ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਚੋਣ ਮੈਨੀਫੈਸਟੋ ਲੀਗਲ ਦਸਤਾਵੇਜ਼ ਬਣਨੇ ਚਾਹੀਦੇ ਹਨ। ਤਾਂ ਜੋ ਜਿਹੜੀ ਪਾਰਟੀ ਚੋਣਾਂ ਤੋਂ ਬਾਅਦ ਵਾਅਦੇ ਪੂਰੇ ਨਾ ਕਰੇ ਉਸ ਦੀ ਮਾਨਤਾ ਰੱਦ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ। ਜਿਸ ਤਹਿਤ ਸਾਢੇ ਚਾਰ ਸਾਲ ਬਾਅਦ ਪਾਰਟੀ ਦੇ ਚੋਣ ਵਾਅਦਿਆਂ ਦੀ ਸਮੀਖਿਆ ਹੋਵੇ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਨਾਲ ਕੀਤੇ ਚੋਣਾਂਵੀ ਵਾਅਦਿਆਂ 'ਤੇ ਬੋਲਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ 10 ਸਾਲ ਦੇਕੇ ਪਰਖ ਲਿਆ ਹੈ। ਹੁਣ 2022 'ਚ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ 'ਚ ਪੋਲਿੰਗ ਬੂਥ ਲਾਉਣਾ ਵੀ ਨਾਮੁਮਕਿਨ ਹੈ।
ਚੀਮਾ ਨੇ ਕਿਹਾ ਪੰਜਾਬ 'ਚ ਪੈਦਾ ਹੋਏ ਸਾਰੇ ਤਰ੍ਹਾਂ ਦੇ ਮਾਫੀਆ ਸ਼੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ। ਇਹ ਉਹ ਪਾਰਟੀ ਹੈ ਜਿਸ ਨੇ ਪੰਥ ਦੇ ਨਾਂਅ 'ਤੇ ਵੋਟਾਂ ਲੈਕੇ, ਕਿਸਾਨਾਂ ਦੇ ਨਾਂਅ 'ਤੇ ਵੋਟਾਂ ਲੈਕੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ।
ਸੁਖਬੀਰ ਬਾਦਲ ਵੱਲੋਂ ਕੀਤੇ ਚੋਣਾਂਵੀ ਐਲਾਨ
ਸੁਖਬੀਰ ਬਾਦਲ ਨੇ ਕਿਹਾ ਜੇਕਰ ਪੰਜਾਬ ਵਿੱਚ ਅਕਾਲੀ ਦਲ-ਬਸਪਾ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਵਿੱਚ ਵਸਨੀਕ ਖਪਤਕਾਰ ਨੂੰ 400 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੇ ਤਿੰਨੋ ਖੇਤੀਬਾੜੀ ਕਾਨੂੰਨ ਪੰਜਾਬ ਵਿੱਚ ਲਾਗੂ ਨਹੀਂ ਹੋਣਗੇ। ਐਕਟ ਨੂੰ ਰੱਦ ਕੀਤਾ ਜਾਵੇਗਾ। ਅਕਾਲੀ ਦਲ ਦੀ ਸਰਕਾਰ ਪੰਜ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਦੇਵੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 500 ਬੈੱਡਾਂ ਦਾ ਮੈਡੀਕਲ ਕਾਲਜ ਬਣਾਇਆ ਜਾਵੇਗਾ। ਪੰਜਾਬ ਦੇ ਵੱਡੇ ਐਜੂਕੇਸ਼ਨਲ ਇੰਸਟੀਟਿਊਟ 33% ਸੀਟਾਂ ਸਰਕਾਰੀ ਸਕੂਲਾਂ ਤੋਂ ਪਾਸ ਆਊਟ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਸਰਕਾਰੀ ਨੌਕਰੀਆਂ ਵਿੱਚ 50% ਸੀਟਾਂ ਲੜਕੀਆਂ ਲਈ ਰਾਖਵੀਆਂ ਹੋਣਗੀਆਂ। ਪੰਜਾਬ ਵਿੱਚ 75% ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ। ਛੋਟੇ ਉਦਯੋਗਾਂ ਨੂੰ 5 ਰੁਪਏ ਯੂਨਿਟ ਬਿਜਲੀ ਮਿਲੇਗੀ।
ਉਨ੍ਹਾਂ ਕਿਹਾ ਕਿ ਵੱਡੇ ਉਦਯੋਗ ਸੋਲਰ ਊਰਜਾ ਨਾਲਜੋੜੇ ਜਾਣਗੇ। ਨਾਲ ਹੀ ਪੰਜਾਬ ਦੇ ਕੰਟਰੈਕਟ ਵਰਕਰਾਂ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ। ਇੱਕ ਸਾਲ ਦੇ ਅੰਦਰ, ਪੰਜਾਬ ਸਰਕਾਰ 100% ਆਨਲਾਈਨ ਸੇਵਾਵਾਂ ਪ੍ਰਦਾਨ ਕਰੇਗੀ। ਜਿਸ ਨਾਲ ਲੋਕਾਂ ਨੂੰ ਸਰਕਾਰੀ ਦਫਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਏਗੀ।
ਇਹ ਵੀ ਪੜ੍ਹੋ: Reopening Kartarpur Corridor: ਕਰਤਾਰਪੁਰ ਕਾਰੀਡੋਰ ਅਜੇ ਤੱਕ ਕਿਉਂ ਨਹੀਂ ਖੋਲ੍ਹਿਆ ਗਿਆ? ਸਰਕਾਰ ਨੇ ਦਿੱਤਾ ਜਵਾਬ
ਇਹ ਵੀ ਪੜ੍ਹੋ: Karan Aujla ਅਮਰੀਕਨ ਰੈਪਰ ਨਾਲ ਕਰੇਗਾ ਕੋਲੇਬੋਰੇਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904