ਪੜਚੋਲ ਕਰੋ

ਹਰਪਾਲ ਸਿੰਘ ਚੀਮਾ ਦਾ ਇਲਜ਼ਾਮ, ਮੁੱਖ ਮੰਤਰੀ ਚੰਨੀ ਨੇ ਅਮਿਤ ਸ਼ਾਹ ਨਾਲ ਸੁਰੱਖਿਆ ਦੇ ਨਾਂ 'ਤੇ ਪੰਜਾਬ ਦਾ ਸੌਦਾ ਕੀਤਾ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ BSF ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚੋਂ ਵਾਅਕਆਊਟ ਕੀਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਬੈਠਕ ’ਤੇ ਸਵਾਲ ਚੁੱਕੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ BSF ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚੋਂ ਵਾਅਕਆਊਟ ਕੀਤਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਬੈਠਕ ’ਤੇ ਸਵਾਲ ਚੁੱਕੇ।

‘ਆਪ’ ਨੇ ਮੁੱਖ ਮੰਤਰੀ ਤੋਂ ਪੁੱਛਿਆ ਕਿ ਅੱਧੇ ਪੰਜਾਬ ਨੂੰ ਮੋਦੀ ਸਰਕਾਰ ਹਵਾਲੇ ਕਰਨ ਦੇ ਸੌਦੇ ਵਿੱਚ ਉਨ੍ਹਾਂ ਦੀ ਕੀ ਭੂਮਿਕਾ ਹੈ? 

ਵੀਰਵਾਰ ਨੂੰ ਵਿਧਾਨ ਸਭਾ ਤੋਂ ਬਾਹਰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਨੇ ਮੀਡੀਆਂ ਕਰਮੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੁੱਛਿਆ ਕਿ ਪਹਿਲਾ ਇਹ ਦੱਸਿਆ ਜਾਵੇ ਕਿ ਪੰਜਾਬ ਵਿੱਚ ਸੀਮਾ ਸੁਰੱਖਿਆ ਬੱਲ (ਬੀ.ਐਸ.ਐਫ਼) ਦਾ ਅਧਿਕਾਰ ਖੇਤਰ 15 ਤੋਂ 50 ਕਿਲੋਮੀਟਰ ਤੱਕ ਵਧਾਉਣ ਲਈ ਉਨ੍ਹਾਂ (ਮੁੱਖ ਮੰਤਰੀ) ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਕੀ ਡੀਲ (ਸਮਝੌਤਾ) ਕੀਤੀ ਹੈ? ਚੰਨੀ ਦੀਆਂ ਅਜਿਹੀਆਂ ਕਿਹੜੀਆਂ ਮਜ਼ਬੂਰੀਆਂ ਅਤੇ ਕਮਜ਼ੋਰੀ ਹਨ ਕਿ ਉਹ (ਮੁੱਖ ਮੰਤਰੀ) ਮੋਦੀ ਸਰਕਾਰ ਦੇ ਸਾਹਮਣੇ ਗੋਡੇ ਟੇਕਣ ਲਈ ਬੇਵੱਸ ਹੋ ਗਏ?

ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚੰਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੀਟਿੰਗ ਦੌਰਾਨ ਸੁਰੱਖਿਆ ਦੇ ਨਾਂ ’ਤੇ ਪੰਜਾਬ ਦਾ ਸੌਦਾ ਕੀਤਾ ਹੈ।

‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਇਜਲਾਸ ਦੌਰਾਨ ਸਦਨ ਵਿੱਚ ‘ਆਪ’ ਵਿਧਾਇਕਾਂ ਵੱਲੋਂ ਪੁੱਛੇ ਗਏ ਸਵਾਲਾਂ ਤੋਂ ਮੁੱਖ ਮੰਤਰੀ ਬਚਦੇ ਰਹੇ ਹਨ।ਉਨ੍ਹਾਂ ਦੱਸਿਆ, ‘‘ਮੁੱਖ ਮੰਤਰੀ ਚੰਨੀ ਜਦੋਂ ਦਿੱਲੀ ਜਾ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਉਸ ਸਮੇਂ ਹੀ ਮੁੱਖ ਮੰਤਰੀ ਨੇ ਟਵੀਟ ਰਾਹੀਂ ਪੰਜਾਬ ਦੀ ਸਰਹੱਦ ਅਸੁਰੱਖਿਅਤ ਹੋਣ ਅਤੇ ਸਰਹੱਦ ਪਾਰ ਤੋਂ ਨਸ਼ੇ ਅਤੇ ਹਥਿਆਰ ਆਉਣ ਬਾਰੇ ਕਿਹਾ ਸੀ। ਇਸ ਨਿਰਾਧਾਰ ਦਾਅਵੇ ਕਾਰਨ ਹੀ ਮੋਦੀ ਸਰਕਾਰ ਵੱਲੋਂ 13 ਅਕਤੂਬਰ ਨੂੰ ਪੰਜਾਬ ਵਿੱਚ ਬੀ.ਐਸ.ਐਫ਼ ਦੇ ਅਧਿਕਾਰ ਖੇਤਰ ਨੂੰ 15 ਤੋਂ 50 ਕਿਲੋਮੀਟਰ ਤੱਕ ਕੀਤਾ ਗਿਆ।’’ 

ਅਰੋੜਾ ਨੇ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਟਵੀਟ ਬਾਰੇ ਮੁੱਖ ਮੰਤਰੀ ਚੰਨੀ ਤੋਂ ਪੁੱਛਿਆਂ ਤਾਂ ਮੁੱਖ ਮੰਤਰੀ ਸਾਫ਼ ਤੌਰ ’ਤੇ ਮੁੱਕਰ ਗਏ। ਪਰ ਅਰੋੜਾ ਨੇ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਗਏ ਟਵੀਟ ਨੂੰ ਮੀਡੀਆ ਅੱਗੇ ਪੇਸ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਧਾਉਣ ਦੇ ਕਾਰਨਾਂ ਨੂੰ ਸਪੱਸ਼ਟ ਕਰਨ। ਅਰੋੜਾ ਨੇ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਅਤੇ ਪੰਜਾਬ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਇਸ ਸੌਦੇ ਲਈ ਮੁੱਖ ਮੰਤਰੀ ਚੰਨੀ ਨੂੰ ਪੰਜਾਬ ਵਾਸੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। 

‘ਆਪ’ ਆਗੂਆਂ ਚੀਮਾ ਅਤੇ ਅਰੋੜਾ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਸੀ ਕਿ ਪੰਜਾਬ ਵਿੱਚ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਧਾਉਣ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ, ਪਰ 13 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਲੈ ਕੇ ਹੁੱਣ ਤੱਕ ਕਾਂਗਰਸ ਦੀ ਚੰਨੀ ਸਰਕਾਰ ਨੇ ਕੋਈ ਵੀ ਅਦਾਲਤੀ ਕਾਰਵਾਈ ਨਹੀਂ ਕੀਤੀ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget