(Source: ECI/ABP News/ABP Majha)
ਹਰਜੋਤ ਬੈਂਸ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤੀ ਅਪੀਲ ,ਕਿਹਾ -ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋਕ ਪ੍ਰਸਾਸ਼ਨ ਨੂੰ ਸਹਿਯੋਗ ਕਰਨ
Anandpur Sahib News : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਤੇ ਜ਼ਿਲ੍ਹਾ ਰੂਪਨਗਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ
Anandpur Sahib News : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕਾ ਤੇ ਜ਼ਿਲ੍ਹਾ ਰੂਪਨਗਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਵਿੱਚ ਲੱਗੇ ਪ੍ਰਸਾਸ਼ਨ ਦੇ ਅਧਿਕਾਰੀਆਂ ਨੂੰ ਆਪਣਾ ਸਹਿਯੋਗ ਦੇਣ। ਫਲੱਡ ਕੰਟਰੋਲ ਰੂਮ ਸਥਾਪਿਤ ਕਰਕੇ 24 ਘੰਟੇ ਕਾਰਜਸ਼ੀਲ ਕੀਤੇ ਗਏ ਹਨ, ਜਿਨ੍ਹਾਂ ਦੇ ਟੈਲੀਫੋਨ ਨੰਬਰ ਵੀ ਜਨਤਕ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ ਮਾਲ ਤੇ ਪਸ਼ੂ ਧੰਨ ਦੀ ਸੁਰੱਖਿਆ ਸਾਡੀ ਜਿੰਮੇਵਾਰੀ ਹੈ, ਇਸ ਲਈ ਅਧਿਕਾਰੀ/ਕਰਮਚਾਰੀ ਹਰ ਖੇਤਰ ਵਿੱਚ ਜੋਰਾ ਸ਼ੋਰਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸਾਸ਼ਨ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਨ ਅਤੇ ਅਫਵਾਹਾਂ ਤੇ ਭਰੋਸਾ ਨਾ ਕਰਨ।
ਜਿਲ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋ ਭਾਰੀ ਬਰਸਾਤ ਹੋ ਰਹੀ ਹੈ। ਪਹਾੜਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਵਧੇਰੇ ਪਾਣੀ ਨੀਮ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਭਰ ਗਿਆ ਹੈ, ਹਾਲਾਤ ਨਾਲ ਨਜਿੱਠਣ ਲਈ ਸਾਰੇ ਵਿਭਾਗ ਦਿਨ ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। 10 ਜੁਲਾਈ ਨੂੰ ਰੂਪਨਗਰ ਜਿਲ੍ਹੇ ਦੇ ਵਿੱਦਿਅਕ ਅਦਾਰੇ ਵੀ ਬੰਦ ਰਹਿਣਗੇ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲੈ ਜਾਣ ਲਈ ਢੁਕਵੇ ਪ੍ਰਬੰਧ ਕੀਤੇ ਗਏ ਹਨ, ਜਿੱਥੇ ਲੋਕਾਂ ਲਈ ਹਰ ਤਰਾਂ ਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕ ਅਫਵਾਹਾ ਤੇ ਭਰੋਸਾ ਨਾ ਕਰਨ, ਕਿਸੇ ਵੀ ਹਾਲਾਤ ਬਾਰੇ ਜਾਣਕਾਰੀ ਕੰਟਰੋਲ ਰੂਮ ਤੋਂ ਲਈ ਜਾਵੇ। ਸੋਸ਼ਲ ਮੀਡੀਆ, ਉਸਾਰੂ ਭੂਮਿਕਾ ਨਿਭਾਉਦੇ ਹੋਏ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਵੇ। ਉਨ੍ਹਾਂ ਨੇ ਦੱਸਿਆ ਕਿ ਭਗਵਾਲਾ, ਢੇਰ, ਅਗੰਮਪੁਰ ਤੇ ਹੋਰ ਖੇਤਰਾਂ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਹੜੇ ਇਲਾਕਿਆਂ ਵਿਚ ਲੋਕ ਕੰਮਜੋਰ ਮਕਾਨਾ, ਕੱਚੇ ਮਕਾਨਾਂ ਜਾਂ ਝੁੰਗੀ ਝੋਪੜੀ ਵਿਚ ਰਹਿ ਰਹੇ ਹਨ, ਜੇਕਰ ਪ੍ਰਸਾਸ਼ਨ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਥਾਵਾ ਤੇ ਜਾਂਣ ਦੀ ਬੇਨਤੀ ਕੀਤੀ ਜਾਵੇ ਤਾ ਲੋਕ ਸਹਿਯੋਗ ਕਰਨ, ਇਹ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ।
ਬੈਂਸ ਨੇ ਕਿਹਾ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਸਮੁੱਚਾ ਪ੍ਰਸਾਸ਼ਨ ਰਾਹਤ ਤੇ ਬਚਾਅ ਕਾਰਜਾ ਵਿਚ ਲੱਗਿਆ ਹੋਇਆ ਹੈ। ਹਾਲਾਤ ਖਤਰੇ ਤੋ ਬਾਹਰ ਹਨ, ਸਾਰੇ ਉਪ ਮੰਡਲ ਮੈਜਿਸਟ੍ਰੇਟ, ਵੱਖ ਵੱਖ ਵਿਭਾਗਾ ਦੇ ਕਾਰਜਕਾਰੀ ਇੰਜੀਨਿਅਰ, ਲੋਕ ਨਿਰਮਾਣ ਵਿਭਾਗ, ਸਿਹਤ ਵਿਭਾਗ, ਨਗਰ ਕੋਂਸਲਾਂ ਦੇ ਕਰਮਚਾਰੀ, ਬੀ.ਡੀ.ਪੀ.ਓਜ਼, ਪਾਵਰ ਕਾਮ, ਡਰੇਨੇਜ਼ ਅਤੇ ਸਾਡੇ ਮਿਹਨਤੀ ਸਫਾਈ ਕਰਮਚਾਰੀ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਹਾਲਾਤ ਤੇ ਪੂਰੀ ਨਜ਼ਰ ਹੈ, ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ, ਹਰ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਕਰ ਰਹੇ ਹਾਂ ਜਲਦੀ ਹਾਲਾਤ ਆਮ ਵਰਗੇ ਹੋਣਗੇ।
ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਐਸ.ਡੀ.ਐਮ ਮਨੀਸ਼ਾ ਰਾਣਾਂ ਵੱਲੋਂ ਸਮੁੱਚੇ ਪ੍ਰਬੰਧਾਂ ਤੇ ਨਜ਼ਰ ਰੱਖੀ ਜਾ ਰਹੀ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ, ਜਸਪ੍ਰੀਤ ਸਿੰਘ ਜੇ.ਪੀ ਵੀ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਦਰਿਆਵਾ, ਪੁੱਲਾ, ਪੁਲੀਆਂ, ਸੜਕਾਂ, ਨਹਿਰਾਂ, ਜੰਗਲਾਤ ਅਤੇ ਨੀਮ ਪਹਾੜੀ ਖੇਤਰਾਂ ਤੇ -ਨਜ਼ਰ ਰੱਖੀ ਜਾ ਰਹੀ ਹੈ। ਪ੍ਰਸਾਸ਼ਨ ਵੱਲੋਂ ਹੈਲਪ ਲਾਈਨ ਨੰਬਰ ਰੂਪਨਗਰ- 01881221157, ਤਹਿਸੀਲ ਦਫਤਰ ਸ੍ਰੀ ਅਨੰਦਪੁਰ ਸਾਹਿਬ 01887-232015,ਬੀ.ਡੀ.ਪੀ.ਓ ਨੂਰਪੁਰ ਬੇਦੀ 01887-240424, ਤਹਿਸੀਲ ਦਫਤਰ ਨੰਗਲ 01887-221030 ਜਾਰੀ ਕੀਤੇ ਗਏ ਹਨ।