ਪੜਚੋਲ ਕਰੋ

'ਆਪ' ਦਾ ਇਲਜ਼ਾਮ, ਕੈਪਟਨ ਦੀ ਤਰਾਂ ਚੰਨੀ ਸਰਕਾਰ ਵੀ ਗਲਤ ਬਿਜਲੀ ਸਮਝੌਤਿਆਂ 'ਤੇ ਬਾਦਲਾਂ ਨੂੰ ਬਚਾਅ ਰਹੀ

ਸਰਕਾਰ ਤਿੰਨ ਪ੍ਰਮੁੱਖ ਨਿੱਜੀ ਕੰਪਨੀਆਂ ਦੇ ਨਾਲ- ਨਾਲ ਬਾਦਲਾਂ ਵੱਲੋਂ ਕੀਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕਿਉਂ ਨਹੀਂ ਕਰਦੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਿਡ (P.S.P.C.L) ਵੱਲੋਂ ਚਾਰ ਬਿਜਲੀ ਉਤਪਾਦਕ ਪਲਾਂਟਾਂ ਨੂੰ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏ) ਰੱਦ ਕਰਨ ਲਈ ਭੇਜੇ ਗਏ ਨੋਟਿਸ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਕਾਂਗਰਸ ਸਰਕਾਰ ਤੋਂ ਤਿੰਨ ਪ੍ਰਮੁੱਖ ਨਿੱਜੀ ਕੰਪਨੀਆਂ ਨਾਲ ਬਾਦਲਾਂ ਵੱਲੋਂ ਕੀਤੇ ਗਏ ਗਲਤ ਬਿਜਲੀ ਸਮਝੌਤਿਆਂ 'ਤੇ ਆਪਣਾ ਰੁੱਖ ਸਪੱਸ਼ਟ ਕਰਨ ਲਈ ਕਿਹਾ ਹੈ।

ਚੀਮਾ ਨੇ ਕਿਹਾ ਬਾਦਲ ਸਰਕਾਰ ਦੇ ਸਮੇਂ ਕੀਤੇ ਗਏ ਪੀ.ਪੀ.ਏ ਰੱਦ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਇਨਾਂ ਕਾਰਨ ਪੰਜਾਬ ਬਿਜਲੀ ਸੰਕਟ ਅਤੇ ਆਰਥਿਕ ਸੰਕਟ ਤੋਂ ਬਾਹਰ ਨਹੀਂ ਨਿਕਲ ਪਾ ਰਿਹਾ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਬਿਜਲੀ ਸਮਝੌਤੇ ਰੱਦ ਕਰਨ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਵੇਂ ਹੱਥ ਕੰਡੇ ਅਖ਼ਤਿਆਰ ਕੀਤੇ ਹਨ। ਜੇ ਸਰਕਾਰ ਦੁਰਗਾਪੁਰ, ਰਘੂਨਾਥਪੁਰ, ਬੋਕਾਰੋ ਅਤੇ ਮੇਜਾ ਉਰਜਾ ਬਿਜਲੀ ਪਲਾਂਟ ਨਾਲ ਬਿਜਲੀ ਸਮਝੌਤੇ ਰੱਦ ਕਰ ਸਕਦੀ ਹੈ, ਤਾਂ ਬਾਦਲਾਂ ਵੱਲੋਂ ਕੀਤੇ ਖਾਮੀਆਂ ਭਰਪੂਰ ਅਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕਿਉਂ ਨਹੀਂ ਕਰ ਸਕਦੀ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਸਵੀਕਾਰ ਕੀਤਾ ਸੀ ਕਿ ਨਿੱਜੀ ਕੰਪਨੀਆਂ ਦੇ ਨਾਲ ਇੱਕ ਤਰਫ਼ਾ ਸਮਝੌਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਆਰਥਿਕ ਤੌਰ 'ਤੇ ਲੁੱਟ ਰਹੇ ਹਨ।

ਉਨਾਂ ਕਿਹਾ, ''ਬਾਵਜੂਦ ਇਸ ਦੇ ਕਾਂਗਰਸ ਸਰਕਾਰ ਦੇ ਪਾਸ ਵੇਦਾਂਤ, ਜੀ.ਬੀ.ਟੀ ਅਤੇ ਐਲ ਐਂਡ ਟੀ ਨਾਲ ਕੀਤੇ ਗਏ ਮਹਿੰਗੇ ਬਿਜਲੀ ਸੌਦੇ ਦੇ ਸੰਬੰਧ ਵਿੱਚ ਸਪੱਸ਼ਟ ਮਕਸਦ ਅਤੇ ਨੀਤੀ ਨਹੀਂ ਹੈ।'' 

ਚੀਮਾ ਨੇ ਕਿਹਾ ਨਿੱਜੀ ਬਿਜਲੀ ਪਲਾਂਟਾਂ ਤੋਂ ਬਿਜਲੀ ਖ਼ਰੀਦੇ ਬਿਨਾਂ ਹਰ ਸਾਲ ਕਰੋੜਾਂ ਰੁਪਏ ਅਦਾ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੁਣ ਤੱਕ ਪੀ.ਐਸ.ਪੀ.ਸੀ.ਐਲ ਨੇ ਤਲਵੰਡੀ ਸਾਬੋ, ਰਾਜਪੁਰਾ ਅਤੇ ਸ੍ਰੀਗੋਇੰਦਵਾਲ ਸਾਹਿਬ ਵਿੱਚ ਅਕਾਲੀ ਦਲ- ਭਾਜਪਾ ਸਰਕਾਰ ਵੱਲੋਂ ਸਥਾਪਿਤ ਕੀਤੇ ਤਿੰਨ ਨਿੱਜੀ ਬਿਜਲੀ ਪਲਾਂਟਾਂ ਲਈ 20 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸ ਰਕਮ ਵਿੱਚ ਬਿਨਾਂ ਬਿਜਲੀ ਪ੍ਰਾਪਤ ਕੀਤੇ ਕਰੀਬ 5700 ਕਰੋੜ ਰੁਪਏ ਅਦਾ ਕਰਨਾ ਵੱਡਾ ਸਵਾਲ ਪੈਦਾ ਕਰਦਾ ਹੈ।

'ਆਪ' ਆਗੂ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਟਿੱਪਣੀ ਕਰਦਿਆਂ ਕਿਹਾ, '' ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਾਂ ਚੰਨੀ ਸਰਕਾਰ ਵੀ ਗਲਤ ਬਿਜਲੀ ਸਮਝੌਤਿਆਂ ਦੇ ਮਾਮਲੇ ਵਿੱਚ ਬਾਦਲਾਂ ਨੂੰ ਬਚਾਅ ਰਹੀ ਹੈ। ਬਾਦਲਾਂ ਵੱਲੋਂ ਕੀਤੇ ਗਏ ਦੋਸ਼ਪੂਰਨ ਅਤੇ ਗਲਤ ਬਿਜਲੀ ਸਮਝੌਤੇ ਅਤੇ ਉਨਾਂ ਨੂੰ ਬਚਾਉਣ ਦੇ ਕਾਂਗਰਸ ਦੇ ਯਤਨਾਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖ਼ਰੀਦਣ ਲਈ ਮਜ਼ਬੂਰ ਹਨ।'' 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget