹਾ: ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਰਾਵਤ ਨੇ ਸੋਮਵਾਰ ਨੂੰ ਭਾਜਪਾ ਤੇ ਕੇਂਦਰ ਸਰਕਾਰ ਉੱਪਰ ਕਈ ਦੋਸ਼ ਲਾਏ। ਰਾਵਤ ਨੇ ਪੰਜਾਬ ਅੰਦਰ ਮਾਲ ਗੱਡੀਆਂ ਚਲਾਉਣ ਤੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਵੀ ਕੇਂਦਰ ਸਰਕਾਰ ਸਿਰ ਇਲਜ਼ਾਮ ਮੜੇ। ਕਾਂਗਰਸ ਦੇ ਇੰਚਾਰਜ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ।
ਸੋਮਵਾਰ ਨੂੰ ਹਰੀਸ਼ ਰਾਵਤ ਦੋਰਾਹਾ 'ਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁਤਲੇ ਤੇ ਸ਼ਰਧਾਂਜਲੀ ਦੇਣ ਪਹੁੰਚੇ ਸੀ। ਇਸ ਦੌਰਾਨ ਬਿਆਨ ਦਿੰਦੇ ਹੋਏ ਕਿਹਾ "ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ। ਕਿਸਾਨ ਜਨਤਾ ਹੈ ਤੇ ਸਰਕਾਰ ਨੂੰ ਜਨਤਾ ਦੀ ਗੱਲ ਸੁਣਨੀ ਚਾਹੀਦੀ ਹੈ। ਕਿਸਾਨਾਂ ਦੇ ਮਸਲੇ ਦਾ ਕੋਈ ਵਿਚਲਾ ਰਾਹ ਕੱਢਣਾ ਚਾਹੀਦਾ ਹੈ।"
ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ, "ਪੰਜਾਬ ਦੇ ਕਿਸਾਨਾਂ ਨੇ ਤਾਂ ਰੇਲ ਟ੍ਰੈਕ ਖਾਲੀ ਕਰ ਦਿੱਤੇ ਪਰ ਫੇਰ ਵੀ ਕੇਂਦਰ ਨੇ ਰੇਲ ਸੇਵਾ ਚਾਲੂ ਨਹੀਂ ਕੀਤੀ।" ਰਾਵਤ ਨੇ ਕਿਹਾ ਕਿ "ਕੇਂਦਰ ਦੇ ਰੇਲ ਮੰਤਰੀ ਨੂੰ ਚਾਹੀਦਾ ਸੀ ਕਿ ਕਿਸਾਨਾਂ ਨਾਲ ਆਪ ਆ ਕੇ ਗੱਲਬਾਤ ਕਰਦੇ ਤੇ ਕੋਈ ਹੱਲ ਕੱਢਦੇ ਪਰ ਬਜਾਏ ਇਸ ਦੇ ਉਹ ਪੰਜਾਬ ਦੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨਾਂ ਦੀ ਸਜ਼ਾ ਦੇਣੀ ਚਾਹੁੰਦੇ ਹਨ।"
ਕੇਂਦਰ ਸਰਕਾਰ ਪੰਜਾਬ ਨੂੰ ਸਜ਼ਾ ਦੇਣਾ ਚਾਹੁੰਦੀ, ਹਰੀਸ਼ ਰਾਵਤ ਨੇ ਲਾਏ ਇਲਜ਼ਾਮ
ਏਬੀਪੀ ਸਾਂਝਾ
Updated at:
09 Nov 2020 02:58 PM (IST)
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਰਾਵਤ ਨੇ ਸੋਮਵਾਰ ਨੂੰ ਭਾਜਪਾ ਤੇ ਕੇਂਦਰ ਸਰਕਾਰ ਉੱਪਰ ਕਈ ਦੋਸ਼ ਲਾਏ।
- - - - - - - - - Advertisement - - - - - - - - -