ਪੜਚੋਲ ਕਰੋ

ਸ਼ਹਿਰੀ ਖੇਤਰ ਦੀਆਂ ਜਾਇਦਾਦਾਂ ਦੀਆਂ ਰਜਿਸਟਰੀਆਂ 'ਤੇ ਜੀਐਸਟੀ ਲਾਉਣਾ ਕੈਪਟਨ ਦਾ ਨਿੰਦਣਯੋਗ ਫੈਸਲਾ -ਚੀਮਾ 

ਹਰਪਾਲ ਚੀਮਾ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਜਦੋਂ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਚੱਲ ਰਿਹਾ ਹੈ ਅਤੇ ਲੋਕਾਂ ਦੇ ਕਾਰੋਬਾਰ ਅਤੇ ਨੌਕਰੀਆਂ ਖ਼ਤਰੇ ਵਿੱਚ ਪੈ ਗਈਆਂ ਹਨ, ਉਦੋਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ 'ਤੇ ਚੁੱਪ ਚਾਪ ਤਰੀਕੇ ਨਾਲ 18 ਫੀਸਦੀ ਜੀਐਸਟੀ ਲਾਗੂ ਕਰਨ ਇੱਕ ਨਿੰਦਣਯੋਗ ਫ਼ੈਸਲਾ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਤੇ ਆਪ ਵਿਧਾਇਕ ਹਰਪਾਲ ਸਿੰਘ ਨੇ ਚੀਮਾ ਨੇ ਕੈਪਟਨ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ ਦੇ ਰਜਿਸਟਰੀ ਰੇਟਾਂ 'ਤੇ 18 ਫੀਸਦੀ ਜੀਐਸਟੀ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਸਰਕਾਰ ਰਜਿਸਟਰੀ ਰੇਟਾਂ 'ਤੇ ਜੀਐਸਟੀ ਤੁਰੰਤ ਵਾਪਸ ਲਵੇ।

ਸ਼ਨੀਵਾਰ ਹਰਪਾਲ ਚੀਮਾ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਜਦੋਂ ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਚੱਲ ਰਿਹਾ ਹੈ ਅਤੇ ਲੋਕਾਂ ਦੇ ਕਾਰੋਬਾਰ ਅਤੇ ਨੌਕਰੀਆਂ ਖ਼ਤਰੇ ਵਿੱਚ ਪੈ ਗਈਆਂ ਹਨ, ਉਦੋਂ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ 'ਤੇ ਚੁੱਪ ਚਾਪ ਤਰੀਕੇ ਨਾਲ 18 ਫੀਸਦੀ ਜੀਐਸਟੀ ਲਾਗੂ ਕਰਨ ਇੱਕ ਨਿੰਦਣਯੋਗ ਫ਼ੈਸਲਾ ਹੈ।

ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਕਾਂਗਰਸ ਸਰਕਾਰ ਨੇ ਜਾਇਦਾਦਾਂ ਦੀਆਂ ਰਜਿਸਟਰੀਆਂ 'ਤੇ 0.25 ਫ਼ੀਸਦੀ ਸਪੈਸ਼ਲ ਇੰਨਫ਼ਰਾਸਟ੍ਰਕਚਰ ਡਿਵੈਲਪਮੈਂਟ ਟੈਕਸ (ਸਰਵਿਸ ਚਾਰਜ) ਲਾਇਆ ਸੀ, ਪਰ ਹੁਣ ਕੈਪਟਨ ਸਰਕਾਰ ਨੇ ਰਜਿਸਟਰੀਆਂ ਦੇ ਰੇਟਾਂ 'ਤੇ 9 ਫ਼ੀਸਦੀ ਸਟੇਟ ਜੀਐਸਟੀ ਅਤੇ 9 ਫ਼ੀਸਦੀ ਕੇਂਦਰੀ ਜੀਐਸਟੀ ਲਾਗੂ ਕਰਕੇ ਲੋਕਾਂ 'ਤੇ ਹੋਰ ਆਰਥਿਕ ਬੋਝ ਪਾ ਦਿੱਤਾ ਹੈ।

ਹਰਪਾਲ ਚੀਮਾ ਨੇ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਜਿਸ ਸਮੇਂ ਸਰਕਾਰ ਨੂੰ ਟੈਕਸਾਂ ਵਿੱਚ ਛੋਟ ਦੇ ਕੇ  ਲੋਕਾਂ ਦੀ ਆਰਥਿਕ ਮਦਦ ਕਰਨੀ ਚਾਹੀਦੀ ਸੀ, ਉਸ ਸਮੇਂ ਕੈਪਟਨ ਸਰਕਾਰ ਨੇ 18 ਫ਼ੀਸਦੀ ਜੀਐਸਟੀ ਲਾਗੂ ਕਰਕੇ ਲੋਕਾਂ ਦਾ ਖੂਨ ਨਿਚੋੜਨ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਜਦੋਂ ਕਿ ਸਰਕਾਰ ਨੇ ਫਰਵਰੀ ਮਹੀਨੇ ਵਿੱਚ ਕੁਲੈਕਟਰ ਰੇਟਾਂ ਵਿੱਚ ਵਾਧਾ ਕੀਤਾ ਸੀ।

ਚੀਮਾ ਨੇ ਕਿਹਾ ਕਿ ਤਾਲਾਬੰਦੀ ਕਾਰਨ ਸੂਬੇ 'ਚ ਹੋਰ ਕਾਰੋਬਾਰਾਂ ਸਮੇਤ ਰੀਅਲ ਅਸਟੇਟ ਦਾ ਧੰਦਾ ਵੀ ਖ਼ਤਮ ਹੋ ਕੇ ਰਹਿ ਗਿਆ ਹੈ। ਇਸ ਕਾਰਨ ਦੁਕਾਨਦਾਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਦੇ ਨਾਲ ਨਾਲ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਵੀ ਬਰਬਾਦੀ ਦੇ ਕਿਨਾਰੇ 'ਤੇ ਪਹੁੰਚ ਗਏ ਹਨ। ਇਸ ਦੇ ਨਾਲ ਜਿਨ੍ਹਾਂ ਲੋਕਾਂ ਨੇ ਆਪਣੇ ਖੂਨ ਪਸੀਨੇ ਦੀ ਕਮਾਈ ਇੱਕਠੀ ਕਰਕੇ ਆਪਣਾ ਘਰ ਬਣਾਉਣ ਦਾ ਸੁਪਨਾ ਲਿਆ ਸੀ, ਉਸ ਸੁਪਨੇ 'ਤੇ ਕੈਪਟਨ ਸਰਕਾਰ ਨੇ ਚੁੱਪ ਚਪੀਤੇ ਡਾਕਾ ਮਾਰਿਆ ਹੈ। ਹੁਣ ਲੋਕਾਂ ਲਈ ਸ਼ਹਿਰੀ ਖੇਤਰ ਵਿੱਚ ਘਰ ਖ਼ਰੀਦਣਾ ਅਸੰਭਵ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਹੀ ਥੋੜੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇ ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਸਰਕਾਰ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਆਰਥਿਕ ਮਦਦ ਨਹੀਂ ਦੇ ਸਕਦੀ ਤਾਂ ਉਨ੍ਹਾਂ 'ਤੇ ਟੈਕਸਾਂ ਦਾ ਬੋਝ ਤਾ ਨਾ ਪਾਵੇ।
ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪੀਲ ਕੀਤੀ ਕਿ ਸ਼ਹਿਰੀ ਜਾਇਦਾਦਾਂ ਦੀਆਂ ਰਜਿਸਟਰੀਆਂ 'ਤੇ ਲਾਏ ਜੀਐਸਟੀ ਸਮੇਤ ਹੋਰ ਟੈਕਸ ਤੁਰੰਤ ਹਟਾਏ ਜਾਣ ਤਾਂ ਜੋ ਆਮ ਬੰਦੇ ਦਾ ਘਰ ਬਣਾਉਣ ਦਾ ਸੁਪਨਾ ਪੂਰਾ ਹੋ ਸਕੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget