Mansa news: ਮਾਨਸਾ ਬਾਰ ਐਸੋਸੀਏਸ਼ਨ ਦੇ ਦੀ ਚੋਣ ਦੇ ਦੌਰਾਨ 492 ਵੋਟਰਾਂ ਚੋਂ 463 ਵੋਟਾਂ ਪੋਲ ਹੋਈਆਂ ਇਹਨਾਂ ਵੋਟਾਂ ਦੇ ਦੌਰਾਨ ਹਰਪ੍ਰੀਤ ਸਿੰਘ 246 ਵੋਟਾਂ ਪ੍ਰਾਪਤ ਕਰਕੇ ਪ੍ਰਧਾਨ ਚੁਣੇ ਗਏ ਹਨ।
ਜਦੋਂ ਕਿ ਵਾਇਸ ਪ੍ਰਧਾਨ ਮੈਡਮ ਨੀਸ਼ ਗਰਗ ਚੁਣੇ ਗਏ ਹਨ ਜਿਨਾਂ ਨੇ 290 ਵੋਟਾਂ ਪ੍ਰਾਪਤ ਕਰ ਰਹੀਆ ਹਨ ਸੈਕਟਰੀ ਵੀਰ ਦਵਿੰਦਰ ਸਿੰਘ ਚੁਣੇ ਗਏ ਹਨ ਅਤੇ ਉਹਨਾਂ ਨੇ 325 ਵੋਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ: Patiala News: ਫੁੱਲਾਂ, ਫ਼ਲਾਂ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਤੇ ਪਰਾਲੀ ਨਾ ਸਾੜਨ ਵਾਲੇ 39 ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਮਾਨਸਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ ਹਰਪ੍ਰੀਤ ਸਿੰਘ ਨੇ ਕਿਹਾ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਬਾਰ ਐਸੋਸੀਏਸ਼ਨ ਦੇ ਵੋਟਰਾਂ ਨੇ ਉਨ੍ਹਾਂ ਨੂੰ ਵੋਟਾਂ ਪਾ ਕੇ ਪ੍ਰਧਾਨ ਚੁਣਿਆ ਹੈ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੀਆਂ ਜੋ ਵੀ ਸਮੱਸਿਆਵਾਂ ਹੋਣਗੀਆਂ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ ਅਤੇ ਵਕੀਲਾਂ ਦੇ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਲਾ ਕੇ ਖੜਾਂਗੇ।
ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਬਾਰ ਐਸੋਸੀਏਸ਼ਨ ਵੱਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਸ ਨੂੰ ਨਿਭਾਉਣ ਦੇ ਲਈ ਪੂਰੇ ਯਤਨਸ਼ੀਲ ਰਹਾਂਗੇ। ਵਾਈਸ ਪ੍ਰਧਾਨ ਨੇ ਕਿਹਾ ਕਿ ਪਹਿਲੀ ਵਾਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਮਹਿਲਾ ਨੇ ਹਿੱਸਾ ਲਿਆ ਸੀ। ਇਨ੍ਹਾਂ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕੀਤੀ ਹੈ ਅਤੇ ਅੱਗੇ ਵੀ ਮਹਿਲਾ ਬਾਹਰ ਐਸੋਸੀਏਸ਼ਨ ਦੀਆਂ ਚੋਣਾਂ ਦੇ ਵਿੱਚ ਹਿੱਸਾ ਲੈਂਦੀਆਂ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab news: ਨਵਜੋਤ ਸਿੱਧੂ ਦੀ ਜਿੱਤੇਗਾ ਪੰਜਾਬ ਰੈਲੀ ਦੇ ਲੱਗੇ ਫਲੇਕਸ 'ਚ ਨਹੀਂ ਨਜ਼ਰ ਆਈ ਰਾਜਾ ਵੜਿੰਗ ਦੀ ਫੋਟੋ