Bathinda news: ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਮਾਨਸਾ ਹਲਕੇ ਦੇ ਦੌਰੇ 'ਤੇ ਹਨ। ਉਨ੍ਹਾਂ ਆਪਣੇ ਦੌਰੇ ਦੌਰਾਨ ਪਿੰਡ ਤਾਮਕੋਟ ਅਤੇ ਬੁਰਜਹੇੜੀ ਸਥਿਤ ਨੰਨ੍ਹੀ ਛਾਂ ਦੇ ਸਿਲਾਈ ਸੈਂਟਰ 'ਚ ਕੋਰਸ ਪੂਰਾ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ।


ਇਸ ਮੌਕੇ ਮਾਨਸਾ ਸੇਲਰ ਆਰਗੇਨਾਈਜੇਸ਼ਨ ਦੇ ਲੋਕਾਂ ਨੇ ਹਰਸਿਮਰਤ ਬਾਦਲ ਨੂੰ ਮੰਗ ਪੱਤਰ ਸੌਂਪਿਆ ਅਤੇ ਆਪਣੀ ਇੰਡਸਟਰੀ ਦਾ ਵਿਸਥਾਰ ਕਰਨ ਦੀ ਗੱਲ ਕਹੀ। ਉੱਥੇ ਹੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਤੰਜ ਕਸਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਬਹੁਤ ਪਰੇਸ਼ਾਨ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਸ ਸੂਬੇ ਦੀ ਸਰਕਾਰ ਨੂੰ ਸਰਕਾਰ ਚਲਾਉਣੀ ਹੀ ਨਹੀਂ ਆਉਂਦੀ, ਉਸ ਸੂਬੇ ਵਿੱਚੋਂ ਇੰਡਸਟਰੀ ਦੂਜੇ ਸੂਬਿਆਂ ਵਿੱਚ ਜਾ ਰਹੀ ਹੈ।


ਪੰਜਾਬ ਦੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ ਅਤੇ ਪੰਜਾਬ ਦੇ ਹਾਲਾਤ ਲਗਾਤਾਰ ਵਿਗੜ ਰਹੇ ਹਨ। ਪੰਜਾਬ ਦੇ ਨੌਜਵਾਨ ਪੰਜਾਬ ਛੱਡ ਕੇ ਜਾ ਰਹੇ ਹਨ ਅਤੇ ਪੰਜਾਬ ਦੇ ਸੇਲਰ ਮਾਲਕ ਦੁਖੀ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਪਤਾ ਹੀ ਨਹੀਂ ਚੱਲ ਰਿਹਾ ਕਿ ਪੰਜਾਬ ਨੂੰ ਕਿਵੇਂ ਚਲਾਉਣਾ ਹੈ।


ਇਹ ਵੀ ਪੜ੍ਹੋ: Sri fatehgarh sahib news: ਜਗਲੀ ਜੀਵ ਦੀ ਚਮੜੀ ਦਾ ਵਪਾਰ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ, 2 ਦਿਨ ਦਾ ਰਿਮਾਂਡ ਕੀਤਾ ਹਾਸਲ


ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਕਰਨ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਹੁਣ ਦੋਵੇਂ ਪਾਰਟੀਆਂ ਗਠਜੋੜ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਤਿਆਰੀ 'ਚ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ ਪਾਰਟੀ ਨੂੰ ਪੰਜਾਬ 'ਚ ਵਿਰੋਧੀ ਪਾਰਟੀ ਕਿਹਾ ਜਾਂਦਾ ਹੈ ਅਤੇ ਦੂਜੇ ਪਾਸੇ ਇਨ੍ਹਾਂ ਦੋਵਾਂ ਪਾਰਟੀਆਂ ਨੇ ਲੋਕਾਂ ਨੂੰ ਲੁੱਟਿਆ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ 'ਚ ਕਿਸੇ ਵੀ ਪਾਰਟੀ ਨਾਲ ਸਮਝੌਤੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਦੀ ਪਾਰਟੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਬਣੀ ਹੈ।


ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਜਿਹੜੀਆਂ ਪਾਰਟੀਆਂ ਲੋਕਾਂ ਦੇ ਖਿਲਾਫ ਹੈ ਅਤੇ ਅਕਾਲੀ ਦਲ ਉਨ੍ਹਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗੀ ਅਤੇ ਪੰਜਾਬ ਦੇ ਹਿੱਤ 'ਚ ਹੀ ਫੈਸਲੇ ਲਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਕਦੇ ਵੀ ਪੰਜਾਬ ਦੀਆਂ ਨਹੀਂ ਹੋ ਸਕਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਹਰ ਸੰਭਵ ਯਤਨ ਕਰੇਗੀ।


ਇਹ ਵੀ ਪੜ੍ਹੋ: Crime news: ਨਗਰ ਕੀਰਤਨ ਲਈ ਦੁੱਧ ਤਿਆਰ ਕਰ ਰਹੇ ਨੌਜਵਾਨ ਦੀ ਮੌਤ ਦੇ ਮਾਮਲੇ ‘ਚ ਦੋਸ਼ੀਆਂ ਵਿਰੁੱਧ ਮਾਮਲਾ ਦਰਜ, ਜਾਣੋ ਪੂਰਾ ਮਾਮਲਾ