Election Result: ਅਕਾਲੀ ਦਲ ਦੀ ਲਾਜ ਰੱਖਣ ਤੋਂ ਬਾਅਦ ਹਰਸਿਮਰਤ ਬਾਦਲ ਹੋਏ ਭਾਵੁਕ, ਗੁਰੂਘਰ ਜਾ ਕੀਤੀ ਡੰਡੌਤ
ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਜਿੱਥੇ ਉਹ ਮੱਥਾ ਟੇਕਣ ਤੋਂ ਬਾਅਦ ਭਾਵੁਕ ਹੁੰਦੇ ਨਜ਼ਰ ਆਏ।
Punjab Election Result: ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਜਿੱਤ ਦਰਜ ਕਰ ਲਈ ਹੈ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 50 ਹਜ਼ਾਰ ਤੋਂ ਜ਼ਿਆਦਾ ਵੋਟਾਂ ਦੇ ਨਾਲ ਮਾਤ ਦਿੱਤੀ ਹੈ।
ਇਸ ਜਿੱਤ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਜਿੱਥੇ ਉਹ ਮੱਥਾ ਟੇਕਣ ਤੋਂ ਬਾਅਦ ਭਾਵੁਕ ਹੁੰਦੇ ਨਜ਼ਰ ਆਏ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਫ਼ੈਸਲੇ ਦਾ ਸੁਆਗਤ ਕਰਦਾ ਹੈ। ਇਸ ਮੌਕੇ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬਹੁਤ ਮਿਹਤਨ ਕੀਤੀ ਹੈ। ਇਨ੍ਹੀ ਗਰਮੀ ਵਿੱਚ ਯਾਤਰਾ ਵਿੱਚ ਨਾਲ ਰਹੇ। ਇਸ ਮੌਕੇ ਬਾਦਲ ਨੇ ਸਾਥ ਦੇਣ ਵਾਲਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
I thank the tireless and committed soldiers of the Shiromani Akali Dal for working day and night throughout the state during this long election campaign, braving unprecedented heat and other odds.
— Sukhbir Singh Badal (@officeofssbadal) June 4, 2024
I am grateful to the people of Punjab and we wholeheartedly respect their verdict. pic.twitter.com/tmE693acHc
ਜ਼ਿਕਰ ਕਰ ਦਈਏ ਕਿ ਇਸ ਵਾਰ ਚੋਣਾਂ ਵਿੱਚ ਕਿਆਫੇ ਲਾਏ ਜਾ ਰਹੇ ਸਨ ਕਿ ਹਰਸਿਮਰਤ ਕੌਰ ਬਾਦਲ ਇਨ੍ਹਾਂ ਚੋਣਾਂ ਵਿੱਚ ਹਾਰ ਸਕਦੇ ਹਨ ਪਰ ਉਨ੍ਹਾਂ ਨੇ ਪਿਛਲੀਆਂ ਦੋ ਚੋਣਾਂ ਨਾਲੋਂ ਵੀ ਵੱਧ ਲੀਡ ਲੈ ਕੇ ਆਪਣਿਆਂ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।