Punjab News: ਹਰਸਿਮਰਤ ਬਾਦਲ ਦੀ ਹਵਾਬਾਜ਼ੀ ਮੰਤਰੀ ਨੂੰ ਅਪੀਲ, ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਕੀਤੀ ਜਾਵੇ ਸ਼ੁਰੂ
ਹਰਸਿਮਰਤ ਬਾਦਲ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿੱਲੀ ਦੇ ਚਾਂਦਨੀ ਚੌਂਕ ਵਿਚ ਹੋਈ, ਇਸੇ ਲਈ ਉਹਨਾਂ ਦੇ ਨਾਂ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਰੱਖਣਾ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ।
Punjab News: ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਯਾ ਸਿੰਧੀਆ ਨੁੰ ਅਪੀਲ ਕੀਤੀ ਕਿ ਪੰਜਾਬ ਤੋਂ ਨਾਂਦੇੜ ਸਾਹਿਬ ਤੱਕ ਫਲਾਈਟਾਂ ਮੁੜ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਨਹੀਂ ਕੀਤੀ। ਨਾਂਦੇੜ ਸਾਹਿਬ ਪਵਿੱਤਰ ਨਗਰੀ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣਾ ਆਖਰੀ ਸਮਾਂ ਗੁਜ਼ਾਰਿਆ ਸੀ।
Request civil aviation minister @JM_Scindia to restore Amritsar- Nanded Sahib flight which has not been restarted after the #Covid pandemic to facilitate pilgrims wishing to visit holy Takht on Parkash Purb of Sri Guru Gobind Singh ji on Dec 29. 1/2 pic.twitter.com/gkIPtnw952
— Harsimrat Kaur Badal (@HarsimratBadal_) December 24, 2022
ਸ਼ਹਿਰੀ ਹਵਾਬਾਜ਼ੀ ਮੰਤਰੀ ਨੁੰ ਲਿਖੇ ਇਕ ਪੱਤਰ ਵਿਚ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕਰਨ ਨਾਲ ਉਹਨਾਂ ਸ਼ਰਧਾਲੂਆਂ ਨੁੰ ਫਾਇਦਾ ਹੋਵੇਗਾ ਜੋ ਇਸ ਪਵਿੱਤਰ ਤਖਤ ਦੇ ਦਰਸ਼ਨਾਂ ਵਾਸਤੇ ਹੋਰ ਸਾਧਨਾਂ ਰਾਹੀਂ ਨਹੀਂ ਪਹੁੰਚ ਸਕਦੇ। ਉਨ੍ਹਾਂ ਕਿਹਾ ਕਿ ਸ਼ਰਧਾਲੂ 29 ਦਸੰਬਰ ਨੁੰ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਂਦੇੜ ਸਾਹਿਬ ਦੇ ਦਰਸ਼ਨਾਂ ਦੇ ਅਭਿਲਾਸ਼ੀ ਹਨ।
ਬਾਦਲ ਨੇ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮਿਨਲ 3 ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ ਜੋ ਕਿ ਗੁਰੂ ਸਾਹਿਬ ਵੱਲੋਂ ਧਰਮ ਦੀਰਾਖੀ ਵਾਸਤੇ ਅਨੇਕਾਂ ਤਸੀਹੇ ਝੱਲ ਕੇ ਦਿੱਤੀ ਸ਼ਹਾਦਤ ਲਈ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਗੁਰੂ ਜੀ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ ਦੀ ਇਤਿਹਾਸ ਵਿਚ ਹੋਰ ਕੋਈ ਮਿਸਾਲ ਨਹੀਂ ਮਿਲਦੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿੱਲੀ ਦੇ ਚਾਂਦਨੀ ਚੌਂਕ ਵਿਚ ਹੋਈ, ਇਸੇ ਲਈ ਉਹਨਾਂ ਦੇ ਨਾਂ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਰੱਖਣਾ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।