ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਨੱਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਖੇਤੀ ਕਾਨੂੰਨਾਂ ‘ਤੇ ਸਰਕਾਰ ਵੱਲੋਂ ਕੀਤੀ ਜਾਰਹੀ ਜਾ ਰਹੀ ਦੇਰੀ ‘ਤੇ ਸਰਕਾਰ ਨੂੰ ਕੜੇ ਹੱਥੀ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇੰਨੀਆਂ ਮੀਟਿੰਗਾਂ ਤੋਂ ਬਾਅਦ ਵੀ ਕੋਈ ਨਤੀਜਾ ਨਾ ਮਿਲਣ ਦਾਕਾਰਨ ਹੈ ਕਿ ਸਰਕਾਰ ਨਹੀਂ ਚਾਹੁੰਦੀ ਕਿ ਮਾਮਲਾ ਹੱਲ ਹੋਵੇ ਅਤੇ 70 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ਪਰ ਸਰਕਾਰ ਗੰਭੀਰ ਨਹੀਂ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਬੀਤੇ ਦਿਨੀਂ ਕਰਨਾਲ ‘ਚ ਹੋਏ ਹੰਗਾਮੇ ‘ਤੇ ਕਿਹਾ ਕਿ ਕਿਸਾਨਾਂ 'ਤੇ ਜਬਰਦਸਤੀ ਕਾਨੂੰਨ ਲਗਾਏ ਗਏ, ਪਾਣੀਦੀ ਬੌਝਾਰਾਂ ਕੀਤੀਆਂ ਗਈਆਂ, ਇਸ ਲਈ ਸਰਕਾਰ ਦਾ ਵਿਰੋਧ ਸੁਭਾਵਿਕ ਹੈ। ਕਿਸਾਨ ਸਰਕਾਰ ਦੇ ਇਰਾਦਿਆਂ ਨੂੰ ਸਫਲ ਨਹੀਂ ਹੋਣ ਦੇਣਾ ਚਾਹੁੰਦੀ। ਸਰਕਾਰਚਾਹੁੰਦੀ ਹੈ ਕਿ ਕਿਸਾਨ ਗਲਤੀਆਂ ਕਰਨ।

ਇਸ ਦੇ ਨਾਲ ਹੀ ਬਾਦਲ ਨੇ ਕਿਹਾ ਕਿ ਦੁਨੀਆ ‘ਚ ਕਿਸਾਨ ਅੰਦੋਲਨ ਦੀ ਸ਼ਲਾਘਾ ਹੋ ਰਹੀ ਹੈ ਇਸ ਲਈ ਕਿਸਾਨ ਕੌੀ ਅਜਿਹਾ ਕੰਮ ਨਾ ਕਰਨ ਜਿਸ ਤੋਂ ਸਰਕਾਰਨੂੰ ਕਿਸਾਨਾਂ ਨੂੰ ਬਦਨਾਮ ਕਰਨ ਦਾ ਮੌਕਾ ਮਿਲ ਜਾਵੇ। ਨਾਲ ਹੀ ਹਰਸਿਮਰਤ ਨੇ ਸੁਪਰਿਮ ਕੋਰਟ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਇਨਸਾਫ ਦਵੇ।

ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਸਵਾਲ ‘ਤੇ ਵੀ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਜੇਕਰਅਕਾਲੀ ਦਲ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ ਤਾਂ ਕੈਪਟਨ ਨੇ ਕੀ ਕੀਤਾ ਹੈ।