ਸੰਗਰੂਰ: ਆਮ ਆਦਮੀ ਪਾਰਟੀ ਵੱਲੋਂ ਬਾਗ਼ੀ ਧੜੇ ਦੇ ਲੀਡਰ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਬਾਗ਼ੀਆਂ ਦੇ ਸਾਥੀਆਂ ਦੀ ਹੋਣੀ ਵੀ ਤੈਅ ਕਰ ਲਈ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਖਹਿਰਾ ਤੇ ਸੰਧੂ ਦੇ ਸਮਰਥਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਚੀਮਾ ਨੇ ਕਿਹਾ ਕਿ ਜੇਕਰ ਖਹਿਰਾ ਤੇ ਸੰਧੂ ਚਾਹੁਣ ਤਾਂ ਵਾਪਸ ਵੀ ਆ ਸਕਦੇ ਹਨ।


ਚੀਮਾ ਨੇ ਕਿਹਾ ਕਿ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਲੰਮੇ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਲੱਗੇ ਹੋਏ ਸਨ ਅਤੇ ਕਈ ਵਿਧਾਇਕਾਂ ਨੇ ਉਨ੍ਹਾਂ ਦਾ ਸਾਥ ਵੀ ਦਿੱਤਾ ਸੀ। ਚੀਮਾ ਨੇ ਕਿਹਾ ਕਿ ਫਿਲਹਾਲ ਪਾਰਟੀ ਨੇ ਦੋਵਾਂ ਵਿਰੁੱਧ ਹੀ ਕਾਰਵਾਈ ਕੀਤੀ ਹੈ, ਪਰ ਉਨ੍ਹਾਂ ਦੇ ਸਾਥੀ ਨਾਲ ਗੱਲਬਾਤ ਜਾਰੀ ਹੈ। ਵਿਰੋਧੀ ਧਿਰ ਦੇ ਲੀਡਰ ਨੇ ਕਿਹਾ ਕਿ ਜੇਕਰ ਖਹਿਰਾ ਤੇ ਚੀਮਾ ਆਪਣੀ ਭੁੱਲ ਬਖ਼ਸ਼ਾ ਕੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਹੋ ਸਕਦੇ ਹਨ।

ਹਰਪਾਲ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਖ਼ੁਦਮੁਖ਼ਤਿਆਰੀ ਹਾਸਲ ਹੈ, ਪਰ ਖਹਿਰਾ ਪਾਰਟੀ ਨੂੰ ਆਪਣੇ ਹੱਥ ਵਿੱਚ ਲੈਣਾ ਚਾਹੁੰਦੇ ਸੀ। ਉਨ੍ਹਾਂ ਪਾਰਟੀ ਵੱਲੋਂ ਦੋਵਾਂ ਵਿਧਾਇਕਾਂ ਵਿਰੁੱਧ ਕੀਤੀ ਕਾਰਵਾਈ ਨੂੰ ਵੀ ਜਾਇਜ਼ ਠਹਿਰਾਇਆ।