Gurmeet Ram Rahim: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ (Gurmeet Ram Rahim Parole) ਮਿਲ ਗਈ ਹੈ। ਜਾਣਕਾਰੀ ਅਨੁਸਾਰ ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26 ਵਜੇ ਗੁਰਮੀਤ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਜੇਲ੍ਹ ਤੋਂ ਰਿਹਾਅ ਕਰ ਦਿੱਤਾ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਉੱਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਇਸ ਤੋਂ ਬਾਅਦ ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਵੱਲੋਂ ਬਿਆਨ ਦਿੱਤਾ ਗਿਆ ਹੈ।
ਰਾਮ ਰਹੀਮ ਦੀ ਪੈਰੋਲ ਤੋਂ ਬਾਅਦ ਹਰਜੀਤ ਗਰੇਵਾਲ ਨੇ ਕਿਹਾ ਕਿ ਕਈ ਲੋਕ ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਉਂਗਲਾ ਚੁੱਕ ਰਹੇ ਹਨ ਇਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਗਰੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕਿਸੇ ਦੀ ਪੈਰੋਲ ਨਹੀਂ ਕਰਵਾਉਂਦੀ ਤੇ ਨਾ ਹੀ ਕਿਸੇ ਦੀ ਰੋਕਦੀ ਹੈ, ਇਹ ਸਾਡਾਂ ਕੰਮ ਨਹੀਂ ਹੈ ਇਹ ਜੇਲ੍ਹ ਦੇ ਨਿਯਮਾਂ ਦੇ ਹਿਸਾਬ ਨਾਲ ਮਿਲਦੀ ਹੈ।
ਗਰੇਵਾਲ ਨੇ ਇਸ ਨੂੰ ਲੈ ਕੇ ਪਹਿਲਾਂ ਵੀ ਹਾਈਕੋਰਟ ਵਿੱਚ ਪਟੀਸ਼ਨਾਂ ਪਈਆਂ ਹਨ ਤੇ ਹੁਣ ਵੀ ਕੋਈ ਅਦਾਲਤ ਵਿੱਚ ਜਾ ਸਕਦਾ ਹੈ, ਅਦਾਲਤ ਦਾ ਫੈਸਲਾ ਸਰਕਾਰ ਮੰਨਦੀ ਹੈ, ਦੇਸ਼ ਵਿੱਚ ਸਾਰੇ ਨਾਗਰਿਕਾਂ ਨੂੰ ਇੱਕੋ ਜਿਹੇ ਅਧਿਕਾਰ ਮਿਲਦੇ ਹਨ, ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਗਰੇਵਾਲ ਨੇ ਕਿਹਾ ਕਿ ਰਾਮ ਰਹੀਮ ਆਪਣੇ ਪੈਰੋਕਾਰਾਂ ਲਈ ਜੇਲ੍ਹੋਂ ਬਾਹਰ ਆਉਂਦੇ ਹਨ ਤੇ ਉਸ ਡੇਰੇ ਦਾ ਗਿੰਨੀਜ ਬੁੱਕ ਆਫ ਰਿਕਾਰਡ ਵਿੱਚ ਨਾਂਅ ਦਰਜ ਹੈ। ਡੇਰੇ ਵੱਲੋਂ ਖ਼ੂਨ ਦਾਨ ਕੈਂਪ ਲਾਏ ਜਾਂਦੇ ਹਨ ਇਸ ਲਈ ਚੰਗੇ ਕੰਮਾਂ ਦੀ ਸ਼ਲਾਘਾ ਕਰੋ ਮਾੜੇ ਦੀ ਨਿੰਦਾ ਕਰੋ। ਅਖ਼ੀਰ ਵਿੱਚ ਗਰੇਵਾਰ ਨੇ ਕਿਹਾ ਕਿ ਇਸ ਨੂੰ ਲੈ ਕੇ ਜੋ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਚਾਰ ਕੀਤਾ ਜਾਂਦਾ ਹੈ ਉਸ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ।
ਜ਼ਿਕਰ ਕਰ ਦਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ (Gurmeet Ram Rahim Parole) ਮਿਲ ਗਈ ਹੈ। ਜਾਣਕਾਰੀ ਅਨੁਸਾਰ ਰੋਹਤਕ ਜੇਲ੍ਹ ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5:26 ਵਜੇ ਗੁਰਮੀਤ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਜੇਲ੍ਹ ਤੋਂ ਰਿਹਾਅ ਕਰ ਦਿੱਤਾ। ਇਹ ਪੈਰੋਲ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਗਈ ਹੈ। ਦੱਸ ਦਈਏ ਕਿ ਰਾਮ ਰਹੀਮ ਦੇ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਸਮੇਤ ਹੋਰ ਰਾਜਾਂ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਰਾਮ ਰਹੀਮ ਨੂੰ ਇਸ ਵਾਰ 20 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਵਾਰ ਬਾਬਾ ਬਾਗਪਤ ਦੇ ਬਰਨਾਵਾ ਵਿੱਚ ਨਹੀਂ ਸਗੋਂ ਸਿਰਸਾ ਸਥਿਤ ਡੇਰੇ ਵਿੱਚ ਰਹੇਗਾ। ਉਹ ਲਗਭਗ 8 ਸਾਲਾਂ ਬਾਅਦ ਸਿਰਸਾ ਪਹੁੰਚਿਆ ਹੈ। ਦੱਸ ਦਈਏ ਕਿ ਸਾਲ 2017 ਤੋਂ ਬਾਅਦ ਗੁਰਮੀਤ ਰਾਮ ਰਹੀਮ 12ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ।