Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਉਲਝ ਗਏ। ਦੋਵਾਂ ਲੀਡਰਾਂ ਵਿਚਾਲੇ ਸਕੂਲ ਅਧਿਆਪਕਾਂ ਨੂੰ ਸਿੰਗਾਪੁਰ ਭੇਜਣ ਬਾਰੇ ਬਹਿਸ ਹੋਈ।
ਇਸ ਦੌਰਾਨ ਸੁਖਪਾਲ ਖਹਿਰਾ ਨੇ ਪੁੱਛਿਆ ਕਿ ਕਿਸ ਆਧਾਰ 'ਤੇ ਸਕੂਲ ਅਧਿਆਪਕਾਂ ਨੂੰ ਸਿੰਗਾਪੁਰ ਭੇਜਿਆ ਗਿਆ। ਇਸ ਦੇ ਨਾਲ ਹੀ ਵਾਰ-ਵਾਰ ਸ਼ਰਤ ਕਿਉਂ ਬਦਲੀ ਗਈ। ਇਸ ਦਾ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਸੁਖਪਾਲ ਖਹਿਰਾ ਨੂੰ ਪੇਸ਼ਕਸ਼ ਕੀਤਾ।
ਹਰਜੋਤ ਬੈਂਸ ਨੇ ਸੁਖਪਾਲ ਖਹਿਰਾ ਨੂੰ ਪੇਸ਼ਕਸ਼ ਕੀਤੀ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਕੇ ਸੁਖਪਾਲ ਖਹਿਰਾ ਨੂੰ 3 ਬੈਚਾਂ ਨਾਲ ਸਿੰਗਾਪੁਰ ਭੇਜ ਦਿਆਂਗੇ ਤੇ ਉਹ ਖੁਦ ਜਾ ਕੇ ਦੇਖ ਲੈਣ ਕਿ ਉੱਥੇ ਕੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੀਡਰ ਕੈਨੇਡਾ ਤੇ ਅਮਰੀਕਾ ਜਾਂਦੇ ਹਨ ਪਰ ਕੀ ਸਾਡੇ ਅਧਿਆਪਕ ਸਿੰਗਾਪੁਰ ਨਹੀਂ ਜਾ ਸਕਦੇ। ਉਨ੍ਹਾਂ ਸੁਖਪਾਲ ਖਹਿਰਾ ਦੇ ਟਵੀਟ ਨੂੰ ਦਿਖਾਉਂਦੇ ਹੋਏ ਕਿਹਾ ਕਿ ਟਵੀਟ 'ਤੇ ਇਹ ਗਲਤ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤੇ ਗਏ ਟਵੀਟ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਜਿਸ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਗੁੰਮਰਾਹ ਕਰਨ ਵਾਲਾ ਦੱਸਿਆ ਤੇ ਇਸ ਟਵੀਟ ਲਈ ਮੁਆਫ਼ੀ ਦੀ ਮੰਗ ਕੀਤੀ। ਹਾਲਾਂਕਿ ਇਸ ਦੌਰਾਨ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਇਹ ਟਵੀਟ ਨਹੀਂ ਦੇਖਿਆ । ਖਹਿਰਾ ਨੇ ਕਿਹਾ ਕਿ ਹੋ ਸਕਦਾ ਹੈ ਇਹ ਐਡਿਟ ਕੀਤਾ ਹੋਵੇ। ਇਸ ਦੌਰਾਨ ਖਹਿਰਾ ਨੇ ਇਹ ਵੀ ਚੈਲੰਜ ਕਰ ਦਿੱਤਾ ਕਿ ਜੇ ਉਨ੍ਹਾਂ ਦਾ ਟਵੀਟ ਗ਼ਲਤ ਜਾਂ ਗੁੰਮਰਾਹ ਕਰਨ ਵਾਲਾ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: Chandigarh News: ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਦਬਾਇਆ ਜਾ ਰਿਹਾ! ਵਿਧਾਨ ਸਭਾ ਬਾਹਰ ਧਰਨੇ 'ਤੇ ਬੈਠੇ ਮਾਪੇ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।