(Source: ECI/ABP News)
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal Support to BJP: ਦਮਦਮੀ ਟਕਸਾਲ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਦੀ ਹਮਾਇਤ ਕਰਕੇ ਕਸੂਤੀ ਘਿਰ ਗਈ ਹੈ। ਇੱਕ ਪਾਸੇ ਸੋਸ਼ਲ ਮੀਡੀਆ ਉਪਰ ਦਮਦਮੀ ਟਕਸਾਲ ਦੀ ਰੱਜ ਕੇ ਅਲੋਚਨਾ ਹੋ ਰਹੀ ਹੈ ਤੇ ਦੂਜੇ ਪਾਸੇ ਕਈ ਸਿੱਖ ਧਿਰਾਂ ਵੀ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ।
![Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ Harnam Singh Dhumma Support BJP Sikh Jathebandi in Action Mode Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ](https://feeds.abplive.com/onecms/images/uploaded-images/2024/11/22/80bfb9e7949e9b615cdb032f5cafed561732254327005647_original.png?impolicy=abp_cdn&imwidth=1200&height=675)
Damdami Taksal Support to BJP: ਦਮਦਮੀ ਟਕਸਾਲ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਦੀ ਹਮਾਇਤ ਕਰਕੇ ਕਸੂਤੀ ਘਿਰ ਗਈ ਹੈ। ਇੱਕ ਪਾਸੇ ਸੋਸ਼ਲ ਮੀਡੀਆ ਉਪਰ ਦਮਦਮੀ ਟਕਸਾਲ ਦੀ ਰੱਜ ਕੇ ਅਲੋਚਨਾ ਹੋ ਰਹੀ ਹੈ ਤੇ ਦੂਜੇ ਪਾਸੇ ਕਈ ਸਿੱਖ ਧਿਰਾਂ ਵੀ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ। ਹਾਲਾਤ ਇਹ ਬਣ ਗਏ ਹਨ ਕਿ ਹਰਨਾਮ ਸਿੰਘ ਧੁੰਮਾਂ ਸਿੱਖ ਕੌਮ ਵਿੱਚ ਅਲੱਗ-ਥਲੱਗ ਪੈ ਗਏ ਹਨ।
ਦਰਅਸਲ ਦਮਦਮੀ ਟਕਸਾਲ ਵੱਲੋਂ ਮਹਾਰਾਸ਼ਟਰ ’ਚ ਚੋਣਾਂ ਦੌਰਾਨ ਭਾਜਪਾ ਨੂੰ ਸਮਰਥਨ ਦੇਣ ਦਾ ਮੁੱਦਾ ਭਖ ਗਿਆ ਹੈ। ਇਸ ਮਾਮਲੇ ’ਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਫ਼ੈਸਲਾ ਠੀਕ ਨਹੀਂ ਤੇ ‘ਬਿਨਾਂ ਸ਼ਰਤ ਸਮਰਥਨ ਨਹੀਂ ਸੀ ਦਿੱਤਾ ਜਾਣਾ ਚਾਹੀਦਾ।’’ ਉਨ੍ਹਾਂ ਆਖਿਆ ਕਿ ਸਿੱਖ ਮਾਮਲਿਆਂ ’ਚ ਸਰਕਾਰਾਂ ਲਗਾਤਾਰ ਸਿੱਖਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਐਲਾਨ ਦੇ ਬਾਵਜੂਦ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਕੀਤੀ ਗਈ। ਹੁਣ ਚੰਡੀਗੜ੍ਹ ਦੇ ਮਾਮਲੇ ’ਚ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਭਾਜਪਾ ਨੂੰ ਬਿਨਾਂ ਸ਼ਰਤ ਹੀ ਸਮਰਥਨ ਦਿੱਤਾ ਗਿਆ ਸੀ ਪਰ ਪਿਛਲੇ 11 ਸਾਲ ਤੋਂ ਕੇਂਦਰ ਵਿੱਚ ਬੀਜੇਪੀ ਦੀ ਸਰਕਾਰ ਹੋਣ ਦੇ ਬਾਵਜੂਦ ਸਿੱਖਾਂ ਤੇ ਪੰਜਾਬ ਦਾ ਮਸਲੇ ਹੱਲ ਨਹੀਂ ਕੀਤੇ ਗਏ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਦਮਦਮੀ ਟਕਸਾਲ ਨਾਲ ਕੌਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ‘‘ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਮਹਾਰਾਸ਼ਟਰ ਚੋਣਾਂ ’ਚ ਭਾਜਪਾ ਦੀ ਕੀਤੀ ਗਈ ਇੱਕਪਾਸੜ ਹਮਾਇਤ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਹੁਣ ਤੱਕ ਸਿੱਖਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ।
ਉਨ੍ਹਾਂ ਨੇ ਕਿਹਾ ਕਿ ਤਖ਼ਤ ਹਜ਼ੂਰ ਸਾਹਿਬ ਬੋਰਡ ’ਚ ਸਰਕਾਰੀ ਮੈਂਬਰਾਂ ਦੀ ਗਿਣਤੀ ਵਧਾ ਕੇ ਸਿੱਖਾਂ ਦਾ ਹੱਕ ਮਹਾਰਾਸ਼ਟਰ ਸਰਕਾਰ ਨੇ ਹੀ ਖੋਹਿਆ ਹੈ। ਇਸ ਤਰ੍ਹਾਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਦੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਗੋਪਾਲਾ ਤੇ ਹੋਰ ਜਥੇਬੰਦੀਆਂ ਨੇ ਵੀ ਦਮਦਮੀ ਟਕਸਾਲ ਦੇ ਮੁਖੀ ਦੇ ਫ਼ੈਸਲੇ ਦਾ ਵਿਰੋਧ ਕੀਤਾ। ਸੋਸ਼ਲ ਮੀਡੀਆ ਉਪਰ ਵੀ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਹਰਨਾਮ ਸਿੰਘ ਧੁੰਮਾਂ ਦੀ ਅਲੋਚਨਾ ਹੋ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)