ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰਦੇ ਦਫਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ।
ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈਲਫੇਅਰ ਪਾਲਿਸੀ ਮਿਤੀ 07-10-2022 ਜਾਰੀ ਕੀਤੀ ਗਈ ਸੀ। ਇਸ ਪਾਲਿਸੀ ਤਹਿਤ ਤੇ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਅਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।
ਇਹ ਵੀ ਪੜ੍ਹੋ: Punjab news: ਪੰਜਾਬ ਸਰਕਾਰ ਨੇ ਬਦਲਿਆ DPI ਦਾ ਨਾਂਅ, ਨੋਟੀਫਿਕੇਸ਼ਨ ਹੋਇਆ ਜਾਰੀ
ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿੰਨਾਂ ਦਾ ਡਾਟਾ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ਤੇ ਹੈ ਅਤੇ ਜਲਦੀ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ।
ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦੇ ਡਾਟੇ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ, ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ