ਸ਼ੰਕਰ ਦਾਸ ਦੀ ਰਿਪੋਰਟ



ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹੈ। ਅੱਜ ਅਸੀਂ 6653 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਕੱਲੇ ਐਜੂਕੇਸ਼ਨ ਵਿਭਾਗ ਵਿੱਚ 20 ਹਜ਼ਾਰ ਅਸਾਮੀਆਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਐਜੂਕੇਸ਼ਨ ਵਿਭਾਗ ਹੁਣ 'ਧਰਨਾ ਵਿਭਾਗ' ਵਜੋਂ ਨਹੀਂ ਸਗੋਂ 'ਨੌਕਰੀਆਂ ਦੇ ਵਿਭਾਗ' ਵਜੋਂ ਜਾਣਿਆ ਜਾਵੇਗਾ।



ਬੈਂਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਲੱਗਦਾ ਸੀ ਹੁਣ ਸਰਕਾਰੀ ਨੌਕਰੀਆਂ ਖ਼ਤਮ ਹੋ ਗਈਆਂ ਹਨ। ਉਹ ਬਾਹਰ ਦਾ ਰਸਤਾ ਦੇਖ ਰਹੇ ਸੀ ਪਰ ਹੁਣ ਉਨ੍ਹਾਂ ਨੌਜਵਾਨਾਂ ਦੇ ਅੰਦਰ ਇੱਕ ਉਮੀਦ ਜਾਗੀ ਹੈ। ਉਹ ਦਿਨ-ਰਾਤ ਮਿਹਨਤ ਕਰਕੇ ਤਿਆਰੀ ਕਰ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਸਕੂਲ ਅਜਿਹੇ ਹਨ, ਜਿੱਥੇ ਅਧਿਆਪਕਾਂ ਦੀ ਵੱਡੀ ਕਮੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਰਤੀਆਂ ਹੀ ਕੀਤੀਆਂ, ਜਿਸ ਕਰਕੇ ਇਕੱਲੇ ਸਿੱਖਿਆ ਵਿਭਾਗ ਵਿੱਚ 20 ਹਜ਼ਾਰ ਭਰਤੀਆਂ ਹੋ ਰਹੀਆਂ ਹਨ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬੀ ਹੁਣ ਬਾਹਰ ਨਹੀਂ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਤੱਕ ਇਹ ਸਿੱਖਿਆ ਵਿਭਾਗ ਧਰਨਿਆਂ ਵਾਲਾ ਵਿਭਾਗ ਰਿਹਾ ਹੈ ਤੇ ਹੁਣ ਇਹ ਪੰਜਾਬ ਦੀ ਨਵੀਂ ਕਿਸਮਤ ਲਿਖੇਗਾ। ਸਿੱਖਿਆ ਵਿਭਾਗ ਵਿੱਚ ਹੋਰ ਵੀ ਬਹੁਤ ਸਾਰੀਆਂ ਭਰਤੀਆਂ ਲੈ ਕੇ ਆ ਰਹੇ ਹਨ, ਤਾਂ ਜੋ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।

ਦੱਸ ਦੇਈਏ ਕਿ ਇਸ ਤੋਂ ਇਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਐਲਾਨ ਕੀਤਾ ਸੀ ਕਿ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ 23 ਅਗਸਤ ਨੂੰ ਨਿਯੁਕਤੀ ਪੱਤਰ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਪ੍ਰੋਗਰਾਮ ਵਿੱਚ ਹਾਜ਼ਰ ਰਹਿ ਕੇ ਕਾਂਸਟੇਬਲਾਂ ਨੂੰ ਪੱਤਰ ਸੌਂਪਣਗੇ। ਇਸ ਸਬੰਧੀ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਚੰਡੀਗੜ੍ਹ ਵਿਖੇ 23 ਅਗਸਤ ਨੂੰ ਰੱਖਿਆ ਗਿਆ ਹੈ।