ਮਾਨਸਾ: ਦਿੱਲੀ 'ਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਚਲਾਂਵਾਲੀ ਦੇ ਕਿਸਾਨ ਧੰਨਾ ਸਿੰਘ ਦੀ ਮੌਤ ਹੋ ਗਈ ਜਿਸ ਮਗਰੋਂ ਸੂਬਾ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਵੀਰਵਾਰ ਨੂੰ ਸ਼ਹੀਦ ਕਿਸਾਨ ਧੰਨਾ ਸਿੰਘ ਦੇ ਘਰ ਹਰਸਿਮਰਤ ਕੌਰ ਬਾਦਲ ਵੀ ਪਹੁੰਚੀ।

ਇਸ ਮੌਕੇ ਹਰਸਿਮਰਤ ਬਾਦਲ ਨੇ ਨਕਦ ਰਾਸ਼ੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਉਹ ਪੰਜਾਬ ਦੀ ਆਰਥਿਕ ਹਾਲਤ ਤੇ ਸੁਰੱਖਿਆ ਦੀ ਗੱਲ ਕਹਿ ਕੇ ਕਿਸਾਨ ਸੰਘਰਸ਼ ਖਤਮ ਕਰਨ ਦੀ ਅਪੀਲ ਕਰ ਰਹੇ ਹਨ। ਹਰਸਿਮਰਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਕਿਸਾਨਾਂ ਨੇ ਸਰਕਾਰ ਦੇ ਖਾਣੇ ਨੂੰ ਨਕਾਰ ਛੱਕਿਆ ਲੰਗਰ, ਵੇਖੋ ਖਾਸ ਤਸਵੀਰਾਂ

ਇਸ ਦੌਰਾਨ ਬਾਦਲ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਹੀ ਨਹੀਂ ਪੂਰੇ ਦੇਸ਼ ਦਾ ਕਿਸਾਨ ਆਪਣੇ ਹੱਕ ਮੰਗਣ ਲਈ ਦਿੱਲੀ ਗਿਆ ਹੈ ਤੇ ਕੇਂਦਰ ਦੀ ਹੰਕਾਰੀ ਸਰਕਾਰ ਨੇ ਕਿਸਾਨਾਂ 'ਤੇ ਲਾਠੀਆਂ ਹੰਝੂ ਗੈਸ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ। ਸਰਕਾਰ ਲੋਕਾਂ ਲਈ ਹੁੰਦੀ ਹੈ ਨਾ ਕਿ ਲੋਕ ਸਰਕਾਰ ਲਈ। ਉਨ੍ਹਾਂ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਅੱਜ ਇੰਨੀ ਠੰਢ ਵਿੱਚ ਕਿਸਾਨ ਸੜਕਾਂ 'ਤੇ ਆਪਣਾ ਹੱਕ ਮੰਗਣ ਲਈ ਬੈਠੇ ਹਨ। ਸਰਕਾਰ ਗੱਲਬਾਤ ਦਾ ਢੰਡੋਰਾ ਪਿੱਟ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904