ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Harish Rawat meet Captain and Sidhu: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਮਤਭੇਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਦੇ ਦਿੱਗਜ਼ਾਂ ਵਿਚਕਾਰ ਚੱਲ ਰਹੇ ਵਿਵਾਦ ਨੇ ਹਾਈਕਮਾਨ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਇਹੀ ਕਾਰਨ ਹੈ ਕਿ ਇਸ ਵਿਵਾਦ ਨੂੰ ਸੁਲ੍ਹਾ ਵਿੱਚ ਬਦਲਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਇੱਕ ਵਾਰ ਫਿਰ ਤੋਂ ਇਸ ਕੜੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚ ਸਕਦੇ ਹਨ। ਇਸ ਦੌਰਾਨ ਉਹ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਨੂੰ ਮਿਲਣਗੇ।
ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ 31 ਅਗਸਤ ਨੂੰ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਮਿਲਣਗੇ। ਉਹ ਕੈਪਟਨ ਤੇ ਸਿੱਧੂ ਦੀ ਮੀਟਿੰਗ ਕਰਵਾ ਕੇ ਦੋਵਾਂ ਨੇਤਾਵਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ। ਇਸ ਤੋਂ ਇਲਾਵਾ ਰਾਵਤ ਹੋਰ ਬਾਗੀ ਮੰਤਰੀਆਂ ਤੇ ਵਿਧਾਇਕਾਂ ਨਾਲ ਵੀ ਮੁਲਾਕਾਤ ਕਰਨ ਵਾਲੇ ਹਨ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਮੁੱਖ ਮੰਤਰੀ ਦੀ ਕਾਰਜਸ਼ੈਲੀ 'ਤੇ ਲਗਾਤਾਰ ਹਮਲਾਵਰ ਹਨ। ਇਸ ਦੇ ਨਾਲ ਹੀ ਹਰੀਸ਼ ਰਾਵਤ ਵੱਲੋਂ ਵਿਧਾਨ ਸਭਾ ਚੋਣਾਂ ਦੀ ਅਗਵਾਈ ਕੈਪਟਨ ਨੂੰ ਸੌਂਪਣ ਦਾ ਐਲਾਨ ਕਰਕੇ ਕਾਂਗਰਸ ਵਿੱਚ ਕਲੇਸ਼ ਵਧਿਆ ਹੈ। ਐਤਵਾਰ ਨੂੰ ਹੀ ਸਿੱਧੂ ਦੇ ਨੇੜਲੇ ਸਹਿਯੋਗੀ ਵਿਧਾਇਕ ਪਰਗਟ ਸਿੰਘ ਨੇ ਹਰੀਸ਼ ਰਾਵਤ ਦੇ ਅਧਿਕਾਰ ਖੇਤਰ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਰਾਵਤ ਨੂੰ ਇਹ ਫੈਸਲਾ ਕਰਨ ਦਾ ਅਧਿਕਾਰ ਨਹੀਂ ਕਿ ਉਹ ਵਿਧਾਨ ਸਭਾ ਚੋਣਾਂ ਦੀ ਕਮਾਨ ਕਿਸੇ ਨੇਤਾ ਨੂੰ ਸੌਂਪ ਸਕਣ।
ਪੰਜਾਬ ਪੱਧਰ 'ਤੇ ਵੀ ਕਾਂਗਰਸ ਪਾਰਟੀ ਦੇ ਕਈ ਚਿਹਰੇ: ਰਾਵਤ
ਨਵਜੋਤ ਸਿੱਧੂ ਦੇ ਨਜ਼ਦੀਕੀ ਵਿਧਾਇਕ ਪਰਗਟ ਸਿੰਘ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦੇ ਅਧਿਕਾਰ ਖੇਤਰ ਬਾਰੇ ਸਵਾਲ ਕਰਨ ਦੇ ਇੱਕ ਦਿਨ ਬਾਅਦ ਰਾਵਤ ਨੇ ਸਪੱਸ਼ਟ ਕਰ ਦਿੱਤਾ ਕਿ ਪਾਰਟੀ ਦੇ ਪੰਜਾਬ ਪੱਧਰ 'ਤੇ ਵੀ ਬਹੁਤ ਸਾਰੇ ਚਿਹਰੇ ਹਨ। ਹਾਲਾਂਕਿ ਉਨ੍ਹਾਂ ਨੇ ਪ੍ਰਗਟ ਨੂੰ ਨਿਰਾਸ਼ ਨਹੀਂ ਕੀਤਾ ਤੇ ਕਿਹਾ ਕਿ ਪਰਗਟ ਦਾ ਚਿਹਰਾ ਵੀ ਇਨ੍ਹਾਂ ਚਿਹਰਿਆਂ ਵਿੱਚ ਸ਼ਾਮਲ ਹੈ।
ਪਰਗਟ ਸਿੰਘ ਨੇ ਐਤਵਾਰ ਨੂੰ ਜਲੰਧਰ ਵਿੱਚ ਬਿਆਨ ਜਾਰੀ ਕਰਦਿਆਂ ਹਰੀਸ਼ ਰਾਵਤ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਚੋਣਾਂ ਦਾ ਐਲਾਨ ਕਰਨ ਦਾ ਅਧਿਕਾਰ ਕਿਸ ਨੇ ਦਿੱਤਾ? ਪਰਗਟ ਨੇ ਕਿਹਾ ਕਿ ਜਦੋਂ ਉਹ ਖੜਗੇ ਕਮੇਟੀ ਦੇ ਸਾਹਮਣੇ ਪੇਸ਼ ਹੋਏ ਤਾਂ ਕਿਹਾ ਗਿਆ ਕਿ ਚੋਣਾਂ ਦਾ ਐਲਾਨ ਕਰਨ ਦਾ ਅਧਿਕਾਰ ਸਿਰਫ ਸੋਨੀਆ ਗਾਂਧੀ ਕੋਲ ਹੈ।
ਦਰਅਸਲ, ਪਰਗਟ ਇਸ ਬਾਰੇ ਗੱਲ ਕਰਦੇ ਰਹੇ ਹਨ, ਜਿਸ ਵਿੱਚ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ।
ਸੋਮਵਾਰ ਨੂੰ ਰਾਵਤ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ - ਪਾਰਟੀ ਵਿੱਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਬਹੁਤ ਸਾਰੇ ਰਾਸ਼ਟਰੀ ਚਿਹਰੇ ਹਨ। ਪੰਜਾਬ ਵਿੱਚ ਵੀ ਪਾਰਟੀ ਦੇ ਕਈ ਚਿਹਰੇ ਹਨ ਜਿਵੇਂ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਤੇ ਪ੍ਰਗਟ ਸਿੰਘ ਖੁਦ। ਉਨ੍ਹਾਂ ਨੇ ਅੱਗੇ ਲਿਖਿਆ - ਕਿਸੇ ਨੂੰ ਬੇਚੈਨ ਨਹੀਂ ਹੋਣਾ ਚਾਹੀਦਾ। ਉਹ ਜਾਣਦੇ ਹਨ ਕਿ ਕਦੋਂ ਕੀ ਕਹਿਣਾ ਹੈ।
ਇਹ ਵੀ ਪੜ੍ਹੋ: Stock Market New High: ਇਤਿਹਾਸਕ ਉਚਾਈ 'ਤੇ ਖੁੱਲ੍ਹਿਆ ਬਾਜ਼ਾਰ, ਸੈਂਸੈਕਸ ਪਹਿਲੀ ਵਾਰ 57,000 ਦੇ ਪਾਰ, ਨਿਫਟੀ 17000 ਦੇ ਨੇੜੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904