ਪੜਚੋਲ ਕਰੋ

75 ਸਾਲਾਂ 'ਚ ਸਕੂਲਾਂ 'ਚ ਪਖਾਨੇ ਨਹੀਂ ਬਣੇ, ਹੁਣ ਨੇਮਪਲੇਟ ਤੋਂ ਸਾੜਾ ਹੋ ਰਿਹਾ, ਹਰਜੋਤ ਬੈਂਸ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ-ਖਰੀਆਂ

Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਖਾਨਿਆਂ ਦੀ ਉਸਾਰੀ ਤੋਂ ਬਾਅਦ ਨੀਂਹ ਪੱਥਰ ਰੱਖਣ 'ਤੇ ਕੀਤੀ ਜਾ ਰਹੀ ਸਿਆਸਤ 'ਤੇ ਵਿਰੋਧੀ ਪਾਰਟੀ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਖਾਨਿਆਂ ਦੀ ਉਸਾਰੀ ਤੋਂ ਬਾਅਦ ਨੀਂਹ ਪੱਥਰ ਰੱਖਣ 'ਤੇ ਕੀਤੀ ਜਾ ਰਹੀ ਸਿਆਸਤ 'ਤੇ ਵਿਰੋਧੀ ਪਾਰਟੀ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਰੂਪਨਗਰ ਦੇ ਸਕੂਲ ਵਿੱਚ ਪਹੁੰਚੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਇਹ ਪਾਰਟੀਆਂ ਸੂਬੇ ਦੇ ਸਕੂਲਾਂ ਵਿੱਚ ਪਖਾਨਿਆਂ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਹੀਂ ਦੇ ਸਕੀਆਂ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਤਾਂ ਸੂਬੇ ਦੇ 3000 ਤੋਂ ਵੱਧ ਸਕੂਲਾਂ ਵਿੱਚ ਬੱਚਿਆਂ ਲਈ ਬਾਥਰੂਮ ਨਹੀਂ ਸਨ।

ਹਰਜੋਤ ਬੈਂਸ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਸਕੂਲਾਂ ਵਿੱਚ ਪਖਾਨਿਆਂ ਦੀਆਂ ਕੰਧਾਂ 'ਤੇ ਲੱਗੀਆਂ ਨੇਮ ਪਲੇਟਾਂ 'ਤੇ ਸਵਾਲ ਚੁੱਕ ਰਹੀ ਹੈ, ਪਰ ਉਨ੍ਹਾਂ ਨੂੰ ਉਦੋਂ ਸ਼ਰਮ ਨਹੀਂ ਆਈ ਜਦੋਂ ਧੀਆਂ ਖੁੱਲ੍ਹੇ ਵਿੱਚ ਸ਼ੌਚ ਕਰਨ ਲਈ ਮਜਬੂਰ ਸਨ ਅਤੇ ਪਖਾਨਿਆਂ ਦੀ ਘਾਟ ਕਾਰਨ ਸਕੂਲ ਛੱਡ ਰਹੀਆਂ ਸਨ। ਉਨ੍ਹਾਂ ਕਿਹਾ, "ਕਾਂਗਰਸ ਅਤੇ ਭਾਜਪਾ ਆਗੂਆਂ ਦੇ ਬੱਚੇ ਜਿੱਥੇ ਪੜ੍ਹਦੇ ਹਨ, ਉਨ੍ਹਾਂ ਸਕੂਲਾਂ ਦੇ ਪਖਾਨਿਆਂ ਵਿੱਚ ਵੀ ਏਸੀ ਲੱਗੇ ਹੋਏ ਹਨ, ਪਰ ਜਦੋਂ ਗਰੀਬਾਂ ਦੇ ਬੱਚਿਆਂ ਦੀ ਗੱਲ ਆਉਂਦੀ ਹੈ, ਤਾਂ ਉਨ੍ਹਾਂ ਕੋਲ ਬਾਥਰੂਮ ਬਣਾਉਣ ਦਾ ਸਮਾਂ ਵੀ ਨਹੀਂ ਹੈ। ਇਨ੍ਹਾਂ ਪਾਰਟੀਆਂ ਨੇ ਸਾਲਾਂ ਤੋਂ ਪੰਜਾਬ ਦੇ ਗਰੀਬਾਂ ਦੇ ਹੱਕਾਂ ਨੂੰ ਹੜੱਪਿਆ ਹੈ ਅਤੇ ਅੱਜ ਜਦੋਂ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਦਿੱਤੇ ਹਨ, ਤਾਂ ਉਹ ਸਾੜਾ ਕਰ ਰਹੇ ਹਨ।"

ਸਿੱਖਿਆ ਮੰਤਰੀ ਨੇ ਕਿਹਾ ਕਿ ਜਿਹੜਾ ਕੰਮ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਮਿਲ ਕੇ 75 ਸਾਲਾਂ ਵਿੱਚ ਨਹੀਂ ਕਰ ਸਕੇ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਸਾਲਾਂ ਵਿੱਚ ਹੀ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ, "ਇਹ ਨੇਮ ਪਲੇਟਾਂ ਨਹੀਂ ਹਨ ਸਗੋਂ ਪੰਜਾਬ ਦੀ ਰਾਜਨੀਤਿਕ ਅਸਫਲਤਾ ਦੀ ਯਾਦ ਹੈ। ਇਨ੍ਹਾਂ ਨੂੰ ਦੇਖ ਕੇ ਲੋਕਾਂ ਨੂੰ ਪਤਾ ਲੱਗੇਗਾ ਕਿ ਕਿਸਨੇ ਕੰਮ ਕੀਤਾ ਅਤੇ ਕਿਸਨੇ ਸਿਰਫ਼ ਵਾਅਦੇ ਕੀਤੇ।"

'ਆਪ' ਨੇਤਾ ਨੀਲ ਗਰਗ ਨੇ ਕਿਹਾ- ਇਹ ਨੇਮਪਲੇਟ ਵਿਰੋਧੀ ਧਿਰ ਦੇ ਮੂੰਹ 'ਤੇ ਚਪੇੜ ਹੈ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਨੀਲ ਗਰਗ ਨੇ ਵੀ ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਸੱਤ ਦਹਾਕਿਆਂ ਤੋਂ ਸੱਤਾ ਵਿੱਚ ਰਹੀਆਂ ਪਾਰਟੀਆਂ ਸਕੂਲਾਂ ਵਿੱਚ ਪਖਾਨਿਆਂ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਹੀਂ ਦੇ ਸਕੀਆਂ। ਉਨ੍ਹਾਂ ਕਿਹਾ, "ਜਦੋਂ ਕਿ ਤੁਹਾਡੇ ਬੱਚੇ ਉਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਸਨ ਜਿੱਥੇ ਪਖਾਨਿਆਂ ਵਿੱਚ ਵੀ ਏਸੀ ਸਨ, ਉਦੋਂ ਸਾਡੇ ਬੱਚਿਆਂ ਨੂੰ ਬਾਥਰੂਮ ਵੀ ਨਸੀਬ ਨਹੀਂ ਸੀ।"

ਨੀਲ ਗਰਗ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਅਧੀਨ ਹਰ ਬੱਚੇ ਨੂੰ ਸਿੱਖਿਆ ਦੇ ਨਾਲ-ਨਾਲ ਸਤਿਕਾਰ ਅਤੇ ਸਫਾਈ ਦਾ ਅਧਿਕਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨੇਮ ਪਲੇਟ ਵਿਰੋਧੀਆਂ ਦੇ ਮੂੰਹ 'ਤੇ ਚਪੇੜ ਹੈ, ਜੋ ਦਰਸਾਉਂਦੀ ਹੈ ਕਿ ਅਸਲ ਕੰਮ ਕਿਸਨੇ ਕੀਤਾ ਅਤੇ ਕੌਣ ਸਿਰਫ਼ ਖੋਖਲੇ ਵਾਅਦੇ ਕਰਦਾ ਆ ਰਿਹਾ ਹੈ।  ਉਨ੍ਹਾਂ ਦੁਹਰਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ ਅਤੇ ਹੁਣ ਕੋਈ ਵੀ ਬੱਚਾ ਸਿਰਫ਼ ਪਖਾਨਿਆਂ ਦੀ ਘਾਟ ਕਾਰਨ ਸਕੂਲ ਛੱਡਣ ਲਈ ਮਜਬੂਰ ਨਹੀਂ ਹੋਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ, CM ਮਾਨ ਬੋਲੇ- 65,000 ਤੋਂ ਵੱਧ ਠੇਕਾ ਮੁਲਾਜ਼ਮ ਹੋਣਗੇ ਪੱਕੇ; ਸਰਕਾਰੀ ਭਰਤੀ ਸਣੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲੀ-ਭਾਜਪਾ ਗੱਠਜੋੜ 'ਤੇ ਬੋਲੇ ਕੇਵਲ ਢਿੱਲੋਂ; ਸਪੱਸ਼ਟ ਕਰਦਿਆਂ ਕਿਹਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget