Punjab News: ਪੰਜਾਬ ਸਰਕਾਰ ਵਿੱਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਹਨ।


ਜ਼ਿਕਰ ਕਰ ਦਈਏ ਕਿ ਇਹ ਸੰਮਨ ਮੋਗਾ ਤੋਂ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜੇ ਗਏ ਹਨ, ਜਿਸ ਵਿੱਚ ਮੰਤਰੀ ਚੀਮਾ ਦੇ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਕਰਕੇ ਦਾਅਵਾ ਕੀਤਾ ਗਿਆ ਸੀ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।


ਇਸ ਬਾਬਤ ਸਾਬਕਾ ਵਿਧਾਇਕ ਨੇ ਕਿਹਾ ਕਿ ਤਕਰੀਬਨ 2 ਸਾਲ ਪਹਿਲਾਂ ਪ੍ਰੈਸ ਕਾਨਫ਼ਰੰਸ ਕਰਦਿਆਂ ਤਤਕਾਲੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਰੋੜਾਂ  ਰੁਪਏ ਇਕੱਠੇ ਕਰਨ ਦੇ ਇਲਜ਼ਾਮ ਲਾਏ ਸੀ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਏ ਸੀ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿੱਚ ਬਦਲ ਕੇ ਧੋਖਾਧੜੀ ਕੀਤੀ ਹੈ। 


ਇਸ ਤੋਂ ਬਾਅਦ ਤਤਕਾਰੀ ਮੌਜੂਦਾ ਵਿਧਾਇਕ ਹਰਜੋਤ ਕਮਲ ਵੱਲੋਂ ਇਸ ਦੀ ਸ਼ਿਕਾਇਤ ਕੀਤੀ ਗਈ ਸੀ ਜਿਸ ਤੇ ਕਾਰਵਾਈ ਕਰਦਿਆਂ ਹੁਣ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਹਨ।


ਅਰੋੜਾ ਦੀ ਗ੍ਰਿਫ਼ਤਾਰੀ ਕਰ ਲਈ, ਹੁਣ ਫ਼ੌਜਾ ਸਿੰਘ ਸਰਾਰੀ ਨੂੰ ਵੀ ਗ੍ਰਿਫ਼ਤਾਰ ਕਰੇ ਭਗਵੰਤ ਮਾਨ ਸਰਕਾਰ: ਪ੍ਰਤਾਪ ਬਾਜਵਾ


ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਹੈ ਕਿ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ਠੀਕ ਸੀ ਪਰ ਭਗਵੰਤ ਮਾਨ ਸਰਕਾਰ ਨੂੰ ਹੁਣ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕੈਬਨਿਟ ਸਾਥੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਰੋੜਾ ਦੀ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰੀ ਤਾਂ ਠੀਕ ਸੀ ਪਰ ਫੌਜਾ ਸਿੰਘ ਸਰਾਰੀ ਬਾਰੇ ਕੀ ਕਹੀਏ ਜਿਸਦੀ ਆਡੀਓ ਕਲਿੱਪ ਪਹਿਲਾਂ ਹੀ ਵਾਇਰਲ ਹੋ ਚੁੱਕੀ ਹੈ ਜਿਸ ਵਿੱਚ ਉਸਨੂੰ ਪੰਜਾਬ ਦੇ ਅਧਿਕਾਰੀਆਂ ਤੋਂ ਪੈਸੇ ਵਸੂਲਣ ਲਈ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ।


ਇਸ ਤੋਂ ਇਲਾਵਾ ਸਰਾਰੀ ਅਤੇ ਉਸ ਦੇ ਓਐਸਡੀ ਤਰਸੇਮ ਲਾਲ ਕਪੂਰ ਦੋਵਾਂ ਨੇ ਪਹਿਲਾਂ ਹੀ ਮੀਡੀਆ ਦੇ ਸਾਹਮਣੇ ਮੰਨਿਆ ਸੀ ਕਿ ਆਡੀਓ ਕਲਿੱਪ ਵਿੱਚ ਆਵਾਜ਼ ਅਸਲ ਵਿੱਚ ਉਨ੍ਹਾਂ ਦੀ ਹੈ। ਇਸ ਲਈ ਕਿਹੜੀ ਚੀਜ਼ ਭਗਵੰਤ ਮਾਨ ਨੂੰ ਸਰਾਰੀ ਨੂੰ ਗ੍ਰਿਫਤਾਰ ਕਰਨ ਅਤੇ ਮੰਤਰੀ ਮੰਡਲ ਤੋਂ ਬਾਹਰ ਕਰਨ ਤੋਂ ਰੋਕ ਰਹੀ ਹੈ ਜਿਵੇਂ ਕਿ ਉਸਨੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਕੁਮਾਰ ਸਿੰਗਲਾ ਨਾਲ ਕੀਤਾ ਸੀ।