ਪੜਚੋਲ ਕਰੋ

Verka's Sugar Free Ice Cream: ਹੁਣ ਸ਼ੂਗਰ ਦੇ ਮਰੀਜ਼ ਵੀ ਖਾ ਸਕਣਗੇ ਵੇਰਕਾ ਦੀ ਆਈਸ ਕਰੀਮ, ਹਰਪਾਲ ਚੀਮਾ ਵੱਲੋਂ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਵੀ ਵਿਕਰੀ ਲਈ ਪੇਸ਼ਆਉਣ ਵਾਲੇ ਦਿਨਾਂ ‘ਚ ਵੇਰਕਾ ਵੱਲੋਂ ਰਬੜੀ ਕੁਲਫੀ ਵੀ ਕੀਤੀ ਜਾਵੇਗੀ ਲਾਂਚਅਪ੍ਰੈਲ ਮਹੀਨੇ ਵਿਚ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ

ਚੰਡੀਗੜ੍ਹ: ਲੋਕਾਂ ਦੀ ਭਾਰੀ ਮੰਗ ਨੂੰ ਵੇਖਦਿਆਂ ਮਿਲਕਫੈਡ ਦੇ ਕੌਮਾਂਤਰੀ ਪੱਧਰ `ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਬਾਜ਼ਾਰ 'ਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਅਦਾਰੇ ਦੀ ਚੜ੍ਹਤ ਲਈ ਹਮਾਇਤ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਵੇਰਕਾ ਆਈਸ ਕਰੀਮ ਦੀ ਵਿਕਰੀ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 51 ਪ੍ਰਤੀਸ਼ਤ ਦਾ ਵਾਧਾ ਦਰਜ ਹੋਇਆ ਹੈ । ਸਿਰਫ ਅਪ੍ਰੈਲ ਦੇ ਮਹੀਨੇ ਵਿਚ ਹੀ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵੇਰਕਾ ਅਧਿਕਾਰੀਆਂ ਨੂੰ ਉਮੀਦ ਹੈ ਕਿ ਮਈ 2022 ਵਿੱਚ ਆਈਸ ਕਰੀਮ ਦੀ ਵਿਕਰੀ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵਾਧਾ ਹੋਣ ਦੀ ਸੰਭਾਵਨਾ ਹੈ।

Verka's Sugar Free Ice Cream: ਹੁਣ ਸ਼ੂਗਰ ਦੇ ਮਰੀਜ਼ ਵੀ ਖਾ ਸਕਣਗੇ ਵੇਰਕਾ ਦੀ ਆਈਸ ਕਰੀਮ, ਹਰਪਾਲ ਚੀਮਾ ਵੱਲੋਂ ਸ਼ੂਗਰ ਫਰੀ ਆਈਸ ਕਰੀਮ ਦੀ ਸ਼ੁਰੂਆਤ

ਇਸ ਮੌਕੇ ਵਿਸ਼ੇਸ ਮੁੱਖ ਸਕੱਤਰ (ਕੋਆਪਰੇਸ਼ਨ) ਰਵਨੀਤ ਕੌਰ ਨੇ ਦੱਸਿਆ ਕਿ ਮਿਲਕਫੈਡ ਦੇ ਸਾਰੇ ਮਿਲਕ ਪਲਾਟਾਂ ਦਾ ਆਧੁਨੀਕਰਨ ਕਰਕੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿਚ ਵਾਧਾ ਕੀਤਾ ਜਾਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਸਰਵੋਤਮ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣਗੀਆਂ।

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਨੀਲਕੰਠ ਐਸ ਆਵ੍ਹਾਡ ਨੇ ਕਿਹਾ ਕਿ ਮਿਲਕਫੈਡ ਹੋਰ ਨਵੇਂ ਦੁੱਧ ਉਤਪਾਦ ਲਾਂਚ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਮਿਲਕਫੈਡ ਵੱਲੋਂ ਆਪਣੀ ਤਕਨੀਕੀ ਸਮਰੱਥਾ ਵਧਾਉਣ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਜਾਣਕਾਰੀ ਦਿੱਤੀ ਕਿ ਵੇਰਕਾ ਨੇ ਇਸ ਤੋਂ ਪਹਿਲਾਂ ਰੀਅਲ ਫਰੂਟ ਦੀਆਂ ਚਾਰ ਕਿਸਮਾਂ ਪਿੰਕ ਗੁਆਵਾ, ਲੀਚੀ, ਸਟਰਾਬਰੀ ਅਤੇ ਮੈਂਗੋ ਦੀ ਸ਼ੁਰੂਆਤ ਕੀਤੀ ਹੈ। ਇਹ ਆਇਸ ਕਰੀਮ ਰੀਅਲ ਫਰੂਟ (ਅਸਲੀ ਫਲਾਂ) ਤੋਂ ਬਣਾਈ ਜਾਂਦੀ  ਹੈ । ਉਨ੍ਹਾਂ ਕਿਹਾ ਕਿ ਵੇਰਕਾ ਦੇ ਗ੍ਰਾਹਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਵੇਰਕਾ ਵੱਲੋਂ ਰਬੜੀ ਕੁਲਫੀ ਵੀ ਲਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਨੇ ਸਾਲ 2021-22 ਵਿੱਚ ਆਇਸ ਕਰੀਮ ਦੀ ਵਿਕਰੀ ਕਰਨ ਵਾਸਤੇ ਮਾਰਕੀਟ ਵਿੱਚ “ਫਰੀਜ਼ਰ ਆਨ ਵਹੀਲ” (ਆਈਸ ਕਰੀਮ ਵੇਚਣ ਵਾਲੀਆਂ ਸਾਈਕਲ ਰੇਹੜੀਆਂ) ਉਤਾਰੇ ਹਨ,  ਜਿਨ੍ਹਾਂ ਨੂੰ ਗ੍ਰਾਹਕਾਂ ਵੱਲੋਂ ਬਹੁਤ ਜ਼ਿਆਦਾ ਹੁੰਗਾਰਾ ਮਿਲਿਆ ਹੈ।

ਇਥੇ ਇਹ ਵੀ ਵਰਣਨਯੋਗ ਹੈ ਕਿ ਵੇਰਕਾ ਵੱਲੋਂ ਸਾਰੇ ਵੇਰਕਾ ਦੁੱਧ ਪਦਾਰਥਾਂ ਦੀ ਵਿਕਰੀ ਵਿੱਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2021-22 ਦੌਰਾਨ ਮਿਲਕਫੈਡ ਨੇ ਸਾਲ 2020-21 ਦੇ ਮੁਕਾਬਲੇ ਪੈਕਟ ਵਾਲੇ ਦੁੱਧ ਵਿੱਚ 10 ਪ੍ਰਤੀਸ਼ਤ, ਦਹੀਂ ਵਿੱਚ 38 ਪ੍ਰਤੀਸ਼ਤ, ਲੱਸੀ ਵਿੱਚ 24 ਪ੍ਰਤੀਸ਼ਤ ਅਤੇ ਖੀਰ ਵਿੱਚ 30 ਪ੍ਰਤੀਸ਼ਤ ਸਾਲਾਨਾ ਵਾਧਾ ਦਰਜ ਕੀਤਾ ਹੈ । ਇਸ ਦੇ ਨਾਲ ਹੀ ਮਿਲਕਫੈਡ ਨੇ ਡੇਅਰੀ ਵਾਈਟਨਰ ਵਿੱਚ 82 ਪ੍ਰਤੀਸ਼ਤ, ਯੂਐਚਟੀ ਦੁੱਧ ਵਿੱਚ 31 ਪ੍ਰਤੀਸ਼ਤ, ਘਿਉ ਵਿੱਚ 14 ਪ੍ਰਤੀਸ਼ਤ, ਮਿੱਠੇ ਦੁੱਧ ਵਿੱਚ 39 ਪ੍ਰਤੀਸ਼ਤ ਅਤੇ ਲੱਸੀ ਵਿੱਚ ਵੀ 39 ਪ੍ਰਤੀਸ਼ਤ ਦਾ ਵਾਧਾ ਰਿਕਾਰਡ ਕੀਤਾ ਹੈ।

ਇਸੇ ਤਰ੍ਹਾਂ ਮਿਲਕਫੈਡ ਨੇ ਸਿਰਫ ਇਕ ਮਹੀਨੇ ਵਿਚ ਹੀ ਯਾਨੀ ਕਿ ਅਪਰੈਲ 2022 ਦੌਰਾਨ ਅਪਰੈਲ 2021 ਦੀ ਵਿਕਰੀ ਨੂੰ ਪਿੱਛੇ ਛੱਡਦੇ ਹੋਏ ਨਵੇਂ ਮੀਲ ਪੱਥਰ ਦਰਜ ਕੀਤੇ ਹਨ।  ਮਿਲਕਫੈਡ ਵਲੋਂ ਪੈਕਟ ਵਾਲੇ ਦੁੱਧ ਵਿੱਚ 6 ਪ੍ਰਤੀਸ਼ਤ, ਦਹੀਂ ਵਿੱਚ 54 ਪ੍ਰਤੀਸ਼ਤ, ਲੱਸੀ ਵਿੱਚ 113 ਪ੍ਰਤੀਸ਼ਤ, ਪਨੀਰ ਵਿੱਚ 20 ਪ੍ਰਤੀਸ਼ਤ, ਖੀਰ ਵਿੱਚ 38 ਪ੍ਰਤੀਸ਼ਤ, ਨਮਕੀਨ ਲੱਸੀ ਵਿੱਚ 158 ਪ੍ਰਤੀਸ਼ਤ, ਮਿੱਠੀ ਲੱਸੀ ਵਿੱਚ 113 ਪ੍ਰਤੀਸ਼ਤ, ਆਈਸ ਕਰੀਮ ਵਿੱਚ 94 ਪ੍ਰਤੀਸ਼ਤ, ਮੈਂਗੋ ਰਸੀਲਾ ਵਿੱਚ 73 ਪ੍ਰਤੀਸ਼ਤ, ਡੇਅਰੀ ਵਾਈਟਨਰ ਵਿੱਚ 50 ਪ੍ਰਤੀਸ਼ਤ, ਘਿਉ ਵਿੱਚ 25 ਪ੍ਰਤੀਸ਼ਤ ਅਤੇ ਯੂਐਚਟੀ ਦੁੱਧ ਵਿੱਚ 25 ਪ੍ਰਤੀਸ਼ਤ ਨਾਲ ਵਾਧਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Gyanvapi Mosque Case: 26 ਮਈ ਨੂੰ ਹੋਵੇਗੀ ਅਗਲੀ ਸੁਣਵਾਈ, ਰੱਖ-ਰਖਾਅ ਤੇ ਆਰਡਰ 7 ਨਿਯਮ 11 'ਤੇ ਹੋਵੇਗੀ ਸੁਣਵਾਈ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
ਪੰਜਾਬ ਚੋਣਾਂ 'ਚ ਵੱਡਾ ਧੱਕਾ! ਹਰਸਿਮਰਤ ਬਾਦਲ ਨੇ ਚੋਣ ਕਮਿਸ਼ਨ ਕੋਲ ਚੁੱਕਿਆ ਮੁੱਦਾ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
30 ਸਾਲ ਦੀ ਉਮਰ ਤੋਂ ਬਾਅਦ ਨਜ਼ਰ ਆਉਣ ਆਹ ਲੱਛਣ ਤਾਂ ਤੁਰੰਤ ਜਾਓ ਡਾਕਟਰ ਕੋਲ, ਨਹੀਂ ਤਾਂ ਹੋ ਜਾਓਗੇ ਕੈਂਸਰ ਦੇ ਸ਼ਿਕਾਰ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਸੁਖਬੀਰ ਬਾਦਲ ਦਾ ਵੱਡਾ ਐਲਾਨ! SSP ਨੂੰ ਜੇਲ੍ਹ ਭੇਜਣ ਦੀ ਦਿੱਤੀ ਚੁਣੌਤੀ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈਕੇ HC ਪਹੁੰਚੀ ਕਾਂਗਰਸ, ਰੱਖ ਦਿੱਤੀ ਆਹ ਮੰਗ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟਰੈੱਕ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਕਈ ਆਗੂਆਂ ਨੂੰ ਕੀਤਾ ਡਿਟੇਨ
ਪੰਜਾਬ 'ਚ ਰੇਲਵੇ ਟਰੈੱਕ 'ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ, ਕਈ ਆਗੂਆਂ ਨੂੰ ਕੀਤਾ ਡਿਟੇਨ
Putin India Visit: ਰਾਸ਼ਟਰਪਤੀ ਭਵਨ ‘ਚ ਵਲਾਦਿਮੀਰ ਪੁਤਿਨ ਨੂੰ 21 ਤੋਪਾਂ ਦੀ ਸਲਾਮੀ ਤੇ ਗਾਰਡ ਆਫ਼ ਆਨਰ ਦਿੱਤਾ ਗਿਆ
Putin India Visit: ਰਾਸ਼ਟਰਪਤੀ ਭਵਨ ‘ਚ ਵਲਾਦਿਮੀਰ ਪੁਤਿਨ ਨੂੰ 21 ਤੋਪਾਂ ਦੀ ਸਲਾਮੀ ਤੇ ਗਾਰਡ ਆਫ਼ ਆਨਰ ਦਿੱਤਾ ਗਿਆ
RBI ਦਾ ਵੱਡਾ ਐਲਾਨ! ਘਟਾਇਆ ਰੈਪੋ ਰੇਟ, GDP ਗ੍ਰੋਥ 7.3% ਰਹਿਣ ਦਾ ਅਨੁਮਾਨ; ਕੀ ਹੈ ਪੂਰੀ ਡਿਟੇਲ
RBI ਦਾ ਵੱਡਾ ਐਲਾਨ! ਘਟਾਇਆ ਰੈਪੋ ਰੇਟ, GDP ਗ੍ਰੋਥ 7.3% ਰਹਿਣ ਦਾ ਅਨੁਮਾਨ; ਕੀ ਹੈ ਪੂਰੀ ਡਿਟੇਲ
ਇੰਡੀਗੋ ਦੀਆਂ 900 ਤੋਂ ਵੱਧ ਉਡਾਣਾਂ ਰੱਦ, ਦੇਸ਼ ਭਰ ਦੇ ਏਅਰਪੋਰਟਾਂ 'ਤੇ ਹੰਗਾਮਾ, 12 ਘੰਟਿਆਂ ਤੱਕ ਯਾਤਰੀ ਫਸੇ – 'ਨਾ ਪਾਣੀ, ਨਾ ਖਾਣਾ'
ਇੰਡੀਗੋ ਦੀਆਂ 900 ਤੋਂ ਵੱਧ ਉਡਾਣਾਂ ਰੱਦ, ਦੇਸ਼ ਭਰ ਦੇ ਏਅਰਪੋਰਟਾਂ 'ਤੇ ਹੰਗਾਮਾ, 12 ਘੰਟਿਆਂ ਤੱਕ ਯਾਤਰੀ ਫਸੇ – 'ਨਾ ਪਾਣੀ, ਨਾ ਖਾਣਾ'
Embed widget