ਪੜਚੋਲ ਕਰੋ

ਸਟੈਂਪ ਡਿਊਟੀ 'ਤੇ ਕੈਪਟਨ ਸਰਕਾਰ ਦੀ ਖੇਡ ਤੋਂ 'ਆਪ' ਔਖੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸਟੈਂਪ ਡਿਊਟੀ 'ਤੇ ਕੈਪਟਨ ਸਰਕਾਰ ਨੂੰ ਘੇਰਿਆ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ (ਸਟੰਪ ਡਿਊਟੀ) 'ਚ ਕੀਤੇ ਵਾਧੇ ਸਬੰਧੀ ਤਾੜਨਾ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨਾਲ 'ਚੋਰ ਨਾਲੇ ਚਤੁਰਾਈ' ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਮਝਦਾਰ ਹਨ ਤੇ ਸਰਕਾਰ ਦੀ ਇਸ ਚਤੁਰਾਈ ਦਾ ਚੋਣਾਂ 'ਚ ਸਬਕ ਸਿਖਾਉਣਗੇ। ਉਨ੍ਹਾਂ ਸਰਕਾਰ ਨੂੰ ਵੰਗਾਰਿਆ ਕਿ ਸਟੈਂਪ ਡਿਊਟੀ ਵਧਾ ਕੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਨਾ ਪਾਇਆ ਜਾਏ। ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਫਰਵਰੀ ਮਹੀਨੇ ਹੀ ਵਸੀਅਤ ਗੋਦ ਲੈਣ (ਅਡਾਪਸ਼ਨ), ਪਾਵਰ ਆਫ਼ ਅਟਾਰਨੀ ਤੇ ਪੁਰਾਣੇ ਸਰਕਾਰੀ ਦਸਤਾਵੇਜ਼ ਹਾਸਲ ਕਰਨ ਲਈ ਫ਼ੀਸਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਸੀ। ਇਸ ਨੂੰ ਪਹਿਲੀ ਅਪਰੈਲ 2019 ਤੋਂ ਲਾਗੂ ਕਰਨਾ ਸੀ ਪਰ ਲੋਕ ਸਭਾ ਚੋਣਾਂ ਕਾਰਨ ਲੋਕਾਂ ਨੂੰ ਹਨੇਰੇ 'ਚ ਰੱਖਿਆ ਜਾ ਰਿਹਾ ਹੈ ਤਾਂ ਕਿ ਸਟੰਪ ਡਿਊਟੀ 'ਚ ਕੀਤੇ ਭਾਰੀ ਵਾਧੇ ਤੋਂ ਦੁਖੀ ਹੋ ਕੇ ਲੋਕ ਕਾਂਗਰਸ ਦੇ ਉਲਟ ਨਾ ਭੁਗਤ ਜਾਣ। ਚੀਮਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਸਰਕਾਰ ਇਹ ਮਾਰੂ ਫ਼ੈਸਲਾ ਲਾਗੂ ਕਰਨ ਲਈ ਦੁਚਿੱਤੀ 'ਚ ਰਹੀ। ਲੰਘੀ 4 ਫਰਵਰੀ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਵਧਾਈਆਂ ਹੋਈਆਂ ਦਰਾਂ ਪਹਿਲੀ ਅਪਰੈਲ ਤੋਂ ਲਾਗੂ ਕੀਤੀਆਂ ਜਾਣ, ਪਰ ਵੋਟਾਂ ਦੇ ਮੱਦੇਨਜ਼ਰ 14 ਮਾਰਚ ਨੂੰ ਇਹ ਫ਼ੈਸਲਾ ਰੋਕ ਲਿਆ ਗਿਆ। 26 ਮਾਰਚ ਨੂੰ ਫਿਰ ਰਜਿਸਟ੍ਰੇਸ਼ਨ ਦੀਆਂ ਵਧਾਈਆਂ ਦਰਾਂ ਪਹਿਲੀ ਅਪਰੈਲ ਤੋਂ ਲਾਗੂ ਕਰਨ ਬਾਰੇ ਨੋਟਿਸ ਜਾਰੀ ਕੀਤਾ ਗਿਆ ਪਰ ਫਿਰ 31 ਮਾਰਚ ਨੂੰ ਇਹ ਫ਼ੈਸਲਾ ਫਿਰ ਰੋਕ ਲਿਆ ਗਿਆ। ਚੀਮਾ ਨੇ ਕਿਹਾ ਕਿ ਸਰਕਾਰ ਨੇ ਲੋਕਾਂ 'ਤੇ ਬੋਝ ਪਾਉਣ ਦਾ ਫ਼ੈਸਲਾ ਲੈ ਲਿਆ ਹੈ ਤੇ ਹੁਣ ਚੋਣਾਂ ਕਾਰਨ ਇਸ ਦਾ ਐਲਾਨ ਰੋਕ ਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਤਾਜ਼ਾ ਫ਼ੈਸਲੇ ਨਾਲ ਹੁਣ ਜੇ ਕੋਈ ਨਾਗਰਿਕ ਵਸੀਅਤ ਰਜਿਸਟਰ ਕਰਵਾਏਗਾ ਤਾਂ ਉਸ ਨੂੰ 4 ਹਜ਼ਾਰ ਰੁਪਏ ਫ਼ੀਸ ਦੇਣੀ ਪਵੇਗੀ। ਜੇ ਕੋਈ ਆਪਣੀ ਡੀਡ ਨੂੰ ਸਰਕਾਰ ਕੋਲ ਰੱਖਣਾ ਚਾਹੁੰਦਾ ਹੈ ਤਾਂ ਉਸ ਨੂੰ 4 ਹਜ਼ਾਰ ਰੁਪਏ ਵੱਖਰੇ ਦੇਣੇ ਪੈਣਗੇ। ਇਸ ਤੋਂ ਇਲਾਵਾ ਜੇ ਕੋਈ ਆਪਣੀ ਪੁਰਾਣੀ ਡੀਡ ਸਬੰਧੀ ਅਧਿਕਾਰੀ ਸਾਹਮਣੇ ਖੋਲ੍ਹ ਕੇ ਦੇਖਣਾ ਚਾਹੁੰਦਾ ਹੈ ਤਾਂ ਇਸ ਲਈ ਵੀ ਉਸ ਨੂੰ 4 ਹਜ਼ਾਰ ਰੁਪਏ ਹੋਰ ਦੇਣੇ ਪੈਣਗੇ। ਇੰਨਾ ਹੀ ਨਹੀਂ, ਜੇ ਕੋਈ ਆਪਣੀ ਵਸੀਅਤ ਵਾਪਸ ਲੈਣੀ ਚਾਹੁੰਦਾ ਹੈ ਤਾਂ ਇਸ ਲਈ ਵੀ ਵੱਖਰੇ ਤੌਰ ਉੱਤੇ 4 ਹਜ਼ਾਰ ਰੁਪਏ ਦੀ ਫ਼ੀਸ ਦੇਣੀ ਪਵੇਗੀ। ਇਸੇ ਤਰ੍ਹਾਂ ਸਰਕਾਰੀ ਰਿਕਾਰਡ ਵਿੱਚੋਂ ਪੁਰਾਣੇ ਦਸਤਾਵੇਜ਼ ਹਾਸਲ ਕਰਨ ਲਈ ਵੀ ਪ੍ਰਤੀ ਪੇਜ ਫ਼ੀਸ ਵਿੱਚ 25 ਰੁਪਏ ਤੋਂ 40 ਰੁਪਏ ਤੱਕ ਦਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਪੋਸਟਲ ਤੇ ਲੀਜ਼ ਫ਼ੀਸਾਂ ਵਿੱਚ ਵੀ 200 ਰੁਪਏ ਤੋਂ 400 ਰੁਪਏ ਵਧਾਏ ਗਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget