Election Update: ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਭਾਜਪਾ ਨੂੰ ਦਿੱਤਾ ਸਮਰਥਨ, ਅਕਾਲੀ ਦਲ ਨੇ ਚੁੱਕੇ ਸਵਾਲ, ਜਾਣੋ ਕੀ ਕਿਹਾ ?
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪਰਮਬੰਸ ਸਿੰਘ ਰੋਮਾਣਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਮਹਾਰਾਸ਼ਟਰ ਵਿੱਚ ਭਾਜਪਾ ਨੂੰ ਦਿੱਤਾ ਸਮਰਥਨ ਜ਼ਰਾ ਦੇਖੋ ਕਿ ਭਾਜਪਾ ਸਿੱਖ ਸੰਸਥਾਵਾਂ ਵਿੱਚ ਕਿਸ ਪੱਧਰ ਤੱਕ ਘੁਸ ਗਈ ਹੈ
Punjab News:: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਸਿੱਖ ਸਮਾਜ ਮਹਾਰਾਸ਼ਟਰ ਦੀ ਤਰਫੋਂ ਸੋਮਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਮਹਾਯੁਤੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਗਠਜੋੜ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੁੰਬਈ ਪ੍ਰੈੱਸ ਕਲੱਬ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕਰਦਿਆਂ ਧੁੰਮਾ ਨੇ ਮਹਾਯੁਤੀ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਇਨ੍ਹਾਂ ਨੂੰ ਸਿੱਖਾਂ ਤੇ ਹੋਰ “ਗੁਰੂ ਨਾਨਕ ਨਾਮ ਲੇਵਾ ਸੰਗਤ” ਦੀ ਭਲਾਈ ਲਈ “ਇਤਿਹਾਸਕ” ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਪਿਛਲੇ 2.5 ਸਾਲਾਂ ਦੌਰਾਨ ਸਰਕਾਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ, ਸਿੱਖਾਂ, ਹਿੰਦੂ ਪੰਜਾਬੀਆਂ, ਲੁਬਾਣਿਆਂ, ਸਿਕਲੀਗਰਾਂ, ਸਿੰਧੀਆਂ ਦੀ ਭਲਾਈ ਤੇ ਉੱਨਤੀ ਲਈ ਨੀਤੀਆਂ ਲਾਗੂ ਕੀਤੀਆਂ ਹਨ, ਜਿਨ੍ਹਾਂ ਨੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
Damdami Taksal Mukhi Baba Harnam Singh Dhuma extends support to BJP in Maharashtra‼️
— Parambans Singh Romana (@ParambansRomana) November 18, 2024
Just look at the level to which BJP has penetrated Sikh institutions ‼️
WHAT A FALL ‼️ pic.twitter.com/tWqmN522pw
ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪਰਮਬੰਸ ਸਿੰਘ ਰੋਮਾਣਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਮਹਾਰਾਸ਼ਟਰ ਵਿੱਚ ਭਾਜਪਾ ਨੂੰ ਦਿੱਤਾ ਸਮਰਥਨ ਜ਼ਰਾ ਦੇਖੋ ਕਿ ਭਾਜਪਾ ਸਿੱਖ ਸੰਸਥਾਵਾਂ ਵਿੱਚ ਕਿਸ ਪੱਧਰ ਤੱਕ ਘੁਸ ਗਈ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ