Bathinda Lok Sabha Result: ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਰਸਿਮਰਤ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਲਾਜ ਰੱਖ ਰਹੇ ਹਨ। ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖਤ ਟੱਕਰ ਦੇ ਰਹੇ ਹਨ। ਦੁਪਹਿਰ 12 ਵਜੇ ਤੱਕ ਹਰਸਿਮਰਤ ਬਾਦਲ ਦੇ ਖਾਤੇ ਵਿੱਚ 274514 ਵੋਟਾਂ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਖਾਤੇ ਵਿੱਚ 231020 ਵੋਟਾਂ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ 144003 ਵੋਟਾਂ ਨਾਲ ਤੀਜੇ ਤੇ ਬੀਜੇਪੀ ਉਮੀਦਵਾਰ ਪਰਮਪਾਲ ਕੌਰ ਸਿੱਧੂ 79512 ਵੋਟਾਂ ਨਾਲ ਚੌਥੇ ਨੰਬਰ 'ਤੇ ਹਨ।
ਬਠਿੰਡਾ ਲੋਕ ਸਭਾ ਹਲਕੇ ਵਿੱਚ ਵਿਧਾਨ ਸਭਾ ਸੀਟਾਂ
ਦੱਸ ਦਈਏ ਕਿ ਬਠਿੰਡਾ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤਸਵੀਰ ਸਾਫ ਹੁੰਦੀ ਜਾ ਰਹੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ।
ਇੱਥੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਵਿਚਾਲੇ ਮੁਕਾਬਲਾ ਹੈ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 69% ਵੋਟਿੰਗ ਹੋਈ ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ