ਹਰਸਿਮਰਤ ਬਾਦਲ ਪਹੁੰਚੀ ਸ੍ਰੀ ਹਰਿਮੰਦਰ ਸਾਹਿਬ, ਮਥਾ ਟੇਕ ਕੀਤਾ ਰੱਬ ਦਾ ਸ਼ੁਕਰਾਨਾ
ਏਬੀਪੀ ਸਾਂਝਾ | 27 Jun 2020 12:25 PM (IST)
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਉਹ ਸ੍ਰੀ ਅਖੰਡ ਪਾਠ ਸਾਹਿਬ ਮੱਥਾ ਟੇਕਣ ਲਈ ਹਾਜ਼ਰ ਹੋਈ।
ਅੰਮ੍ਰਿਤਸਰ: ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਮੱਥਾ ਟੇਕਿਆ, ਜਿੱਥੇ ਉਹ ਸ੍ਰੀ ਅਖੰਡ ਪਾਠ ਸਾਹਿਬ ਮੱਥਾ ਟੇਕਣ ਲਈ ਹਾਜ਼ਰ ਹੋਈ। ਇੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਥਾ ਟੇਕਿਆ ਅਤੇ ਬਾਣੀ ਦਾ ਅਨੰਦ ਲਿਆ। ਇਸ ਦੇ ਨਾਲ ਹੀ ਇਸ ਮੌਕੇ ਹਰਸਿਮਰਤ ਬਾਦਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਸਨੇ ਮੀਡੀਆ ਦੇ ਕਿਸੇ ਵੀ ਸਵਾਲ ਦਾ ਕੋਈ ਜਵਾਬ ਨਹੀਂ ਦਿੱਤਾ। ਜਿੱਥੇ ਹਰਸਿਮਰਤ ਨੇ ਸੀਡੀਆ ਤੋਂ ਦੂਰੀ ਰੱਖੀ ਉੱਥੇ ਹੀ ਉਸ ਨੇ ਮਾਸਕ ਪਾਉਣਾ ਜ਼ਰੂਰੀ ਨਹੀਂ ਸਮਝਿਆ। ਉਸ ਨੇ ਵਾਹਿਗੁਰੂ ਜੀ ਦੇ ਖਾਲਸਾ ਵਾਹਿਗੁਰੂ ਜੀ ਦੀ ਫਤਿਹ ਦਾ ਨਾਰਾ ਲਗਾਉਂਦੇ ਹੋਏ ਮੀਡੀਆ ਤੋਂ ਦੂਰੀ ਬਣਾਈ ਰੱਖੀ। ਇਹ ਵੀ ਪੜ੍ਹੋ: ਨਵਜੋਤ ਸਿੱਧੂ ਹੋਣਗੇ ਉੱਪ ਮੁਖ ਮੰਤਰ! ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904