ਮਾਨਸਾ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਬਾਦਲ ਨੇ ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਦਿਸ਼ਾ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨਾਲ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੇ ਐਮਪੀ ਲੈਡ ਸਕੀਮ ਦਾ ਲੇਖਾ ਜੋਖਾ ਕੀਤਾ। ਇਸ ਬੈਠਕ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।
ਇਸ ਦੌਰਾਨ ਉਨ੍ਹਾਂ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਬੰਦ ਹੋਣ ਲਈ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਤੁਸੀਂ ਸੂਬਾ ਸਰਕਾਰ 'ਤੇ ਦਬਾਅ ਪਾਓ ਤੇ ਮੈਂ ਕੇਂਦਰ ਸਰਕਾਰ 'ਤੇ ਦਬਾਅ ਪਾਵਾਂਗੀ ਤਾਂ ਕਿ ਇਸ ਇਲਾਕੇ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਪਣਾ ਯੋਗਦਾਨ ਪਾ ਸਕੀਏ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਸਮੁੱਚੀ ਕੈਬਿਨਿਟ ਨੂੰ ਅਪੀਲ ਕੀਤੀ ਕਿ ਤੁਸੀਂ ਪੰਜਾਬ ਨੂੰ ਕੇਜਰੀਵਾਲ ਦੇ ਹੱਥ ਨਾ ਸੌਂਪ ਦਿਓ।
ਮਾਨਸਾ ਵਿੱਚ ਜਿਲ੍ਹਾ ਪੱਧਰੀ ਦਿਸ਼ਾ ਕਮੇਟੀ ਦੀ ਪ੍ਰਧਾਨਗੀ ਕਰਨ ਪਹੁੰਚੀ ਹਰਸਿਮਰਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲੀ ਬੱਚਿਆਂ, ਨੌਜਵਾਨਾਂ ਤੇ ਵਿਕਲਾਂਗਾਂ ਲਈ ਕਈ ਨਵੀਆਂ ਸਕੀਮਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਪਿਛਲੀ ਮੀਟਿੰਗ ਤੇ ਅੱਜ ਦੀ ਮੀਟਿੰਗ ਦੌਰਾਨ ਵੇਰਵਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪਿੰਡ ਪੱਧਰ 'ਤੇ ਕੈਂਪ ਲਾ ਕੇ ਇਨ੍ਹਾਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾਵੇ ਕਿਉਂਕਿ ਅਕਸਰ ਹੀ ਵਿਚੋਲੀਏ ਆਪਣੇ ਕਰੀਬੀਆਂ ਨੂੰ ਸਕੀਮਾਂ ਦਾ ਲਾਭ ਪਹੁੰਚਾਉਂਦੇ ਹਨ ਤੇ ਅਸਲ ਜ਼ਰੂਰਤਮੰਦ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ ਨੂੰ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਵਿੱਚ ਕੈਂਪ ਲਾ ਕੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ ਕਿਉਂਕਿ ਇਨ੍ਹਾਂ ਲੋਕਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਹੁੰਦੀ।
ਸਿਹਤ ਸਹੂਲਤਾਂ ਤੇ ਆਯੁਸ਼ਮਾਨ ਸਿਹਤ ਯੋਜਨਾ ਲਈ ਉਨ੍ਹਾਂ ਕਿਹਾ ਕਿ ਸਾਡੇ ਸਿਹਤ ਮੰਤਰੀ ਮਾਨਸਾ ਤੋਂ ਹਨ ਤੇ ਮੈਂ ਉਮੀਦ ਕਰਦੀ ਸੀ ਕਿ ਸਰਕਾਰ ਬਣਦਿਆਂ ਹੀ ਉਹ ਹਸਪਤਾਲਾਂ ਦਾ ਦੌਰਾ ਕਰਕੇ ਕਮੀਆਂ ਨੂੰ ਦੂਰ ਕਰਨ ਲਈ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਇੱਕ ਅਜਿਹੀ ਸਕੀਮ ਹੈ, ਜਿਸ ਦਾ ਕਰੋੜਾਂ ਲੋਕਾਂ ਨੇ ਫਾਇਦਾ ਉਠਾਇਆ ਹੈ ਕਿਉਂਕਿ ਕਈ ਵਾਰ ਪੈਸੇ ਨਾ ਹੋਣ ਕਰਕੇ ਇਲਾਜ ਦੀ ਕਮੀ ਕਾਰਨ ਗਰੀਬ ਲੋਕਾਂ ਦੀ ਮੌਤ ਹੋ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਲੋਕਾਂ ਨੂੰ ਆਪਣੇ ਪਰਿਵਾਰ ਦਾ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫਤ ਕਰਵਾਉਣ ਦੀ ਸਹੂਲਤ ਦਿੰਦੀ ਹੈ ਤਾਂ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਸਕੀਮ ਨੂੰ ਲੋਕਾਂ ਤੱਕ ਪਹੁੰਚਾ ਕੇ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਸਿਆਂ ਦੀ ਘਾਟ ਕਾਰਨ ਇਹ ਸਕੀਮ ਬੰਦ ਪਈ ਹੈ। ਉਨ੍ਹਾਂ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਤੁਸੀਂ ਸੂਬਾ ਸਰਕਾਰ ਤੇ ਦਬਾਅ ਪਾਓ ਤੇ ਮੈਂ ਕੇਂਦਰ ਸਰਕਾਰ ਤੇ ਦਬਾਅ ਪਾਵਾਂਗੀ ਤਾਂ ਕਿ ਇਸ ਇਲਾਕੇ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਪਣਾ ਯੋਗਦਾਨ ਪਾ ਸਕੀਏ।
ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵੋਟਾਂ ਸਮੇਂ ਤੁਸੀਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਤੇ ਹੁਣ ਪੰਜਾਬ ਦੇ ਲੋਕ ਤੁਹਾਡਾ ਇੰਤਜ਼ਾਰ ਕਰ ਰਿਹਾ ਹੈ ਕਿਉਂਕਿ ਪੰਜਾਬ ਦੀਆਂ ਮਹਿਲਾਵਾਂ 1000 ਰੁਪਏ ਪ੍ਰਤੀ ਮਹੀਨਾ ਅਤੇ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਹਰ ਪਰਿਵਾਰ ਉਡੀਕ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਤੁਸੀਂ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਬੁਲਾਉਣਾ ਬੰਦ ਕਰੋ ਅਤੇ ਪੰਜਾਬ ਵਿੱਚ ਆਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੋ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਕੈਬਿਨਿਟ ਨੂੰ ਅਪੀਲ ਕੀਤੀ ਕਿ ਤੁਸੀਂ ਪੰਜਾਬ ਨੂੰ ਕੇਜਰੀਵਾਲ ਦੇ ਹੱਥ ਨਾ ਸੌਂਪ ਦਿਓ ਕਿਉਂਕਿ ਲੋਕਾਂ ਨੇ ਤੁਹਾਨੂੰ ਵੋਟਾਂ ਪਾਈਆਂ ਹਨ ਤੇ ਅਜਿਹਾ ਸਪਸ਼ਟ ਬਹੁਮਤ ਕਈ ਸਾਲਾਂ ਬਾਅਦ ਕਿਸੇ ਵੀ ਸਰਕਾਰ ਨੂੰ ਮਿਲਿਆ ਹੈ।
ਹਰਸਿਮਰਤ ਬਾਦਲ ਵੱਲੋਂ CM ਮਾਨ ਤੇ ਸਮੁੱਚੀ ਕੈਬਿਨਿਟ ਨੂੰ ਅਪੀਲ, 'ਕਿਤੇ ਪੰਜਾਬ ਨੂੰ ਕੇਜਰੀਵਾਲ ਦੇ ਹੱਥ ਨਾ ਸੌਂਪ ਦਿਓ'
ਏਬੀਪੀ ਸਾਂਝਾ
Updated at:
13 May 2022 04:06 PM (IST)
Edited By: shankerd
ਬਠਿੰਡਾ ਤੋਂ ਸਾਂਸਦ ਹਰਸਿਮਰਤ ਬਾਦਲ ਨੇ ਮਾਨਸਾ ਵਿੱਚ ਜ਼ਿਲ੍ਹਾ ਪੱਧਰੀ ਦਿਸ਼ਾ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨਾਲ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਤੇ ਐਮਪੀ ਲੈਡ ਸਕੀਮ ਦਾ ਲੇਖਾ ਜੋਖਾ ਕੀਤਾ।
MP Harsimrat Badal
NEXT
PREV
Published at:
13 May 2022 04:06 PM (IST)
- - - - - - - - - Advertisement - - - - - - - - -