ਪਟਿਆਲਾ: ਪਟਿਆਲਾ 'ਚ ਹੋਈ ਹਿੰਸਕ ਘਟਨਾ ਦੇ ਮੁੱਖ ਮੁਲਜ਼ਮ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਵੱਲੋਂ ਇਕ ਵਾਰ ਫਿਰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਹਰੀਸ਼ ਸਿੰਗਲਾ ਅਤੇ ਸ਼ੰਕਰ ਭਾਰਦਵਾਜ ਨੂੰ 16 ਮਈ ਤੱਕ ਜੁਡੀਸ਼ੀਅਲ ਕਸਟਡੀ 'ਚ ਭੇਜਣ ਦੇ ਹੁਕਮ ਜਾਰੀ ਕੀਤੇ ਗਏ। ਉੱਥੇ ਹੀ ਗੱਗੀ ਪੰਡਿਤ ਨੂੰ ਅਦਾਲਤ ਵੱਲੋਂ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ।


ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਹੋਈ ਇਸ ਘਟਨਾ ਤੋਂ ਬਾਅਦ ਪਟਿਆਲਾ ਪੁਲਿਸ ਵੱਲੋਂ ਕੁੱਲ੍ਹ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪਟਿਆਲਾ ਤੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਵੀ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ।ਜਿੱਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ। ਉੱਥੇ ਹੀ ਇਸ ਮਾਮਲੇ ਸਬੰਧੀ ਪਰਵਿੰਦਰ ਪਰਵਾਨਾ ਨੂੰ ਵੀ ਅਦਾਲਤ ਵੱਲੋਂ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ। 


ਪਟਿਆਲਾ ਵਿੱਚ ਹੋਈ ਹਿੰਸਕ ਘਟਨਾ ਦੇ ਮਾਮਲੇ ਨੂੰ ਲੈ ਕੇ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਵੱਲੋਂ ਇੱਕ ਵਾਰ ਫਿਰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਮਾਣਯੋਗ ਅਦਾਲਤ ਵੱਲੋਂ ਹਰੀਸ਼ ਸਿੰਗਲਾ 'ਤੇ ਸ਼ੰਕਰ ਭਾਰਦਵਾਜ ਨੇ 16 ਫਰਵਰੀ ਤੱਕ ਜੁਡੀਸ਼ੀਅਲ ਕਸਟਡੀ 'ਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ।


ਉੱਥੇ ਹੀ ਗੱਗੀ ਪੰਡਿਤ ਨੂੰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ। ਦੱਸ ਦੇਈਏ ਕਿ ਪਟਿਆਲਾ ਪੁਲਿਸ ਵੱਲੋਂ ਹਰੀਸ਼ ਸਿੰਗਲਾ ਨੂੰ ਸਾਲਾਸਰ ਲਿਜਾ ਕੇ ਉਥੋਂ ਕੁਝ ਵਿਅਕਤੀਆਂ ਦੀ ਪਛਾਣ ਲਈ ਦੀ ਮਾਣਯੋਗ ਅਦਾਲਤ ਵਿੱਚ ਉਨ੍ਹਾਂ ਦਾ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।


 


 


 


 


 


 


 


 


 


 


 


 


 


 


 


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।