ਰਮਨਦੀਪ ਕੌਰ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਇੰਨਾ ਵਧ ਗਿਆ ਕਿ ਹਾਈਕਮਾਨ ਨੂੰ ਵੀ ਇਸ 'ਚ ਦਖ਼ਲ ਅੰਦਾਜ਼ੀ ਕਰਨੀ ਪਈ ਤੇ ਵਿਰੋਧੀ ਧਿਰਾਂ ਨੂੰ ਵੀ ਬੋਲਣ ਦਾ ਖੂਬ ਮੌਕਾ ਮਿਲਿਆ। ਅਜਿਹੇ 'ਚ ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਲੀਡਰ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਇੱਥੋਂ ਤਕ ਕਿ ਹਰਸਿਮਰਤ ਬਾਦਲ ਨੇ ਇਹ ਤੱਕ ਲਿਖ ਦਿੱਤਾ The Great Congress Circus!


ਹਰਸਮਿਰਤ ਨੇ ਟਵੀਟ ਕਰਦਿਆਂ ਲਿਖਿਆ, 'ਮਹਾਨ ਕਾਂਗਰਸ ਸਰਕਸ! ਜਿੱਥੇ ਸਾਰੇ ਭ੍ਰਿਸ਼ਟ ਵਿਅਕਤੀ ਇੱਕ ਦੂਜੇ 'ਤੇ ਵਰ੍ਹਦੇ ਹਨ ਪਰ ਕਿਸੇ ਨੂੰ ਵੀ ਸਜ਼ਾ ਨਹੀਂ ਮਿਲਦੀ ਕੋਈ ਕਿ ਸਾਰੇ ਹੀ ਭ੍ਰਿਸ਼ਟਾਚਾਰ 'ਚ ਗ੍ਰਸਤ ਹਨ। ਇਸ ਤਰ੍ਹਾਂ ਕੁਝ ਨਹੀਂ ਬਦਲਦਾ। ਜਦੋਂ ਤਕ ਉਨ੍ਹਾਂ ਨੂੰ ਲੁੱਟ ਦਾ ਹਿੱਸਾ ਮਿਲਦਾ ਹੈ ਸਭ ਠੀਕ ਹੈ। ਕੋਈ ਵੀ ਵੀ ਪੰਜਾਬ ਦੇ ਸ਼ਾਸਨ 'ਚ, ਪੰਜਾਬ ਦੇ ਲੋਕਾਂ 'ਚ ਦਿਲਚਸਪੀ ਨਹੀਂ ਰੱਖਦਾ।'


 




ਉਧਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਦੂਰ ਕਰਨ ਲਈ ਬਣਾਈ ਤਿੰਨ ਖੜਗੇ ਮੈਂਬਰੀ ਕਮੇਟੀ ਨੇ ਵੀਰਵਾਰ ਨੂੰ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਹੈ। ਖਬਰ ਏਜੰਸੀਆਂ ਅਨੁਸਾਰ ਖੜਗੇ ਪੈਨਲ ਨੇ ਰਿਪੋਰਟ ’ਚ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਆਪਣਾ ਮੁਕੰਮਲ ਭਰੋਸਾ ਪ੍ਰਗਟਾਉਂਦਿਆਂ ਵਿਧਾਨ ਸਭਾ ਚੋਣਾਂ ਉਨ੍ਹਾਂ ਦੀ ਅਗਵਾਈ ਹੇਠ ਹੀ ਲੜਨ ਦੀ ਸਿਫ਼ਾਰਸ਼ ਕੀਤੀ ਹੈ ਪਰ ਨਾਲ ਹੀ ਸਾਰੇ ਧੜਿਆਂ ਵਿਚਾਲੇ ਤਾਲਮੇਲ ਬਿਠਾਉਣ 'ਤੇ ਜ਼ੋਰ ਦਿੱਤਾ ਹੈ।


ਸੂਤਰਾਂ ਮੁਤਾਬਕ ਕਮੇਟੀ ਨੇ ਬੇਸ਼ੱਕ ਕੋਈ ਸਖਤ ਸਟੈਂਡ ਨਹੀਂ ਲਿਆ ਪਰ ਕਈ ਸਿਫ਼ਾਰਸ਼ਾਂ ਕੀਤੀਆਂ ਹਨ ਜਿਸ ਨਾਲ ਪਾਰਟੀ ਅੰਦਰ ਕਲੇਸ਼ ਖਤਮ ਹੋ ਸਕਦਾ ਹੈ। ਕਮੇਟੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਵਿੱਚ ਲੀਡਰਸ਼ਿਪ ਨੂੰ ਨਾ ਬਦਲੋ। ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਠੇਸ ਪਹੁੰਚੇਗੀ। ਕਮੇਟੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣੀਆਂ ਚਾਹੀਦੀਆਂ ਹਨ।


ਇਸ ਦੇ ਨਾਲ ਹੀ ਕਮੇਟੀ ਨੇ ਇਸ ਉੱਪਰ ਵੀ ਜ਼ੋਰ ਦਿੱਤਾ ਹੈ ਕਿ ਨਵਜੋਤ ਸਿੱਧੂ ਨੂੰ ਸਰਕਾਰ ਤੇ ਪਾਰਟੀ ਵਿੱਚ ਸਰਗਰਮ ਕੀਤਾ ਜਾਣਾ ਚਾਹੀਦਾ ਹੈ। ਸਾਰੇ ਧੜਿਆਂ ਨੂੰ ਨੁਮਾਇੰਦਗੀ ਦੇਣ ਲਈ ਸਰਕਾਰ ਤੇ ਸੰਗਠਨ ਵਿੱਚ ਬਿਹਤਰ ਤਾਲਮੇਲ ਲਈ ਤਾਲਮੇਲ ਕਮੇਟੀ ਬਣਾਈ ਜਾਣੀ ਚਾਹੀਦੀ ਹੈ।