Punjab News : ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਤਰਫ਼ ਮਜਾਰੀ ਦੇ ਨਿਵਾਸੀ ਅਤੇ ਭਾਰਤੀ ਫੌਜ ਵਿੱਚ ਸਿਪਾਹੀ ਵਜੋਂ ਸੇਵਾ ਨਿਭਾਅ ਰਹੇ ਜਤਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੇ ਸਿੱਕਮ ਬਾਰਡਰ ਤੇ ਸ਼ਹੀਦ ਹੋਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਕੁਰਬਾਨੀ ਨੂੰ ਯਾਦ ਰੱਖਣਗੀਆਂ।
ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਤਿੰਦਰ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਵਿਅਰਥ ਨਹੀਂ ਜਾਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਕੁਰਬਾਨੀ ਨੂੰ ਯਾਦ ਰੱਖਣਗੀਆਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਚ ਜੰਮੂ-ਕਸ਼ਮੀਰ ਦੇ ਪੁੰਛ ‘ਚ ਵੀਰਵਾਰ ਨੂੰ ਅੱਤਵਾਦੀਆਂ (Terrorist) ਨੇ ਫੌਜ ਦੇ ਇੱਕ ਟਰੱਕ ‘ਤੇ ਗ੍ਰਨੇਡ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦ ਜਵਾਨਾਂ ਵਿੱਚ ਹੌਲਦਾਰ ਮਨਦੀਪ ਸਿੰਘ, ਲਾਂਸ ਨਾਇਕ ਦੇਵਾਸ਼ੀਸ਼ ਬਸਵਾਲ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ ਅਤੇ ਸਿਪਾਹੀ ਸੇਵਕ ਸਿੰਘ ਦੇ ਨਾਮ ਸ਼ਾਮਲ ਹਨ। ਇਹ ਸਾਰੇ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਜੁੜੇ ਹੋਏ ਸਨ। ਉਨ੍ਹਾਂ ਨੂੰ ਇਨ੍ਹਾਂ ਇਲਾਕਿਆਂ ‘ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਕੀਤਾ ਗਿਆ ਸੀ। ਸ਼ਹੀਦ ਹੋਏ 5 ਜਵਾਨਾਂ ‘ਚੋਂ 4 ਪੰਜਾਬ ਦੇ ਸਨ ਜਦਕਿ ਇੱਕ ਉੜੀਸਾ ਦਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : NIA ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਕਰੀਬੀ ਵਿਕਰਮ ਬਰਾੜ ਨੂੰ ਕੀਤਾ ਗ੍ਰਿਫਤਾਰ, UAE ਤੋਂ ਲਿਆਂਦਾ ਗਿਆ ਭਾਰਤ
ਇਹ ਵੀ ਪੜ੍ਹੋ : ਮਾਸਟਰਸ ਕਰਨ ਗਈ ਸੀ ਅਮਰੀਕਾ, ਹੁਣ ਭੁੱਖ ਨਾਲ ਤੜਫ ਰਹੀ ਹੈਦਰਾਬਾਦ ਦੀ ਕੁੜੀ, ਮਾਂ ਨੇ ਵਿਦੇਸ਼ ਮੰਤਰੀ ਤੋਂ ਮੰਗੀ ਮਦਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ