ਚੰਡੀਗੜ੍ਹ: ਲੋਕ ਸਭਾ 'ਚ ਖੇਤੀਬਾੜੀ ਬਿੱਲ ਪਾਸ ਹੋ ਚੁੱਕਾ ਹੈ।ਉਧਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਇਸ ਬਿੱਲ ਦੇ ਪਾਸ ਹੋਣ ਤੋਂ ਪਹਿਲਾਂ ਹੀ ਵਿਰੋਧ 'ਚ ਅਸਤੀਫਾ ਦੇ ਦਿੱਤਾ।ਬਿੱਲ ਦਾ ਵਿਰੋਧ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿੱਲਾਂ ਦੇ ਵਿਰੋਧ ਵਿੱਚ ਅਸਤੀਫਾ ਦੇ ਦਿੱਤਾ ਹੈ।ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।






ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਖੜ੍ਹਨ ਦਾ ਫੈਸਲਾ ਉਨ੍ਹਾਂ ਇਸ ਲਈ ਕੀਤਾ ਕਿਉਂਕਿ ਪੰਜਾਬ ਦੇ ਕਿਸਾਨਾਂ ਦੇ ਸ਼ੰਕੇ ਦੂਰ ਕੀਤੇ ਬਿਨ੍ਹਾਂ ਹੀ ਇਹ ਬਿੱਲ ਲੋਕ ਸਭਾ 'ਚ ਲੈ ਆਂਦਾ ਗਿਆ।ਅਸੀਂ ਇਸ ਬਿੱਲ ਦਾ ਵਿਰੋਧ ਵੀ ਕੀਤਾ ਅਤੇ ਜਦੋ ਇਸ ਬਿੱਲ ਨੂੰ ਪਾਸ ਕਰਨ ਦਾ ਮੌਕਾ ਅਇਆ ਤਾਂ ਮੇਰਾ ਜ਼ਮੀਰ ਨਹੀਂ ਮੰਨਿਆ।ਉਨ੍ਹਾਂ ਕਿਹਾ ਕਿ ਮੇਰੇ ਆਪਣੇ ਰਾਜ ਦੇ ਕਿਸਾਨਾਂ ਨੂੰ ਇਹ ਲੱਗਦਾ ਹੈ ਕਿ ਇਹ ਬਿੱਲ ਉਨ੍ਹਾਂ ਦੇ ਭਵਿੱਖ ਲਈ ਠੀਕ ਨਹੀਂ ਤਾਂ ਮੈਂ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਕਿਸਾਨ ਭਰਾਵਾਂ ਲਈ ਆਪਣੀ ਹੀ ਸਰਕਾਰ ਦੇ ਖਿਲ਼ਾਫ ਅਵਾਜ਼ ਚੁੱਕੀ।