ਪੜਚੋਲ ਕਰੋ

Harjot Singh Bains ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ  ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ 

Harjot Singh Bains flags off 3 batches - 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ,

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ  ਅੱਜ  ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ,  ਹਰਜੋਤ ਸਿੰਘ ਬੈਂਸ ਨੇ  105 ਇੰਸਟ੍ਰਕਟਰਾਂ ਦੇ ਤਿੰਨ ਬੈਚਾਂ ਨੂੰ ਪੰਜ ਰੋਜ਼ਾ ਐਡਵਾਂਸ ਟਰੇਨਿੰਗ ਪ੍ਰੋਗਰਾਮਾਂ ਲਈ ਰਵਾਨਾ ਕੀਤਾ, ਹਰ ਇੱਕ ਪ੍ਰੋਗਰਾਮ ਮੌਜੂਦਾ ਉਦਯੋਗਿਕ ਲੋੜਾਂ ਦੇ ਮੱਦੇਨਜ਼ਰ ਮਹੱਤਵਪੂਰਨ ਹੁਨਰਾਂ ਨੂੰ ਨਿਖਾਰਨ ਲਈ ਤਿਆਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਟਰ ਅਤੇ ਵੈਲਡਰ ਟਰੇਡ ਦੇ 20 ਇੰਸਟ੍ਰਕਟਰਾਂ ਦੇ ਪਹਿਲੇ ਬੈਚ ਨੂੰ ਝਾਰਮਾਜਰੀ, ਬੱਦੀ (ਹਿਮਾਚਲ ਪ੍ਰਦੇਸ਼)  ਸਥਿਤ ਸੈਂਟਰਲ ਇੰਸਟੀਚਿਊਟ ਆਫ ਪਲਾਸਟਿਕ ਇੰਜਨੀਅਰਿੰਗ ਐਂਡ ਟੈਕਨਾਲੋਜੀ (ਸੀ.ਆਈ.ਪੀ.ਈ.ਟੀ.) ਵਿੱਚ ਸੀ.ਐਨ.ਸੀ. ਮਸ਼ੀਨਿੰਗ ਤਕਨੀਕਾਂ ਦੀ  ਸਿਖਲਾਈ ਦਿੱਤੀ ਜਾਵੇਗੀ।

ਇਸੇ ਤਰ੍ਹਾਂ 20 ਇੰਸਟ੍ਰਕਟਰਾਂ (ਡਰਾਫਟਸਮੈਨ ਮਕੈਨੀਕਲ ਅਤੇ ਡਰਾਫਟਸਮੈਨ ਸਿਵਲ ਟਰੇਡ) ਦਾ ਦੂਜਾ ਬੈਚ ਆਟੋ ਕੈਡ ਮਕੈਨੀਕਲ/ਸਿਵਲ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਵੇਗਾ, ਜੋ ਕਿ ਭਾਰਤ ਸਰਕਾਰ ਦੀ ਸੋਸਾਇਟੀ, ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਮੰਤਰਾਲਾ, ਸੈਂਟਰਲ ਟੂਲ ਰੂਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟਰਨਰ ਅਤੇ ਮਸ਼ੀਨਿਸਟ ਟਰੇਡਾਂ ਵਿੱਚ ਇੰਸਟ੍ਰਕਟਰਾਂ ਦੀਆਂ ਸਮਰੱਥਾਵਾਂ ਵਿੱਚ ਹੋਰ ਵਾਧਾ ਕਰਨ ਲਈ ਸੀਐਨਸੀ ਮਸ਼ੀਨਿੰਗ ਤਕਨੀਕਾਂ ਵਿੱਚ ਸਮਰੱਥਾ ਵਧਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਜਾਵੇਗਾ। ਕੁੱਲ 65 ਇੰਸਟ੍ਰਕਟਰ ਚੰਡੀਗੜ੍ਹ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ.) ਵਿਖੇ ਸਿਖਲਾਈ ਲੈਣਗੇ।

ਇਹਨਾਂ ਪਹਿਲਕਦਮੀਆਂ ਪ੍ਰਤੀ ਆਪਣੀ ਸੁਹਿਰਦਤਾ ਤੇ ਉਤਸ਼ਾਹ ਜ਼ਾਹਰ ਕਰਦੇ ਕਰਦਿਆਂ ਬੈਂਸ ਨੇ ਕਿਹਾ ਕਿ ਵੱਖ-ਵੱਖ ਉਦਯੋਗਾਂ ਵਿੱਚ ਹੁਨਰਮੰਦ ਪੇਸ਼ੇਵਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਿਖਲਾਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੇਸ਼ਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਸਿਖਲਾਈਆਂ ਅਤੇ ਪ੍ਰੋਗਰਾਮਾਂ ’ਤੇ ਕੁੱਲ 15 ਲੱਖ ਰੁਪਏ ਦਾ ਖਰਚਾ ਆਵੇਗਾ।

ਇਸ ਦੌਰਾਨ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਅੰਕ ਭਾਰਤੀ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ  ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ  ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਯੋਜਨਾ) ਵਿਜੇਇੰਦਰ ਧਵਨ ਵੀ ਮੌਜੂਦ ਸਨ। 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget