ਪੜਚੋਲ ਕਰੋ
Advertisement
ਹਰਜੋਤ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ 'ਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ
Punjab News : ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ
Punjab News : ਦੇਸ਼ ਵਿੱਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।ਉਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ‘ਤੇ ਚਲਦਾ ਹੈ ਪਰੰਤੂ ਫਿਰ ਵੀ ਸ਼ੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿੱਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ, ਇਸ ਨੂੰ ਰੋਕਣ ਲਈ ਪੰਜਾਬ ਰਾਜ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦੀ ਚੰਗੀਆਂ ਗੱਲਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਅਤੇ ਭਾਈਚਾਰਕ ਏਕਤਾ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।ਉਨ੍ਹਾਂ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਮੋਗਾ ਅਤੇ ਫਗਵਾੜਾ ਰੇਲਵੇ ਸਟੇਸ਼ਨਾਂ ਨੂੰ ਦੂਜੇ ਪੜਾਅ ਵਿੱਚ ਕੀਤਾ ਜਾਵੇਗਾ ਅੱਪਗ੍ਰੇਡ : MP ਸੰਜੀਵ ਅਰੋੜਾ
ਇਹ ਵੀ ਪੜ੍ਹੋ : ਦਿੱਲੀ ਦੇ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ 'ਚ ਕੇਸ ਦਰਜ, ਐਕਸ਼ਨ 'ਚ ਆਈ ਪੁਲਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement