ਆਸਟ੍ਰੇਲੀਆ ਪੁਲਿਸ ਵਿੱਚ ਅਫ਼ਸਰ ਬਣਿਆ ਦਸੂਹਾ ਦਾ ਹਰਪ੍ਰੀਤ ਸਿੰਘ, ਪਰਿਵਾਰ ਵਾਲੇ ਬਾਗੋ-ਬਾਗ਼
ਹਰਪ੍ਰੀਤ ਸਿੰਘ ਅਸਟ੍ਰੇਲੀਆ ਪੁਲਿਸ ਵਿੱਚ ਬਤੌਰ ਡਿਟੈਕਟਿਵ ਅਫ਼ਸਰ ਆਪਣੀਆ ਸੇਵਾਵਾਂ ਨਿਭਾ ਰਿਹਾ ਹੈ। ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਆਪਣੇ ਬੇਟੇ ਦੀ ਪ੍ਰਾਪਤੀ 'ਤੇ ਮਾਣ ਮਹਿਸੂਸ ਕਰ ਰਹੇ ਹਨ
Punjab News: ਅਜੋਕੇ ਸਮੇਂ ਵਿੱਚ ਜ਼ਿਆਦਾਤਰ ਵਿਦਿਆਰਥੀਆਂ ਦੀ ਸੋਚ ਹੈ ਕੀ ਉਹ ਕਿਸੇ ਨਾਂ ਕਿਸੇ ਤਰੀਕੇ ਨਾਲ ਵਿਦੇਸ਼ ਚਲੇ ਜਾਣ , ਪਰ ਬਹੁਤ ਘੱਟ ਵਿਦਿਆਰਥੀ ਅਜਿਹੇ ਹੁੰਦੇ ਨੇ ਜੋ ਆਪਣਾ ਟੀਚਾ ਨਿਰਧਾਰਿਤ ਕਰ ਕੇ ਵਿਦੇਸ਼ ਜਾਂਦੇ ਹਨ ਪਰ ਟੀਚਾ ਮਿੱਥ ਕੇ ਵਿਦੇਸ਼ ਜਾਣ ਵਾਲਾ ਦਸੂਹਾ ਦਾ ਹਰਪ੍ਰੀਤ ਸਿੰਘ, ਜਿਸ ਨੇ ਅਸਟ੍ਰੇਲੀਅਨ ਪੁਲਿਸ ਦੇ ਵਿੱਚ ਅਫ਼ਸਰ ਬਣ ਕੇ ਆਪਣਾ , ਆਪਣੇ ਮਾਤਾ ਪਿਤਾ , ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ ।
ਦੱਸ ਦੇਈਏ ਕੀ ਹਰਪ੍ਰੀਤ ਸਿੰਘ ਮਿਆਣੀ ਰੋਡ ਦਸੂਆ ਸਥਿਤ ਚਰਨਜੀਤ ਪਲਾਈਵੁੱਡ ਦਸੂਹਾ ਦੇ ਮਾਲਿਕ ਪਰਮਜੀਤ ਸਿੰਘ ਦਾ ਬੇਟਾ ਹੈ, ਜਿਨ੍ਹਾਂ ਦਾ ਜੱਦੀ ਪਿੰਡ ਨਰਾਇਣਗੜ੍ਹ ਹੈ ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਆਪ ਵੀ ਲੰਬਾ ਸਮਾਂ ਪੰਜਾਬ ਪੁਲਿਸ ਵਿੱਚ ਰਹੇ ਹਨ ਜਿਨ੍ਹਾਂ ਤੋਂ ਪ੍ਰੇਰਨਾ ਲੈ ਕੈ ਹਰਪ੍ਰੀਤ ਨੇ ਆਪਣਾ ਟੀਚਾ ਨਿਰਧਾਰਿਤ ਕੀਤਾ।
ਜ਼ਿਕਰ ਕਰ ਦਈਏ ਕਿ ਹਰਪ੍ਰੀਤ ਸਿੰਘ 2007 ਵਿੱਚ ਕਾਨਵੈਂਟ ਸਕੂਲ ਤੋਂ ਆਪਣੀ ਪੜਾਈ ਪੂਰੀ ਕਰਨ ਉਪਰੰਤ ਆਈਲੈਟਸ ਕਰਕੇ ਮੈਲਬੌਰਨ (ਅਸਟ੍ਰੇਲੀਆ) ਗਿਆ ਸੀ ਤੇ ਜਿੱਥੇ ਉਸ ਨੇ ਆਪਣੀ ਮਿਹਨਤ ਅਤੇ ਲਗਨ ਦੇ ਨਾਲ ਆਪਣੀ ਪੜਾਈ ਪੂਰੀ ਕਰਕੇ ਅਸਟ੍ਰੇਲੀਆ ਪੁਲਿਸ ਵਿੱਚ ਨੌਕਰੀ ਸ਼ੁਰੂ ਕੀਤੀ ਤੇ ਅੱਜ ਉਹ ਅਸਟ੍ਰੇਲੀਆ ਪੁਲਿਸ ਵਿੱਚ ਬਤੌਰ ਡਿਟੈਕਟਿਵ ਅਫ਼ਸਰ ਆਪਣੀਆ ਸੇਵਾਵਾਂ ਨਿਭਾ ਰਿਹਾ ਹੈ।
2011 ਵਿਚ ਪੀ. ਆਰ. ਤੋਂ ਬਾਅਦ ਉਹ ਆਸਟ੍ਰੇਲੀਆ ਪੁਲਿਸ ਵਿੱਚ ਭਰਤੀ ਹੋਣ ਲਈ ਯਤਨ ਕਰਦਾ ਰਿਹਾ। ਜਿਸ ਲਈ ੳਸ ਨੂੰ ਕਈ ਸਰੀਰਕ ਅਤੇ ਲਿਖਤੀ ਟੈਸਟ ਦੇਣੇ ਪਈ। ਜਿਸ ਤੋਂ ਬਾਅਦ ਉਸ ਦੀ ਮਿਹਨਤ ਰੰਗ ਲਿਆਈ ਅਤੇ ਵੈਕਟੋਰੀਆ ਮੈਲਬਾਰਨ ਵਿਚ ਸਖ਼ਤ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਉਸ ਦੀ ਨਿਯੁਕਤੀ ਪੁਲਿਸ ਅਧਿਕਾਰੀ ਵੱਜੋਂ ਹੋਈ ਹਰਪ੍ਰੀਤ ਦੇ ਪਿਤਾ ਪਰਮਜੀਤ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਆਪਣੇ ਬੇਟੇ ਦੀ ਪ੍ਰਾਪਤੀ 'ਤੇ ਮਾਣ ਮਹਿਸੂਸ ਕਰ ਰਹੇ ਹਨ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।