ਪੜਚੋਲ ਕਰੋ
Advertisement
Punjab News : ਲੁਧਿਆਣਾ ਕੋਰਟ ਕੰਪਲੈਕਸ 'ਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜਿਆ
Punjab News : ਲੁਧਿਆਣਾ ਜ਼ਿਲ੍ਹੇ ਦੇ ਕੋਰਟ ਕੰਪਲੈਕਸ (Ludhiana Court complex) ਵਿੱਚ ਸਾਲ 2021 'ਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਐੱਨਆਈਏ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਸੀ।
Punjab News : ਲੁਧਿਆਣਾ ਜ਼ਿਲ੍ਹੇ ਦੇ ਕੋਰਟ ਕੰਪਲੈਕਸ (Ludhiana Court complex) ਵਿੱਚ ਸਾਲ 2021 'ਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਐੱਨਆਈਏ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਸੀ। ਜਿੱਥੇ ਅਦਾਲਤ ਨੇ ਪੇਸ਼ੀ ਤੋਂ ਬਾਅਦ ਉਸ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਹਰਪ੍ਰੀਤ ਸਿੰਘ ਨੂੰ ਐੱਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ।
ਪੇਸ਼ੀ ਦੌਰਾਨ ਐੱਨ.ਆਈ.ਏ. ਵਕੀਲ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸੰਪਰਕ ਹਨ। ਇਸ ਦੀਆਂ ਤਾਰਾਂ ਟੈਰਰ ਫੰਡਿੰਗ ਨਾਲ ਵੀ ਜੁੜ ਰਹੀਆਂ ਹਨ। ਉਹ ਪੁੱਛਗਿੱਛ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ। ਅਜਿਹੀ ਸਥਿਤੀ ਵਿਚ ਹੋਰ ਸਖਤ ਜਾਂਚ ਦੀ ਲੋੜ ਹੈ। ਉਨ੍ਹਾਂ ਅਦਾਲਤ ਤੋਂ ਮੰਗ ਕਰਦਿਆਂ ਦਲੀਲ ਦਿੱਤੀ ਕਿ ਮੁਲਜ਼ਮ ਦਾ 7 ਦਿਨ ਦਾ ਰਿਮਾਂਡ ਦਿੱਤਾ ਜਾਵੇ ਪਰ ਅਦਾਲਤ ਨੇ ਮੁਲਜ਼ਮ ਦਾ ਪੰਜ ਦਿਨ ਦਾ ਰਿਮਾਂਡ ਦਿੱਤਾ ਹੈ।
ਇਹ ਵੀ ਪੜ੍ਹੋ : ਹੁਣ ਪਲਟਿਆ ਆਲੂਆਂ ਨਾਲ ਭਰਿਆ ਟਰੱਕ , ਬੁਰੀ ਤਰ੍ਹਾਂ ਨੁਕਸਾਨਿਆ ,ਇਸ ਜਗ੍ਹਾ ਪਲਟਿਆ ਸੀ ਸੇਬਾਂ ਨਾਲ ਭਰਿਆ ਟਰੱਕ
ਜਾਣਕਾਰੀ ਅਨੁਸਾਰ ਐੱਨਆਈਏ ਨੇ ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਵੀ ਘੋਸ਼ਿਤ ਕੀਤਾ ਸੀ। ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਕੀਤਾ ਜਾ ਚੁੱਕਾ ਸੀ। ਇਸ ਦੇ ਨਾਲ ਹੀ ਇਸਦੇ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਪਿੰਡ ਮੇਂਦੀਕਲਾ, ਅਜਨਾਲਾ ਦਾ ਰਹਿਣ ਵਾਲਾ ਹੈ।
ਦੱਸ ਦੇਈਏ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦਕਿ 6 ਹੋਰ ਜ਼ਖਮੀ ਹੋ ਗਏ ਸਨ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐੱਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਧਮਾਕੇ ਦੇ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ, ਉਸ ਤੋਂ ਬਾਅਦ ਜਾਂਚ ਏਜੰਸੀਆਂ ਲਗਾਤਰ ਦੋਸ਼ੀਆਂ ਖ਼ਿਲਾਫ ਕਾਰਵਾਈ ਕਰ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਦੇਸ਼
ਖ਼ਬਰਾਂ
ਦੇਸ਼
Advertisement