Punjab News: ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੀਆਂ ਸਰਕਾਰੀ ਪਾਰਕਿੰਗਾਂ ਦਾ ਮੁੱਦਾ ਚੁੱਕਦੇ ਹੋਏ ਪੰਜਾਬ ਸਰਕਾਰ ਉੱਤੇ ਗੰਭੀਰ ਇਲਜ਼ਾਮ ਲਾਏ ਹਨ। ਹਰਸਿਮਰਤ ਬਾਦਲ ਨੇ ਮੰਗ ਕੀਤੀ ਕਿ ਸਰਕਾਰੀ ਪਾਰਕਿੰਗ ਨੂੰ ਬਿਨਾਂ ਕਿਸੇ ਗੁੰਡਾ ਪਰਚੀ ਦੇ ਸ਼ਹਿਰ ਵਾਸੀਆਂ ਲਈ ਖੋਲ੍ਹਣਾ ਚਾਹੀਦਾ ਹੈ ।


ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਬਠਿੰਡਾ ਸ਼ਹਿਰ ਵਾਸੀ  ਪਾਰਕਿੰਗ ਦੀ ਸਮੱਸਿਆ ਦਾ ਮੁੱਦਾ ਸਰਕਾਰ ਸਾਹਮਣੇ ਲੈ ਕੇ ਆ ਰਹੇ ਹਨ , ਪਰ ਇਸ 'ਤੇ ਕੋਈ ਵੀ ਪੁੱਖਤਾ ਕਾਰਵਾਈ ਨਹੀਂ ਕੀਤੀ ਗਈ, ਜਿਸ ਨਾਲ ਸ਼ਹਿਰ ਦੇ ਵਪਾਰੀ ਵਰਗ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 






ਬਾਦਲ ਨੇ ਕਿਹਾ ਕਿ 'ਆਪ ਸਰਕਾਰ' ਨੇ ਆਪਣੇ ਖ਼ਾਸ ਠੇਕੇਦਾਰਾਂ ਨੂੰ ਠੇਕੇ ਦਿੱਤੇ ਹੋਏ ਹਨ ਜੋ ਸ਼ਰੇਆਮ ਗੁੰਡਾਗਰਦੀ ਕਰਦੇ ਹਨ, ਜਿਸ ਨਾਲ ਆਮ ਜਨਤਾ ਨੂੰ ਜਾਣ-ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਹਨਾਂ ਦੀਆਂ ਗੱਡੀਆਂ ਧੱਕੇ ਨਾਲ ਚੁੱਕਵਾ ਦਿੱਤੀਆਂ ਜਾਂਦੀਆਂ ਹਨ , ਜਿਸ ਕਾਰਨ ਸ਼ਹਿਰ ਵਾਸੀ ਬਹੁਤ ਤੰਗ ਆ ਚੁੱਕੇ ਹਨ ਅਤੇ ਦੁਕਾਨਦਾਰਾਂ ਤੇ ਵਪਾਰੀਆਂ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ । 


ਹਰਸਿਮਰਤ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੂੰ ਤੁਰੰਤ ਇਸ 'ਤੇ ਕਾਰਵਾਈ ਕਰਦੇ ਹੋਏ ਪਾਰਕਿੰਗ ਦੇ ਠੇਕੇ ਨੂੰ ਰੱਦ ਕਰਨਾ ਚਾਹੀਦਾ ਹੈ ਤੇ ਸਰਕਾਰੀ ਪਾਰਕਿੰਗ ਨੂੰ ਬਿਨਾਂ ਕਿਸੇ ਗੁੰਡਾ ਪਰਚੀ ਦੇ ਸ਼ਹਿਰ ਵਾਸੀਆਂ ਲਈ ਖੋਲ੍ਹਣਾ ਚਾਹੀਦਾ ਹੈ ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।