Punjab news: ਸ਼੍ਰੀ ਹਰਮਨਵੀਰ ਸਿੰਘ ਗਿੱਲ (ਆਈਪੀਐਸ) ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇੱਥੇ ਪਹੁੰਚਣ ਤੇ ਸ਼੍ਰੀ ਹਰਮਨਵੀਰ ਸਿੰਘ ਗਿੱਲ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।    

Continues below advertisement


ਆਪਣਾ ਚਾਰਜ ਸੰਭਾਲਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਵੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਜਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਸੂਬਾ ਸਰਕਾਰ ਵਲੋਂ ਗੈਂਗਸਟਰਾਂ ਤੇ ਨਸ਼ੇ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਦੀ ਮੰਗ ਕੀਤੀ।


ਇਹ ਵੀ ਪੜ੍ਹੋ: Ram rahim news: ਰਾਮ ਰਹੀਮ ਸੁਰੱਖਿਆ ਹੇਠ ਜੇਲ੍ਹ ਤੋਂ ਆਇਆ ਬਾਹਰ, 21 ਦਿਨਾਂ ਦੀ ਮਿਲੀ ਫਰਲੋ


ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: AAP: 40 ਦੇਸ਼ਾਂ ਦੇ ਡੈਲੀਗੇਟ ਆਪਣੇ-ਆਪਣੇ ਦੇਸ਼ਾਂ ‘ਚ ਲਾਗੂ ਕਰਨਗੇ ਪੰਜਾਬ ਦਾ 'ਹੈਲਥ ਮਾਡਲ'