ਪੜਚੋਲ ਕਰੋ

ਖਰੜ 'ਚ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ, ਹਰਜੀਤ ਪਨੂੰ ਸੈਂਕੜੇ ਸਾਥੀਆਂ ਸਣੇ ਹੋਏ ਸ਼ਾਮਲ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂ ਆਪਣੇ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂ ਆਪਣੇ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਰਜੀਤ ਸਿੰਘ ਪੰਨੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸ‌ਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੰਮ ਕਰਨ ਵਾਲੇ ਜੁਝਾਰੂ ਨੌਜਵਾਨਾਂ ਦੀ‌ ਜ਼ਰੂਰਤ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣਾ ਪਵੇਗਾ। ਉਹਨਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਹਰਜੀਤ ਸਿੰਘ ਪੰਨੂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੇ ਤਨ, ਮਨ ਨਾਲ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਹਰਜੀਤ ਸਿੰਘ ਪੰਨੂ ਅਤੇ ਸਾਥੀਆਂ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਵੀ ਹਾਜ਼ਰ ਸਨ।

ਸਰਪੰਚ ਗੁਰਦੀਪ ਸਿੰਘ, ਸਰਪੰਚ ਪਰਮਜੀਤ ਸਿੰਘ, ਭੁਪਿੰਦਰ ਸ਼ਰਮਾ ਸੰਚਾਲਕ ਅੰਬਿਕਾ ਦੇਵੀ ਗਊਸ਼ਾਲਾ ਖਰੜ, ਮਨਦੀਪ ਸਿੰਘ, ਸੰਦੀਪ ਸਿੰਘ ਪ੍ਰਧਾਨ ਸ਼ਿਵਾਲਿਕ ਵੈਲੀ, ਸਾਹਿਲ ਡੱਬ ਜਨਰਲ ਸਕੱਤਰ ਗਿਲਕੋ ਵੈਲੀ, ਗਗਨਦੀਪ ਸਿੰਘ ਇੰਚਾਰਜ ਵਾਰਡ ਨੰਬਰ 6, ਖਰੜ ਕਰਮਜੀਤ ਸੈਣੀ ਇੰਚਾਰਜ ਵਾਰਡ ਨੰਬਰ 19, ਸਮਾਜ ਸੇਵੀ ਆਗੂ ਗੁਰਪ੍ਰੀਤ ਸਿੰਘ, ਰਾਜੇਸ਼ ਮਲਿਕ ਪ੍ਰਧਾਨ ਹਿੰਦੂ ਪ੍ਰੀਸ਼ਦ, ਅਮਿਤ ਸੇਠੀ ਜਵੈਲਰ ਐਸੋਸੀਏਸ਼ਨ ਖਰੜ, ਹਰਮੇਲ ਸਿੰਘ ਲਾਲੀ, ਹਰਜੀਤ ਸਿੰਘ, ਕੁਸ਼ ਸ਼ਰਮਾ, ਗੁਰਦੀਪ ਸਿੰਘ, ਜਸਦੀਪ ਸਿੰਘ, ਵਰਿੰਦਰ ਸਿੰਘ ਇੰਚਾਰਜ ਵਾਰਡ ਨੰਬਰ 24, ਸਤਵਿੰਦਰ ਪੁਰੀ ਸ਼ਿੰਗਾਰੀਵਾਲ, ਅਵਿਨਾਸ਼ ਬਿੱਲਾ ਪ੍ਰਧਾਨ ਵਪਾਰ ਮੰਡਲ ਖਰੜ, ਮਨਦੀਪ ਸਿੰਘ ਇੰਚਾਰਜ ਵਾਰਡ ਨੰਬਰ 16, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਭਗਵਾਨ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਲਖਵੀਰ ਸਿੰਘ, ਗਗਨਦੀਪ ਸਿੰਘ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

ਟਾਪ ਹੈਡਲਾਈਨ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget