ਚੰਡੀਗੜ੍ਹ: ਕੇਂਦਰ ਸਰਕਾਰ (Central Government) ਦੇ ਖੇਤੀਬਾੜੀ ਆਰਡੀਨੈਂਸਾਂ (Agriculture Ordinance) ਖਿਲਾਫ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ (Farmers protest) ਜਾਰੀ ਹੈ। ਇਸ ਸਬੰਧੀ ਹੀ ਹੁਣ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਹਰਸਿਮਰਤ ਬਾਦਲ (Harsimrat Badal) ਨੂੰ ਮਿਲਿਆ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀ ਆਰਡੀਨੈਂਸਾਂ ਦੇ ਖਦਸ਼ਿਆਂ ਤੋਂ ਹਰਸਿਮਰਤ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਰਤੀ ਖੁਰਾਕ ਨਿਗਮ (Food Corporation of India) ਵੱਲੋਂ ਆੜ੍ਹਤੀਆਂ ਦੀ ਆੜ੍ਹਤ ਘਟਾਉਣ ਤੇ ਮਜ਼ਦੂਰੀ ਦੇ ਮੁੱਦੇ ਬਾਰੇ ਵੀ ਮੰਗ ਪੱਤਰ ਦਿੱਤਾ ਗਿਆ।

ਹਰਸਿਮਰਤ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਪੱਤਰ ਲਿਖਣ ਉਪਰੰਤ ਕੇਂਦਰੀ ਮੰਤਰੀ ਪਾਸਵਾਨ ਤੋਂ ਇਹ ਮਸਲਾ ਹੱਲ ਕਰਵਾਉਣਗੇ। ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨੂੰ ਤਾਂ ਇਸ ਕਾਨੂੰਨ ਲਈ ਧੰਨਵਾਦ ਕਰਨਾ ਚਾਹੀਦਾ ਹੈ ਕਿ ਵਪਾਰੀਆਂ ਤੇ ਜ਼ਰੂਰੀ ਵਸਤਾਂ ਕਾਨੂੰਨ ਹਟਾ ਦਿੱਤਾ ਗਿਆ ਹੈ। ਇਸ ਤਹਿਤ ਰਾਜਸੀ ਪਾਰਟੀਆਂ ਵਿਰੋਧੀ ਧਿਰ ਦੇ ਵਪਾਰੀਆਂ ਨੂੰ ਬਲੈਕਮੇਲ ਕਰਦੀਆਂ ਸੀ।



ਉਨ੍ਹਾਂ ਕਿਹਾ ਕਿ ਖੇਤੀਬਾੜੀ ਆਰਡੀਨੈਂਸਾਂ ਦੇ ਮੁੱਢਲੇ ਖਰੜੇ ਵਿੱਚ ਸਮਰਥਨ ਮੁੱਲ ਦੀ ਸ਼ਰਤ ਲਾਗੂ ਨਹੀਂ ਸੀ ਪਰ ਪੰਜਾਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੇ ਇਹ ਸ਼ਰਤ ਪਾ ਦਿੱਤੀ ਹੈ। ਇਸ ਲਈ ਹੁਣ ਪੂਰੇ ਦੇਸ਼ ਵਿੱਚ ਸਮਰਥਨ ਮੁੱਲ ਲਾਗੂ ਰਹੇਗਾ ਤੇ ਸ਼੍ਰੋਮਣੀ ਅਕਾਲੀ ਦਲ ਇਸ ਦੀ ਪਹਿਰੇਦਾਰੀ ਕਰਦਾ ਰਹੇਗਾ। ਹਰਸਿਮਰਤ ਨੇ ਪੋਰਟਲ ਤੇ ਕਪਾਹ ਦੀ ਆੜ੍ਹਤ ਦੇ ਮੁੱਦੇ 'ਤੇ ਵੀ ਆੜ੍ਹਤੀਆਂ ਦੀ ਸਬੰਧਤ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904