Anandpur Sahib : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹਦਾਇਤ ਕੀਤੀ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।


ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰ, ਬੀ ਐਂਡ ਆਰ ਦੇ ਅਧਿਕਾਰੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਆਵਾਜਾਈ ਦੇ ਮਾਰਗ ਅਤੇ ਪੁਲ੍ਹਾਂ ਦੇ ਨੁਕਸਾਨ ਹੋਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ  ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।

 

ਦੱਸ ਦੇਈਏ ਕਿ ਪਹਾੜਾਂ ਤੋਂ ਆਏ ਬਰਸਾਤਾਂ ਦੇ ਪਾਣੀ ਅਤੇ ਮੈਦਾਨੀ ਖੇਤਰਾਂ ਵਿੱਚ ਪਏ ਮੀਂਹ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਕਈ ਪਿੰਡ ਪ੍ਰਭਾਵਿਤ ਹੋਏ ਸਨ ਪਰ ਹੁਣ ਹਾਲਾਤ ਸੁਧਰ ਰਹੇ ਹਨ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ