ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਹੋਣ ਤੋਂ ਬਾਅਦ ਹਰਜੋਤ ਬੈਂਸ ਦਾ ਆਇਆ ਪਹਿਲਾ ਬਿਆਨ, ਕਿਹਾ- ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ॥

ਹੁਣ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਾਸ ਬੰਦੀਛੋੜ ਛੇਵੇਂ ਪਾਤਸ਼ਾਹ ਜੀ ਦੇ ਸੱਚੇ ਤਖਤ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹੋਇਆ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਵੇਗਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਸ੍ਰੀਨਗਰ ਵਿੱਚ ਆਯੋਜਿਤ ਪ੍ਰੋਗਰਾਮ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਲਬ ਕੀਤਾ ਹੈ। ਇਹ ਪ੍ਰੋਗਰਾਮ ਸੂਬੇ ਦੇ ਸਿੱਖਿਆ ਵਿਭਾਗ ਦੇ ਭਾਸ਼ਾ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਾਸ ਬੰਦੀਛੋੜ ਛੇਵੇਂ ਪਾਤਸ਼ਾਹ ਜੀ ਦੇ ਸੱਚੇ ਤਖਤ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹੋਇਆ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਵੇਗਾ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਗੁਰਬਾਣੀ ਦੀਆਂ ਤੁਕਾਂ ਸਾਂਝੀਆਂ ਕਰਦਿਆਂ ਲਿਖਿਆ, ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ॥ ਧੰਨ ਧੰਨ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਜੇ ਸੱਚੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਹਰ ਸਿੱਖ ਦਾ ਸਿਰ ਅਦਬ ਦੇ ਨਾਲ ਝੁਕਦਾ ਹੈ। ਦਾਸ ਵੀ ਨਿਮਾਣਾ ਜਿਹਾ ਸਿੱਖ ਹੋਣ ਦੇ ਨਾਤੇ ਰੋਮ-ਰੋਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ।

ਬੀਤੇ ਦਿਨੀਂ ਭਾਸ਼ਾ ਵਿਭਾਗ ਪੰਜਾਬ ਵਲੋਂ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਉੱਘੇ ਬੁੱਧੀਜੀਵੀਆਂ ਅਤੇ ਵਿਦਵਾਨਾਂ ਨੇ ਮਨੁੱਖ ਦੀ ਜ਼ਮੀਰ ਦੀ ਆਜ਼ਾਦੀ ਦੇ ਮਸੀਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕੀਤੀਆਂ।

ਇਸ ਪ੍ਰੋਗਰਾਮ ਵਿਚ ਮਸ਼ਹੂਰ ਪੰਜਾਬੀ ਗਾਇਕ ਬੀਰ ਸਿੰਘ ਨੂੰ ਵੀ ਬੁਲਾਇਆ ਗਿਆ ਸੀ, ਜੋ ਕਿ ਇੱਕ ਗੁਰਸਿੱਖ ਗਾਇਕ ਹਨ ਅਤੇ ਉਨ੍ਹਾਂ ਦੇ ਜ਼ਿਆਦਾਤਰ ਗੀਤ ਧਾਰਮਿਕ ਹੁੰਦੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਆਪਣੀ ਆਵਾਜ਼ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਰਚਨਾ "ਸਲੋਕ ਮਹਲਾ ੯" ਦਾ ਗਾਇਨ ਵੀ ਕੀਤਾ ਸੀ। ਇਸੇ ਕਾਰਨ ਹੀ ਉਨ੍ਹਾਂ ਨੂੰ ਵੀ ਇਸ ਸਮਾਗਮ ਵਿਚ ਸੱਦਿਆ ਗਿਆ ਸੀ।

ਇਸ ਸਮਾਗਮ ਵਿਚ ਪ੍ਰਬੰਧਕਾਂ ਦੀ ਜਾਣੇ-ਅਨਜਾਣੇ ਵਿਚ ਹੋਈ ਅਣਗਹਿਲੀ ਕਾਰਨ ਜੋ ਵੀ ਹੋਇਆ, ਉਸ ਲਈ ਬਤੌਰ ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਮੈਂ ਖ਼ਿਮਾ ਦਾ ਜਾਚਕ ਹਾਂ। ਮੈਂ ਗੁਰੂ ਸਾਹਿਬ ਦਾ ਸੱਚਾ ਅਤੇ ਨਿਮਾਣਾ ਸਿੱਖ ਹਾਂ, ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਸਬੰਧ ਵਿਚ ਦਾਸ ਨੂੰ ਤਲਬ ਕੀਤਾ ਗਿਆ ਹੈ। ਦਾਸ ਬੰਦੀਛੋੜ ਛੇਵੇਂ ਪਾਤਸ਼ਾਹ ਜੀ ਦੇ ਸੱਚੇ ਤਖਤ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਦਾ ਹੋਇਆ ਨੰਗੇ ਪੈਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਵੇਗਾ ਅਤੇ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਕਬੂਲ ਕਰਦਾ ਹੋਇਆ ਹੋਣ ਵਾਲੇ ਹਰ ਹੁਕਮ ਨੂੰ ਮੰਨਣ ਦਾ ਪਾਬੰਦ ਹੋਵੇਗਾ।

ਗੁਰੂ ਪੰਥ ਦਾ ਨਿਮਾਣਾ ਸੇਵਕ

ਹਰਜੋਤ ਸਿੰਘ ਬੈਂਸ

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget