Punjab News: ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਹੈਰੀ ਬੌਕਸਰ ਨੂੰ ਅਮਰੀਕਾ 'ਚ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਉਹ ਇਸ ਗੈਂਗ ਵਿੱਚ ਤੀਜੇ ਨੰਬਰ 'ਤੇ (ਥਰਡ-ਇਨ-ਕਮਾਂਡ) ਹਨ। ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ।
ਹੈਰੀ ਤੋਂ ਪਹਿਲਾਂ ਕਿਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ?ਹੈਰੀ ਬਾਕਸਰ ਤੋਂ ਪਹਿਲਾਂ, ਗੈਂਗਸਟਰ ਹਿਮਾਂਸ਼ੂ ਭਾਉ ਅਤੇ ਨੀਰਜ ਫਰੀਦਪੁਰੀਆ ਨੂੰ ਵੀ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਦੋਵਾਂ 'ਤੇ ਭਾਰਤ ਵਿੱਚ ਕਈ ਅਪਰਾਧਿਕ ਦੋਸ਼ ਲਗਾਏ ਗਏ ਹਨ। ਅਮਰੀਕਾ, ਯੂਰਪ ਅਤੇ ਹੋਰ ਦੇਸ਼ਾਂ ਤੋਂ ਭਾਰਤ ਵਿੱਚ ਕੰਮ ਕਰ ਰਹੇ ਗੈਂਗਸਟਰਾਂ ਵਿਰੁੱਧ ਕਾਰਵਾਈ ਜਾਰੀ ਹੈ।
ਰੋਹਿਤ ਸ਼ੈੱਟੀ ਦੇ ਘਰ 'ਤੇ ਗੋਲੀਬਾਰੀ ਕਦੋਂ ਹੋਈ?
1 ਫਰਵਰੀ, 2026 ਦੀ ਰਾਤ ਨੂੰ, ਬਾਲੀਵੁੱਡ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਘਰ ਦੇ ਬਾਹਰ ਗੋਲੀਬਾਰੀ ਹੋਈ। ਹਮਲਾਵਰਾਂ ਨੇ ਸ਼ੈੱਟੀ ਟਾਵਰ ਦੇ ਬਾਹਰ ਕਈ ਗੋਲੀਆਂ ਚਲਾਈਆਂ। ਗੋਲੀਬਾਰੀ ਸਮੇਂ ਰੋਹਿਤ ਸ਼ੈੱਟੀ ਆਪਣੇ ਘਰ ਵਿੱਚ ਮੌਜੂਦ ਸੀ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।
