ਮਾਨਸਾ: ਕੇਂਦਰੀ ਮੰਤਰੀ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਹਥੋਆ ਪਿੰਡ ਦੇ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਸਰਕਾਰ ਨੂੰ ਘੇਰਿਆ। ਬਾਦਲ ਨੇ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਕੌਰ 'ਤੇ ਹਮਲੇ ਦੀ ਵੀ ਨਿੰਦਾ ਕੀਤੀ।
ਬੁਢਲਾਡਾ ਦੇ ਪਿੰਡਾਂ ਵਿੱਚ ਐਤਵਾਰ ਨੂੰ ਚੋਣ ਪ੍ਰਚਾਰ ਕਰਨ ਪਹੁੰਚੀ ਹਰਸਿਮਰਤ ਕਿਹਾ ਕਿ ਕੈਪਟਨ ਸਰਕਾਰ ਬੇਅਦਬੀ ਦੀਆਂ ਘਟਾਵਾਨਾਂ ਨੂੰ ਰੋਕਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾਅਵੇ ਕਰਦੀ ਰਹਿੰਦੀ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਬੇਅਦਬੀ ਦੀ ਇੱਕ ਵੀ ਘਟਨਾ ਨਹੀਂ ਹੋਈ ਪਰ ਅਸਲ ਵਿੱਚ ਕੈਪਟਨ ਸਰਕਾਰ ਸਦਾ ਹੀ ਅਜਿਹੇ ਮਾਮਲਿਆਂ 'ਤੇ ਸਿਆਸਤ ਕਰਦੀ ਰਹੀ ਹੈ।
ਬੀਤੇ ਦਿਨ ਅਮਰਗੜ੍ਹ ਨੇੜਲੇ ਪਿੰਡ ਹਥੋਆ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਅੱਗਜ਼ਨੀ ਕੀਤੀ ਗਈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੀੜ, ਪਾਲਕੀ, ਪੀਹੜਾ ਅਤੇ ਰੁਮਾਲੇ ਆਦਿ ਅਗਨ ਭੇਟ ਹੋ ਗਏ।
ਹਰਸਿਮਰਤ ਬਾਦਲ ਨੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 'ਤੇ ਹਿੰਦੂ ਤੇ ਸਿੱਖਾਂ ਦੀ ਏਕਤਾ ਵਿੱਚ ਫੁੱਟ ਪਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਸ਼ੈਅ ਨਹੀਂ ਰਹੀ ਅਤੇ ਕਾਂਗਰਸ ਸਰਕਾਰ ਪੰਚਾਇਤੀ ਚੋਣਾਂ ਵਾਂਗ ਇਹ ਆਮ ਚੋਣਾਂ ਵੀ ਲੁੱਟਣਾ ਚਾਹੁੰਦੀ ਹੈ।
ਹਰਸਿਮਰਤ ਬਾਦਲ ਨੇ ਬੇਅਦਬੀ 'ਤੇ ਦੁੱਖ ਦਾ ਪ੍ਰਗਟਾਵਾ ਕਰ ਘੇਰੀ ਕੈਪਟਨ ਸਰਕਾਰ
ਏਬੀਪੀ ਸਾਂਝਾ
Updated at:
13 May 2019 08:30 AM (IST)
ਉਨ੍ਹਾਂ ਕਿਹਾ ਕਿ ਸਰਕਾਰ ਦਾਅਵੇ ਕਰਦੀ ਰਹਿੰਦੀ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਬੇਅਦਬੀ ਦੀ ਇੱਕ ਵੀ ਘਟਨਾ ਨਹੀਂ ਹੋਈ ਪਰ ਅਸਲ ਵਿੱਚ ਕੈਪਟਨ ਸਰਕਾਰ ਸਦਾ ਹੀ ਅਜਿਹੇ ਮਾਮਲਿਆਂ 'ਤੇ ਸਿਆਸਤ ਕਰਦੀ ਰਹੀ ਹੈ।
- - - - - - - - - Advertisement - - - - - - - - -